Punjab Tourism: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 24 ਤੋਂ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰੱਖੇ ਗਏ ਸੀ। ਇਹ ਮਿਊਜ਼ੀਅਮ 1 ਅਗਸਤ ਤੋਂ ਸੈਲਾਨੀਆਂ ਲਈ ਮੁੜ ਤੋਂ ਖੁੱਲ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ’ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ। ਉਨਾਂ ਕਿਹਾ ਜਰੂਰੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਮੁਕੰਮਲ ਕਰ ਲਏ ਗਏ ਹਨ। ਇਹ ਅਜਾਇਬ ਘਰ ਹੁਣ ਸੈਲਾਨੀਆਂ ਲਈ ਮੁੜ ਤੋਂ ਖੋਲ੍ਹੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h