Virat Kohli 250 Million Instagram Followers: ਟੀਮ ਇੰਡੀਆ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਮੈਦਾਨ ਦੇ ਨਾਲ-ਨਾਲ ਸੋਸ਼ਲ ਮੀਡੀਆ ‘ਤੇ ਵੀ ਦਬਦਬਾ ਰੱਖਦੇ ਹਨ। ਵਿਰਾਟ ਕੋਹਲੀ ਨੇ ਕ੍ਰਿਕਟ ਦੇ ਮੈਦਾਨ ‘ਤੇ ਕਈ ਕਾਰਨਾਮੇ ਕੀਤੇ ਹਨ। ਉਹ ਇੱਕ ਤੋਂ ਵੱਧ ਇੱਕ ਵੱਡੇ ਰਿਕਾਰਡ ਆਪਣੇ ਨਾਂ ਕਰਦਾ ਰਹਿੰਦਾ ਹੈ। ਇੱਕ ਵਾਰ ਫਿਰ ਵਿਰਾਟ ਕੋਹਲੀ ਨੇ ਵਿਸ਼ਵ ਰਿਕਾਰਡ ਆਪਣੇ ਨਾਂ ਕਰ ਲਿਆ ਹੈ ਪਰ ਇਸ ਵਾਰ ਉਨ੍ਹਾਂ ਨੇ ਇਹ ਕਾਰਨਾਮਾ ਮੈਦਾਨ ‘ਤੇ ਨਹੀਂ ਸਗੋਂ ਸੋਸ਼ਲ ਮੀਡੀਆ ‘ਤੇ ਕੀਤਾ ਹੈ।
ਦਰਅਸਲ ਵਿਰਾਟ ਕੋਹਲੀ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਫਾਲੋਅਰਜ਼ ਦੀ ਗਿਣਤੀ 250 ਮਿਲੀਅਨ ਨੂੰ ਪਾਰ ਕਰ ਗਈ ਹੈ। ਵਿਰਾਟ ਕੋਹਲੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ 250 ਮਿਲੀਅਨ ਫੋਲੋਅਰਸ ਦਾ ਅੰਕੜਾ ਪਾਰ ਕਰਨ ਵਾਲੇ ਏਸ਼ੀਆ ਦੇ ਪਹਿਲੇ ਕ੍ਰਿਕਟਰ ਬਣ ਗਏ ਹਨ। ਵਿਰਾਟ ਕੋਹਲੀ ਦਾ ਟਵਿਟਰ ਅਕਾਊਂਟ ਹੁਣ ਭਾਰਤ ਦਾ ਤੀਜਾ ਸਭ ਤੋਂ ਵੱਡਾ ਅਕਾਊਂਟ ਬਣ ਗਿਆ ਹੈ।
ਦੱਸ ਦਈਏ ਕਿ ਉਨ੍ਹਾਂ ਤੋਂ ਜ਼ਿਆਦਾ ਫੋਲੋਅਰਜ਼ ਸਿਰਫ ਪੀਐਮਓ ਦੇ ਅਧਿਕਾਰਤ ਟਵਿੱਟਰ ਅਕਾਊਂਟ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟਵਿੱਟਰ ਅਕਾਊਂਟ ‘ਤੇ ਹਨ। ਕੁੱਲ ਮਿਲਾ ਕੇ, ਖੇਡਾਂ ਵਿੱਚ ਕ੍ਰਿਸਟੀਆਨੋ ਰੋਨਾਲਡੋ 585 ਮਿਲੀਅਨ ਫੋਲੋਅਰਜ਼ ਦੇ ਨਾਲ ਇੰਸਟਾਗ੍ਰਾਮ ‘ਤੇ ਸਭ ਤੋਂ ਅੱਗੇ ਹੈ, ਲਿਓਨੇਲ ਮੇਸੀ 462 ਮਿਲੀਅਨ ਫੋਲੋਅਰਜ਼ ਦੇ ਨਾਲ ਦੂਜੇ ਨੰਬਰ ‘ਤੇ ਹੈ। ਇੰਨਾ ਹੀ ਨਹੀਂ ਵਿਰਾਟ ਕੋਹਲੀ 100 ਮਿਲੀਅਨ ਫੋਲੋਅਰਸ ਪੂਰੇ ਕਰਨ ਵਾਲੇ ਪਹਿਲੇ ਭਾਰਤੀ ਵੀ ਸੀ।
ਸੋਸ਼ਲ ਮੀਡੀਆ ਪਲੇਟਫਾਰਮ ਤੋਂ ਕਰੋੜਾਂ ਦੀ ਕਮਾਈ ਕਰਦੇ ਹਨ ਵਿਰਾਟ
ਹੂਪਰ ਦੀ 2022 ਇੰਸਟਾਗ੍ਰਾਮ ਰਿਚ ਲਿਸਟ ਮੁਤਾਬਕ, ਵਿਰਾਟ ਇੱਕ ਸਪਾਂਸਰਡ ਪੋਸਟ ਤੋਂ ਲਗਪਗ 8.69 ਕਰੋੜ ਰੁਪਏ ਕਮਾਉਂਦਾ ਹੈ। ਵਿਰਾਟ ਕੋਹਲੀ ਇੰਸਟਾਗ੍ਰਾਮ ਤੋਂ ਕਮਾਈ ਕਰਨ ਵਾਲੇ ਸੈਲੀਬ੍ਰਿਟੀਜ਼ ਦੀ ਸੂਚੀ ‘ਚ 14ਵੇਂ ਨੰਬਰ ‘ਤੇ ਹਨ। ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਇੱਕ ਇੰਸਟਾਗ੍ਰਾਮ ਪੋਸਟ ਲਈ ਲਗਪਗ 15 ਕਰੋੜ ਰੁਪਏ ਲੈਂਦੇ ਹਨ। ਵਿਰਾਟ ਕੋਹਲੀ ਦੇ ਟਵਿੱਟਰ ਅਕਾਊਂਟ ‘ਤੇ 5 ਕਰੋੜ ਤੋਂ ਜ਼ਿਆਦਾ ਫੋਲੋਅਰਜ਼ ਹਨ। ਸਿਰਫ਼ ਪੀਐਮਓ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟਵਿੱਟਰ ਅਕਾਉਂਟ ਦੇ ਭਾਰਤ ਵਿੱਚ ਜ਼ਿਆਦਾ ਫੋਲੋਅਰਸ ਹਨ।
ਆਈਪੀਐਲ 2023 ‘ਚ ਕੋਹਲੀ ਨੇ ਜਿੱਤਿਆ ਫੈਨਸ ਦਾ ਦਿਲ
ਵਿਰਾਟ ਕੋਹਲੀ ਆਈਪੀਐਲ 2023 ਵਿੱਚ ਚੰਗੀ ਫਾਰਮ ਵਿੱਚ ਦਿਖਾਈ ਦਿੱਤੇ। ਉਨ੍ਹਾਂ ਨੇ 14 ਮੈਚਾਂ ਵਿੱਚ 639 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਆਈਪੀਐੱਲ ਤੋਂ ਪਹਿਲਾਂ ਕੋਹਲੀ ਨੇ ਆਸਟ੍ਰੇਲੀਆ ਦੇ ਖਿਲਾਫ ਸੈਂਕੜਾ ਲਗਾ ਕੇ ਟੈਸਟ ਕ੍ਰਿਕਟ ‘ਚ ਸੈਂਕੜੇ ਦਾ ਸੋਕਾ ਵੀ ਖ਼ਤਮ ਕਰ ਦਿੱਤਾ ਸੀ। ਵਿਰਾਟ ਕੋਹਲੀ ਹੁਣ WTC ਫਾਈਨਲ ਲਈ ਲੰਡਨ ਪਹੁੰਚ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h