ਸੋਮਵਾਰ, ਜੁਲਾਈ 7, 2025 01:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਣੀਪੁਰ ਤੇ ਹਰਿਆਣਾ ‘ਚ ਹੋਈ ਹਿੰਸਾ ਨੂੰ ਲੈ ਕੇ ਚੀਮਾ ਨੇ ਭਾਜਪਾ ‘ਤੇ ਕੀਤਾ ਤਿੱਖਾ ਹਮਲਾ, ਕਿਹਾ- ਭਾਰਤ ਨੂੰ ਦੁਨੀਆ ‘ਚ ਕੀਤਾ ਸ਼ਰਮਸਾਰ

Punjab News: ਦੇਸ਼ ਦੇ ਕਈ ਹਿੱਸਿਆਂ 'ਚ ਅੱਗ ਲੱਗੀ ਹੋਈ ਹੈ ਤੇ ਪ੍ਰਧਾਨ ਮੰਤਰੀ ਚੁੱਪ ਹਨ, ਉਨ੍ਹਾਂ ਦੀ ਚੁੱਪ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਦਲਿਤ ਅਤੇ ਮਹਿਲਾ ਵਿਰੋਧੀ ਹੈ - ਹਰਪਾਲ ਸਿੰਘ ਚੀਮਾ

by ਮਨਵੀਰ ਰੰਧਾਵਾ
ਅਗਸਤ 3, 2023
in ਪੰਜਾਬ, ਵੀਡੀਓ
0

Harpal Cheema Slam on BJP: ਮਣੀਪੁਰ ਤੇ ਹਰਿਆਣਾ ਵਿੱਚ ਹੋਈ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਵਾਲੇ ਰਾਜਾਂ ਵਿੱਚ ਬੱਚਿਆਂ, ਔਰਤਾਂ ਅਤੇ ਆਦਿਵਾਸੀਆਂ ‘ਤੇ ਅੱਤਿਆਚਾਰ ਹੋ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ‘ਤੇ ਕਾਰਵਾਈ ਕਰਨ ਦੀ ਬਜਾਏ ਚੁੱਪ ਵੱਟੀ ਬੈਠੇ ਹਨ। ਮੋਦੀ ਸਰਕਾਰ ਨੂੰ ਨਾ ਔਰਤਾਂ ਦੀ ਚਿਕਾਂ ਸੁਣਾਈ ਦੇ ਰਹੀ ਹੈ ਨਾ ਹੀ ਬੱਚਿਆਂ ਦਾ ਰੋਣਾ।

ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਅੱਜ ਭਾਜਪਾ ਦੀ ਸਰਕਾਰ ‘ਚ ਦੇਸ਼ ‘ਚ ਜੋ ਮਾਹੌਲ ਬਣਿਆ ਹੈ, ਉਸ ਨੇ ਭਾਰਤ ਨੂੰ ਦੁਨੀਆ ‘ਚ ਸ਼ਰਮਸਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਣੀਪੁਰ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ। ਔਰਤਾਂ ‘ਤੇ ਅੱਤਿਆਚਾਰ ਵੱਡੇ ਪੱਧਰ ‘ਤੇ ਹੋ ਰਹੇ ਹਨ। ਹੁਣ ਭਾਜਪਾ ਸ਼ਾਸਿਤ ਰਾਜ ਹਰਿਆਣਾ ਵੀ ਮਣੀਪੁਰ ਵਾਂਗ ਅੱਗ ਦੀ ਚਪੇਟ ਵਿਚ ਹੈ। 100 ਦੇ ਕਰੀਬ ਲੋਕ ਜ਼ਖ਼ਮੀ ਹੋਏ ਅਤੇ 6 ਦੀ ਮੌਤ ਹੋ ਗਈ। ਪਰ ਪ੍ਰਧਾਨ ਮੰਤਰੀ ਨੇ ਇਨ੍ਹਾਂ ਮੁੱਦਿਆਂ ‘ਤੇ ਕੁਝ ਨਹੀਂ ਕਿਹਾ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਭਾਜਪਾ ਦੀ ਅਗਵਾਈ ਵਿੱਚ ਹੀ ਦੇਸ਼ ਨੂੰ ਤੋੜਨ ਦੀ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਭਾਜਪਾ ਸਰਕਾਰ ਦੇਸ਼ ਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਵਿੱਚ ਲੱਗੀ ਹੋਈ ਹੈ।

ਜਿਹੜੇ ਸੂਬਿਆਂ ‘ਚ ਭਾਜਪਾ ਦੀਆਂ ਸਰਕਾਰਾਂ ਨੇ ਉਨ੍ਹਾਂ ‘ਚ ਲਗਾਤਾਰ ਦਲਿਤਾਂ,ਮਹਿਲਾਵਾਂ ਤੇ ਬੱਚਿਆਂ ‘ਤੇ ਅੱਤਿਆਚਾਰ ਹੋ ਰਿਹਾ ਹੈ

ਦੇਸ਼ ਦੇ ਪ੍ਰਧਾਨਮੰਤਰੀ ਜੀ ਪਿਛਲੇ 9 ਸਾਲਾਂ ਤੋਂ ਮਨ ਦੀ ਗੱਲ ਕਰ ਰਹੇ ਨੇ ਪਰ ਆਦੀਵਾਸੀ ਤੇ ਦਲਿਤਾਂ ਦੇ ਮਨ ਦੀ ਗੱਲ ਸੁਣਨ ਤੋਂ ਮੋਦੀ ਸਾਬ੍ਹ ਭੱਜ ਰਹੇ ਨੇ

ਦੇਸ਼ ਦੇ ਪ੍ਰਧਾਨਮੰਤਰੀ ਦੀ ਇਸ ਸਭ ‘ਤੇ ਚੁੱਪ ਦਰਸਾਉਂਦੀ… pic.twitter.com/Zoo6Yap2Ou

— AAP Punjab (@AAPPunjab) August 3, 2023

ਚੀਮਾ ਨੇ ਕਿਹਾ ਕਿ ਭਾਜਪਾ ਹਰਿਆਣਾ ਅਤੇ ਮਣੀਪੁਰ ਵਿੱਚ ਹਿੰਸਾ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਭਾਜਪਾ ਸ਼ਾਸਿਤ ਵਾਲੇ ਸਾਰੇ ਰਾਜਾਂ ਵਿੱਚ ਕਾਨੂੰਨ ਵਿਵਸਥਾ ਬਿਲਕੁਲ ਖ਼ਰਾਬ ਹੈ। ਮਣੀਪੁਰ ‘ਚ ਹਿੰਸਾ ਲਗਾਤਾਰ ਜਾਰੀ ਹੈ। ਲਗਾਤਾਰ ਹਮਲੇ ਹੋ ਰਹੇ ਹਨ। ਲੋਕਾਂ ਨੂੰ ਆਪਸ ਵਿੱਚ ਲੜਾਇਆ ਜਾ ਰਿਹਾ ਹੈ। ਪਰ ਸਰਕਾਰ ਵੱਲੋਂ ਸੂਬੇ ਵਿੱਚ ਸ਼ਾਂਤੀ ਬਹਾਲ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮਨੀਪੁਰ ਪਿਛਲੇ ਤਿੰਨ ਮਹੀਨਿਆਂ ਤੋਂ ਸੜ ਰਿਹਾ ਹੈ। ਸਮੁੱਚੀ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜਵਾਬ ਮੰਗ ਰਹੀ ਹੈ, ਪਰ ਪ੍ਰਧਾਨ ਮੰਤਰੀ ਕੋਲ ਮਨੀਪੁਰ ‘ਤੇ ਬੋਲਣ ਦਾ ਸਮਾਂ ਹੀ ਨਹੀਂ ਹੈ। ਮਣੀਪੁਰ ‘ਤੇ ਸੰਸਦ ‘ਚ ਹਰ ਰੋਜ਼ 50 ਤੋਂ 70 ਨੋਟਿਸ ਦਿੱਤੇ ਜਾ ਰਹੇ ਹਨ ਪਰ ਸਰਕਾਰ ਇਸ ‘ਤੇ ਬਹਿਸ ਕਰਨ ਲਈ ਤਿਆਰ ਨਹੀਂ ਹੈ।

ਦੇਸ਼ ਦੇ ਪ੍ਰਧਾਨਮੰਤਰੀ ਦੇ ਕਾਰਨ ਭਾਰਤ ਨੂੰ ਪੂਰੀ ਦੁਨੀਆ ਅੱਗੇ ਸ਼ਰਮਸ਼ਾਰ ਹੋਣਾ ਪੈ ਰਿਹਾ ਹੈ

ਅੱਜ ਪੂਰੀ ਦੁਨੀਆ ਦੇਖ ਰਹੀ ਹੈ ਕਿ ਕਿਸ ਤਰ੍ਹਾਂ ਸਾਡੇ ਦੇਸ਼ ‘ਚ ਮਹਿਲਾਵਾਂ ਤੇ ਬੱਚਿਆਂ ‘ਤੇ ਅੱਤਿਆਚਾਰ ਹੋ ਰਿਹਾ ਹੈ

ਹਰਿਆਣਾ ‘ਚ ਹੋਈ ਹਿੰਸਾ ‘ਚ ਲਗਭਗ 100 ਦੇ ਕਰੀਬ ਲੋਕ ਜਖ਼ਮੀ ਹੋ ਚੁੱਕੇ ਨੇ ਤੇ 6 ਤੋਂ ਵੱਧ ਮੌਤਾਂ ਹੋ ਚੁੱਕੀਆਂ ਨੇ ਪਰ… pic.twitter.com/OaiornpfJX

— AAP Punjab (@AAPPunjab) August 3, 2023

ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਚੀਮਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਮੱਧ ਪ੍ਰਦੇਸ਼ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਸੀ ਜਿਸ ਵਿੱਚ ਪਹਿਲਾਂ ਇੱਕ ਕਬਾਇਲੀ ਦੇ ਨਾਲ ਕੁੱਟਮਾਰ ਕੀਤੀ ਗਈ ਫੇਰ ਉਸ ਦੇ ਚਿਹਰੇ ‘ਤੇ ਪਿਸ਼ਾਬ ਕਰ ਦਿੱਤਾ ਗਿਆ। ਪਰ ਭਾਜਪਾ ਸਰਕਾਰ ਨੇ ਕੋਈ ਸਬਕ ਨਹੀਂ ਸਿੱਖਿਆ। ਅਜਿਹੀ ਇੱਕ ਘਟਨਾ ਭਾਜਪਾ ਸ਼ਾਸਿਤ ਉੱਤਰ ਪ੍ਰਦੇਸ਼ ਵਿੱਚ ਵੀ ਵਾਪਰੀ ਹੈ। ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਭਾਜਪਾ ਸ਼ਾਸਿਤ ਰਾਜਾਂ ਵਿੱਚ ਸਰਕਾਰ ਵੱਲੋਂ ਕੱਟੜਪੰਥੀਆਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bjpharpal singh cheemaharyanaNuh Clashpm modipro punjab tvpunjab governmentpunjab newspunjabi newsViolence in Manipur
Share224Tweet140Share56

Related Posts

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025
Load More

Recent News

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਕਿਸੇ ਵੀ ਅਮਰੀਕਾ ਵਿਰੋਧੀ ਦੇਸ਼ ਨਾਲ ਸਾਂਝ ਭਾਰਤ ਨੂੰ ਪਾਏਗੀ ਮੁਸ਼ਕਿਲ ‘ਚ, ਡੋਨਾਲਡ ਟਰੰਪ ਨੇ ਕਹੀ ਵੱਡੀ ਗੱਲ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.