Vinesh Phogat and Sakshi Malik: ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਵਿਸ਼ਵ ਚੈਂਪੀਅਨਸ਼ਿਪ ਦਾ ਤਮਗਾ ਜੇਤੂ ਵਿਨੇਸ਼ ਫੋਗਾਟ ਸਮੇਤ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਨੇ ਬੁੱਧਵਾਰ ਨੂੰ ਰਾਸ਼ਟਰੀ ਕੁਸ਼ਤੀ ਮਹਾਸੰਘ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ‘ਤੇ ਗੰਭੀਰ ਇਲਜ਼ਾਮ ਲਗਾਏ। ਇਸ ਦੇ ਨਾਲ ਹੀ ਇਨ੍ਹਾਂ ਨੇ ਜੰਤਰ-ਮੰਤਰ ‘ਤੇ ਬ੍ਰਿਜ ਭੂਸ਼ਣ ਸਿੰਘ ਖਿਲਾਫ ਪ੍ਰਦਰਸ਼ਨ ਕੀਤਾ।
ਵਿਨੇਸ਼ ਫੋਗਾਟ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ‘ਤੇ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਏ। ਉਨ੍ਹਾਂ ਨੇ ਕੋਚ ਬਾਰੇ ਇਹ ਵੀ ਕਿਹਾ ਕਿ ਉਹ ਜਿਨਸੀ ਸ਼ੋਸ਼ਣ ਕਰਦਾ ਹੈ। ਮੈਂ ਆਵਾਜ਼ ਉਠਾਈ। ਬ੍ਰਿਜ ਭੂਸ਼ਣ ਸਿੰਘ ਵੀ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਦਾ ਹੈ। ਪਹਿਲਵਾਨਾਂ ਨੇ ਕਿਹਾ ਕਿ ਉਹ ਇਸ ਲੜਾਈ ਨੂੰ ਅੰਤ ਤੱਕ ਲੜਨਗੇ ਤੇ ਬ੍ਰਿਜ ਭੂਸ਼ਣ ਨੂੰ ਅਹੁਦੇ ਤੋਂ ਹਟਾਏ ਜਾਣ ਤੱਕ ਚੁੱਪ ਨਹੀਂ ਬੈਠਣਗੇ।
Coaches are harassing women, and some coaches who are favourite of the federation misbehave with women coaches as well. They sexually harass girls. The WFI president has sexually harassed so many girls: Wrestler Vinesh Phogat pic.twitter.com/AqUetaXsGa
— ANI (@ANI) January 18, 2023
ਵਿਨੇਸ਼ ਫੋਗਾਟ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਨੇ ਕਈ ਲੜਕੀਆਂ ਦਾ ਸਰੀਰਕ ਸ਼ੋਸ਼ਣ ਕੀਤਾ ਹੈ। ਵਿਨੇਸ਼ ਫੋਗਾਟ ਨੇ ਕਿਹਾ, ‘ਟੋਕੀਓ ਓਲੰਪਿਕ ‘ਚ ਹਾਰ ਤੋਂ ਬਾਅਦ WFI ਪ੍ਰਧਾਨ ਨੇ ਮੈਨੂੰ ਖੋਟਾ ਸਿੱਕਾ ਕਿਹਾ। WFI ਨੇ ਮੈਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ। ਮੈਂ ਹਰ ਰੋਜ਼ ਆਪਣੀ ਜ਼ਿੰਦਗੀ ਖ਼ਤਮ ਕਰਨ ਬਾਰੇ ਸੋਚਦੀ ਸੀ। ਜੇਕਰ ਕਿਸੇ ਪਹਿਲਵਾਨ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ WFI ਪ੍ਰਧਾਨ ਦੀ ਹੋਵੇਗੀ।’ ਫੋਗਾਟ ਨੇ ਕਿਹਾ ਕਿ ਕੋਈ ਜ਼ਖਮੀ ਹੋਣ ਦੀ ਜ਼ਿੰਮੇਵਾਰੀ ਨਹੀਂ ਲੈਂਦਾ। ਰਾਸ਼ਟਰੀ ਨਾ ਖੇਡਣ ਦੀ ਗੱਲ ਕਰਦੇ ਹਨ।
ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਬਜਰੰਗ ਪੂਨੀਆ ਨੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ‘ਤੇ ਅਪਸ਼ਬਦ ਬੋਲਣ ਦਾ ਦੋਸ਼ ਲਗਾਇਆ ਹੈ। ਉਸ ਨੇ ਕਿਹਾ- ਅਸੀਂ ਇੱਥੇ ਖੇਡਣ ਆਏ ਹਾਂ। ਉਹ ਵਿਸ਼ੇਸ਼ ਤੌਰ ‘ਤੇ ਖਿਡਾਰੀਆਂ ਅਤੇ ਸੂਬੇ ਨੂੰ ਨਿਸ਼ਾਨਾ ਬਣਾ ਰਹੇ ਹਨ।
ਖਿਡਾਰੀਆਂ ਦੇ ਦੋਸ਼ ਗਲਤ: ਬ੍ਰਿਜ ਭੂਸ਼ਣ ਸਿੰਘ
ਇਸ ਦੇ ਨਾਲ ਹੀ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਨੇ ਕਿਹਾ ਕਿ ਮੈਂ ਕਿਸੇ ਵੀ ਖਿਡਾਰੀ ਨੂੰ ਪ੍ਰੇਸ਼ਾਨ ਨਹੀਂ ਕੀਤਾ। ਅਧਿਐਨ ਤੋਂ ਬਾਅਦ ਫੈਡਰੇਸ਼ਨ ਨੇ ਨਿਯਮ ਬਣਾਏ। ਖਿਡਾਰੀਆਂ ਨੂੰ ਜਾਣੂ ਕਰਵਾਇਆ ਗਿਆ। ਪ੍ਰਦਰਸ਼ਨ ਬਾਰੇ ਪਤਾ ਲੱਗਦਿਆਂ ਹੀ ਦਿੱਲੀ ਆ ਗਏ। ਜਿਨਸੀ ਸ਼ੋਸ਼ਣ ਦੇ ਦੋਸ਼ ‘ਤੇ, ਉਨ੍ਹਾਂ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ – ਮੈਂ ਕਿਸਦਾ ਕੀਤਾ? ਖਿਡਾਰੀਆਂ ਦੇ ਸ਼ੋਸ਼ਣ ਦੇ ਦੋਸ਼ ਗਲਤ ਹਨ। ਜਿਸ ਦੇ ਦੋਸ਼ ਹਨ, ਉਸ ਨੂੰ ਅੱਗੇ ਆਉਣਾ ਚਾਹੀਦਾ ਹੈ। ਕੁਝ ਪਹਿਲਵਾਨ ਟਰਾਇਲ ਨਹੀਂ ਦੇਣਾ ਚਾਹੁੰਦੇ ਸੀ। ਜੇ ਕੋਈ ਸਮੱਸਿਆ ਸੀ ਤਾਂ ਤੁਸੀਂ 10 ਸਾਲਾਂ ਤੋਂ ਕੀ ਕਰ ਰਹੇ ਸੀ। ਅਸੀਂ ਓਲੰਪਿਕ ਲਈ ਨਿਯਮ ਬਣਾਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h