ਪੰਜਾਬ ‘ਚ ਸੱਤਾਧਾਰੀ ਪਾਰਟੀ ‘ਆਪ’ ਸਰਕਾਰ ਲਗਾਤਾਰ ਐਕਸ਼ਨ ਮੋਡ ‘ਚ ਹੈ।ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਸੱਤਾ ਸੰਭਾਲੇ ਹੋਏ 50 ਦਿਨ ਹੋਏ ਹਨ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ।
ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ 50 ਦਿਨਾਂ ਵਿਚ ਨੌਕਰੀਆਂ, 300 ਯੂਨਿਟ ਫ੍ਰੀ ਬਿਜਲੀ, ਨਾਜਾਇਜ਼ ਜ਼ਮੀਨਾਂ ‘ਤੇ ਕਬਜ਼ੇ ਹਟਵਾਏ ਗਏ ਤੇ ਇਸ ਤੋਂ ਇਲਾਵਾ ਵੀਆਈਪੀ ਕਲਚਰ ਨੂੰ ਖਤਮ ਕਰਨ ਲਈ ਕਈ ਹੋਰ ਫੈਸਲੇ ਸੂਬਾ ਸਰਕਾਰ ਵੱਲੋਂ ਲਏ ਗਏ ਜਿਵੇਂ ਪੁਰਾਣੇ ਵਿਧਾਇਕਾਂ, ਮੰਤਰੀਆਂ ਦੀਆਂ ਸਕਿਓਰਿਟੀ ਨੂੰ ਘਟਾਇਆ ਗਿਆ, ਇਕ ਵਿਧਾਇਕ, ਇਕ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਗਿਆ।
ਅੱਜ ਇੱਕ ਹੋਰ ਵੱਡਾ ਫੈਸਲਾ ਵੀਆਈਪੀ ਕਲਚਰ ਨੂੰ ਖਤਮ ਕਰਨ ਤਹਿਤ ਸੂਬਾ ਸਰਕਾਰ ਵੱਲੋਂ ਲਿਆ ਗਿਆ ਹੈ। ਇਸ ਤਹਿਤ ਹੁਣ ਜੇਲ੍ਹਾਂ ‘ਚ ੜੀਫ ਕਲਚਰ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਦੀਆਂ ਜੇਲ੍ਹਾਂ ‘ਚ ਹੁਣ ੜੀਫ ਸੈੱਲ ਖ਼ਤਮ ਕੀਤੇ ਜਾਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਹੁਣ ਜੇਲ੍ਹ ਅੰਦਰੋਂ ਕਾਲਾ ਧੰਦਾ ਨਹੀਂ ਚੱਲੇਗਾ ਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਮੁਅੱਤਲ ਕੀਤੇ ਗਏ ਜਾਣਗੇ।