Virat Kohli-Gautam Gambhir: IPL 2023 ‘ਚ ਵਿਰਾਟ ਕੋਹਲੀ ਅਤੇ ਗੌਤਮ ਗੰਭੀਰ ਦੀ ਇੱਕ ਹਰਕਤ ਨੇ ਹੰਗਾਮਾ ਮਚਾ ਦਿੱਤਾ। ਜਿਸ ਤੋਂ ਬਾਅਦ BCCI ਵੀ ਹਰਕਤ ਵਿੱਚ ਆਇਆ ਤੇ ਵਿਰਾਟ ਕੋਹਲੀ ਅਤੇ ਗੌਤਮ ਗੰਭੀਰ ‘ਤੇ ਮੈਚ ਫੀਸ ਦਾ 100 ਫੀਸਦੀ ਜ਼ੁਰਮਾਨਾ ਲਗਾਇਆ ਗਿਆ।
ਦਰਅਸਲ, ਸੋਮਵਾਰ ਨੂੰ ਮੈਚ ਤੋਂ ਬਾਅਦ ਰਾਇਲ ਚੈਲੇਂਜਰਸ ਬੈਂਗਲੁਰੂ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅਤੇ ਲਖਨਊ ਸੁਪਰ ਜਾਇੰਟਸ ਦੇ ਮੈਂਟਰ ਗੌਤਮ ਗੰਭੀਰ ਇੱਕ ਦੂਜੇ ਨਾਲ ਭਿੜ ਗਏ। ਇਸ ਮੈਚ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਲਖਨਊ ਸੁਪਰ ਜਾਇੰਟਸ ਨੂੰ 18 ਦੌੜਾਂ ਨਾਲ ਹਰਾਇਆ, ਜਿਸ ਤੋਂ ਬਾਅਦ ਖੇਡ ਖ਼ਤਮ ਹੋਣ ਤੋਂ ਬਾਅਦ ਵਿਰਾਟ ਕੋਹਲੀ ਅਤੇ ਗੌਤਮ ਗੰਭੀਰ ਵਿਚਾਲੇ ਜ਼ਬਰਦਸਤ ਟੱਕਰ ਦੇਖਣ ਨੂੰ ਮਿਲੀ।
ਕੋਹਲੀ ਅਤੇ ਗੰਭੀਰ ਦਾ ਹੰਗਾਮਾ
ਲਖਨਊ ‘ਚ ਖੇਡੇ ਗਏ ਮੈਚ ‘ਚ ਵਿਰਾਟ ਕੋਹਲੀ ਅਤੇ ਗੌਤਮ ਗੰਭੀਰ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਬਹਿਸ ਇੰਨੀ ਵੱਧ ਗਈ ਕਿ ਬਾਕੀ ਖਿਡਾਰੀਆਂ ਅਤੇ ਸਟਾਫ ਨੂੰ ਬਚਾਅ ਲਈ ਆਉਣਾ ਪਿਆ। ਮੈਚ ਖ਼ਤਮ ਹੋਣ ਤੋਂ ਬਾਅਦ ਜਦੋਂ ਦੋਵੇਂ ਟੀਮਾਂ ਪੈਵੇਲੀਅਨ ਵੱਲ ਪਰਤ ਰਹੀਆਂ ਸੀ ਉਦੋਂ ਹੀ ਵਿਰਾਟ ਗੱਲਬਾਤ ਦੌਰਾਨ ਕਾਇਲ ਮੇਅਰਸ ਨੂੰ ਕੁਝ ਕਹਿੰਦੇ ਨਜ਼ਰ ਆਏ।
Gautam gambhir is at fault here. First he shakes hand with RCB players in a very unprofessional manner then how he just snatched mayers away from kohli who was just having a normal conversation pic.twitter.com/nsuJq9FdVk
— Rakesh (@_Melbourne_82) May 1, 2023
ਦੋਵਾਂ ਖਿਡਾਰੀਆਂ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਗੌਤਮ ਗੰਭੀਰ ਤੇ ਵਿਰਾਟ ਇੱਕ ਵਾਰ ਫਿਰ ਤੂ, ਤੂ ਮੈਂ, ਮੈਂ ਦੇਖਣ ਨੂੰ ਮਿਲੀ। ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਲਖਨਊ ਟੀਮ ਦੇ ਅਮਿਤ ਮਿਸ਼ਰਾ ਅਤੇ ਬੈਂਗਲੁਰੂ ਟੀਮ ਦੇ ਕਪਤਾਨ ਫਾਫ ਡੂ ਪਲੇਸਿਸ ਨੂੰ ਵੀ ਬਚਾਅ ‘ਚ ਆਉਣਾ ਪਿਆ।
ਬੀਸੀਸੀਆਈ ਨੇ ਤੁਰੰਤ ਕੀਤੀ ਵੱਡੀ ਕਾਰਵਾਈ
ਬੀਸੀਸੀਆਈ ਨੇ ਲਖਨਊ ਸੁਪਰ ਜਾਇੰਟਸ ਅਤੇ ਅਫਗਾਨਿਸਤਾਨ ਦੇ ਨੌਜਵਾਨ ਕ੍ਰਿਕਟਰ ਨਵੀਨ-ਉਲ-ਹੱਕ ਨੂੰ ਵੀ ਨਹੀਂ ਬਖਸ਼ਿਆ। ਨਵੀਨ-ਉਲ-ਹੱਕ ਮੈਚ ਦੌਰਾਨ ਵਿਰਾਟ ਕੋਹਲੀ ਨਾਲ ਲੜਦੇ ਵੀ ਨਜ਼ਰ ਆਏ। BCCI ਨੇ ਵਿਰਾਟ ਕੋਹਲੀ ਅਤੇ ਗੌਤਮ ਗੰਭੀਰ ‘ਤੇ 100 ਫੀਸਦੀ ਮੈਚ ਫੀਸ ਦਾ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਨਵੀਨ-ਉਲ-ਹੱਕ ‘ਤੇ ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਮੈਚ ਤੋਂ ਬਾਅਦ ਆਈਪੀਐੱਲ ਕੋਡ ਆਫ ਕੰਡਕਟ ਦੀ ਉਲੰਘਣਾ ਕਰਨ ‘ਤੇ ਮੈਚ ਫੀਸ ਦਾ 50 ਫੀਸਦੀ ਜ਼ੁਰਮਾਨਾ ਲਗਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h