Virat Kohli record in Test Cricket: ਭਾਰਤੀ ਟੀਮ ਵੈਸਟਇੰਡੀਜ਼ ਦੌਰੇ ‘ਤੇ ਸੀਰੀਜ਼ ਦਾ ਪਹਿਲਾ ਟੈਸਟ ਮੈਚ ਖੇਡ ਰਹੀ ਹੈ। ਪਹਿਲੇ ਦਿਨ ਭਾਰਤੀ ਗੇਂਦਬਾਜ਼ਾਂ ਦਾ ਦਬਦਬਾ ਰਿਹਾ ਤੇ ਵਿੰਡੀਜ਼ ਦੇ ਬੱਲੇਬਾਜ਼ਾਂ ਨੂੰ 150 ਦੌੜਾਂ ‘ਤੇ ਢੇਰ ਕਰ ਦਿੱਤਾ। ਇਸ ਦੇ ਨਾਲ ਹੀ ਦੂਜੇ ਦਿਨ IND ਦੇ ਬੱਲੇਬਾਜ਼ਾਂ ਨੇ ਆਪਣੇ ਨਾਮ ਕਰ ਲਿਆ।
ਦੂਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ 2 ਵਿਕਟਾਂ ਦੇ ਨੁਕਸਾਨ ‘ਤੇ 312 ਦੌੜਾਂ ਬਣਾ ਲਈਆਂ ਹਨ। ਵਿਰਾਟ ਕੋਹਲੀ 36 ਜਦਕਿ ਯਸ਼ਸਵੀ ਜੈਸਵਾਲ 143 ਦੌੜਾਂ ਬਣਾ ਕੇ ਨਾਬਾਦ ਪਰਤੇ। ਇੰਨੀਆਂ ਦੌੜਾਂ ਬਣਾ ਕੇ ਕੋਹਲੀ ਨੇ ਵੱਡੀ ਉਪਲਬਧੀ ਆਪਣੇ ਨਾਂ ਕਰ ਲਈ।
ਵਿਰਾਟ ਕੋਹਲੀ ਨੇ ਸਹਿਵਾਗ ਨੂੰ ਪਿੱਛੇ ਛੱਡਿਆ
ਵਿਰਾਟ ਕੋਹਲੀ ਨੇ ਇਸ ਪਾਰੀ ‘ਚ ਹੁਣ ਤੱਕ 36 ਦੌੜਾਂ ਬਣਾਈਆਂ ਹਨ। ਇਨ੍ਹਾਂ ਦੌੜਾਂ ਦੇ ਨਾਲ ਉਹ ਭਾਰਤ ਲਈ ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਪੰਜਵਾਂ ਬੱਲੇਬਾਜ਼ ਬਣ ਗਿਆ ਹੈ। ਉਨ੍ਹਾਂ ਨੇ ਵਰਿੰਦਰ ਸਹਿਵਾਗ ਨੂੰ ਪਿੱਛੇ ਛੱਡ ਦਿੱਤਾ ਹੈ। ਸਹਿਵਾਗ ਨੇ 8503 ਦੌੜਾਂ ਬਣਾਈਆਂ ਸੀ, ਜਦਕਿ ਵਿਰਾਟ ਕੋਹਲੀ ਨੇ ਹੁਣ 8515 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਉਹ ਸਚਿਨ ਤੇਂਦੁਲਕਰ-ਰਾਹੁਲ ਦ੍ਰਾਵਿੜ ਵਰਗੇ ਭਾਰਤੀ ਦਿੱਗਜਾਂ ਦੇ ਵਿਸ਼ੇਸ਼ ਕਲੱਬ ਵਿੱਚ ਵੀ ਸ਼ਾਮਲ ਹੋ ਗਏ ਹਨ।
ਇਨ੍ਹਾਂ ਦਿੱਗਜਾਂ ਦੇ ਕਲੱਬ ਵਿੱਚ ਹੋਏ ਸ਼ਾਮਲ
ਜਿਵੇਂ ਹੀ ਵਿਰਾਟ ਕੋਹਲੀ ਨੇ ਇਸ ਪਾਰੀ ਵਿੱਚ ਆਪਣੀਆਂ 21 ਦੌੜਾਂ ਪੂਰੀਆਂ ਕੀਤੀਆਂ, ਉਹ ਭਾਰਤ ਲਈ ਟੈਸਟ ਕ੍ਰਿਕਟ ਵਿੱਚ 8500 ਜਾਂ ਇਸ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਦੇ ਕਲੱਬ ਵਿੱਚ ਸ਼ਾਮਲ ਹੋ ਗਿਆ। ਇਸ ਸੂਚੀ ਵਿੱਚ ਸਚਿਨ ਤੇਂਦੁਲਕਰ, ਰਾਹੁਲ ਦ੍ਰਾਵਿੜ, ਵੀਵੀਐਸ ਲਕਸ਼ਮਣ, ਸੁਨੀਲ ਗਾਵਸਕਰ ਅਤੇ ਵਰਿੰਦਰ ਸਹਿਵਾਗ ਦੇ ਨਾਂ ਸ਼ਾਮਲ ਹਨ। ਦੁਨੀਆ ‘ਚ ਸਭ ਤੋਂ ਜ਼ਿਆਦਾ ਟੈਸਟ ਦੌੜਾਂ ਬਣਾਉਣ ਦੇ ਮਾਮਲੇ ‘ਚ ਉਹ ਵੈਸਟਇੰਡੀਜ਼ ਦੇ ਮਹਾਨ ਬੱਲੇਬਾਜ਼ ਵਿਵ ਰਿਚਰਡਸ ਦਾ ਰਿਕਾਰਡ ਤੋੜਨ ਦੇ ਬਹੁਤ ਨੇੜੇ ਹੈ। ਉਸ ਨੇ ਸਿਰਫ਼ 26 ਦੌੜਾਂ ਹੋਰ ਬਣਾਉਣੀਆਂ ਹਨ।
ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਟਾਪ-5 ਬੱਲੇਬਾਜ਼
- ਸਚਿਨ ਤੇਂਦੁਲਕਰ – 15921
- ਰਾਹੁਲ ਦ੍ਰਾਵਿੜ – 13265
- ਸੁਨੀਲ ਗਾਵਸਕਰ – 10122
- ਵੀਵੀਐਸ ਲਕਸ਼ਮਣ – 8781
- ਵਿਰਾਟ ਕੋਹਲੀ – 8515
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h