ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸਬੰਧ ‘ਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।ਵਿਆਹ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੀ ਦੀ ਛਤਰ ਛਾਇਆ ਹੇਠ ਗੁਰਦੁਆਰਾ ”ਗੁਰੂ ਕੇ ਮਹਿਲ’ ਗੁਰਦੁਆਰਾ ਭੋਰਾ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਬਾਰਾਤ ਰੂਪੀ ਇਸ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਸਭ ਤੋਂ ਪਹਿਲਾਂ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਜੈਕਾਰਿਆ ਦੀ ਗੂੰਜ ‘ਚ ਅਰਦਾਸ ਮਗਰੋਂ ਨਗਰ ਕੀਰਤਨ ਸਾਹਿਬ ਆਰੰਭ ਕੀਤਾ ਗਿਆ।
ਜਿਸਦਾ ਪਹਿਲਾ ਪੜਾਅ ਦੇਰ ਸ਼ਾਮ ਗੁਰਦੁਆਰਾ ਸਿਹਰਾ ਸਾਹਿਬ ਵਿਖੇ ਪਹੁੰਚੇਗਾ।ਜਿਥੇ ਗੁਰਮਤਿ ਸਮਾਗਮ ਹੋਣਗੇ ਤੇ ਨਗਰ ਕੀਰਤਨ ਦੀ ਵਿਸ਼ਾਲ ਸੰਗਤ ਵਿਸ਼ਰਾਮ ਕਰੇਗੀ।ਉਸ ਉਪਰੰਤ ਇਹ ਨਗਰ ਕੀਰਤਨ ਗੁਰਦੁਆਰਾ ਆਨੰਦ ਕਾਰਜ ‘ ਗੁਰੂ ਕਾ ਲਾਹੌਰ’ ਸਾਹਿਬ ਵਿਖੇ ਪੁਜ ਕੇ ਸਮਾਪਤ ਹੋਵੇਗਾ ਤੇ 14 ਫਰਵਰੀ ਨੂੰ ਗੁਰਮਤਿ ਸਮਾਗਮ ਹੋਣਗੇ।