ਸੋਮਵਾਰ, ਅਕਤੂਬਰ 27, 2025 09:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ 

by Gurjeet Kaur
ਮਈ 1, 2024
in ਪੰਜਾਬ
0
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ  
ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ 
– ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਵੱਲੋਂ ਬੀਐਲਓਜ਼ ਰਾਹੀਂ ਵੋਟਰਾਂ ਤੱਕ ਪੁੱਜੇਗਾ ‘ਚੋਣ ਸੱਦਾ’
– ਕਾਰਡ ਉੱਤੇ ਬਣੇ ਕਿਊ ਆਰ ਕੋਡ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ 
ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਦੀ ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਵਾਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਬੀਐਲਓਜ਼  (ਬੂਥ ਪੱਧਰੀ ਅਧਿਕਾਰੀ) ਰਾਹੀਂ ਵੋਟਰਾਂ ਨੂੰ ਘਰ-ਘਰ ‘ਚੋਣ ਸੱਦਾ’ ਕਾਰਡ ਭੇਜੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਵਾਸਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੋਟਰਾਂ ਨੂੰ ‘ਚੋਣ ਸੱਦਾ’ ਦਿੱਤਾ ਜਾਵੇਗਾ, ਜਿਸ ਵਿੱਚ ਵੋਟਰਾਂ ਨੂੰ 1 ਜੂਨ 2024 ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਇਹ ਕਾਰਡ ਬੀਐਲਓਜ਼ ਵੱਲੋਂ ਘਰ-ਘਰ ਦਿੱਤੇ ਜਾਣਗੇ।
ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਵੱਡੇ ਪੱਧਰ ਉੱਤੇ ਪਹਿਲਾਂ ਹੀ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ ਤਹਿਤ ਚੋਣ ਜਾਗਰੂਕਤਾ ਸਬੰਧੀ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਸ ਪਹਿਲਕਦਮੀ ਦਾ ਮਕਸਦ ਵੀ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨਾ ਤੇ ਵੋਟਿੰਗ ਪ੍ਰਕਿਰਿਆ ਦੌਰਾਨ ਵੋਟਰਾਂ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਦਾਇਕ ਅਤੇ ਤਸੱਲੀਬਖਸ਼ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਕਾਰਡ ਵਿਚ ਇਕ ਕਿਊ ਆਰ ਕੋਡ ਵੀ ਦਿੱਤਾ ਗਿਆ ਹੈ ਜਿਸ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਬਾਬਤ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ। ਸਿਬਿਨ ਸੀ ਨੇ ਦੱਸਿਆ ਕਿ ਵੋਟਿੰਗ ਵਾਲੇ ਦਿਨ ਹਰੇਕ ਬੂਥ ਉੱਤੇ ਵੋਟਰਾਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਜਿਸ ਵਿੱਚ ਪੀਣ ਵਾਲਾ ਪਾਣੀ, ਵੇਟਿੰਗ ਏਰੀਆ, ਪੁਰਸ਼ਾਂ ਅਤੇ ਮਹਿਲਾਵਾਂ ਲਈ ਸਾਫ਼-ਸੁਥਰੇ ਪਖਾਨੇ ਅਤੇ ਸ਼ੈੱਡ ਆਦਿ ਸ਼ਾਮਲ ਹਨ।
ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਲੋਕ ਸਭਾ ਚੋਣਾਂ-2024 ਵਿੱਚ ਹਿੱਸਾ ਲੈਣ ਅਤੇ ਆਪਣੀ ਵੋਟ ਦਾ ਸਹੀ ਇਸਤਮਾਲ ਕਰਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
Tags: electionElection 2024Election officerlatest newsLok Sabhapro punjab tvSibin C
Share204Tweet128Share51

Related Posts

ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

ਅਕਤੂਬਰ 26, 2025

ਮਾਨ ਸਰਕਾਰ ਕਿਸਾਨਾਂ ਦੇ ਨਾਲ : ਝੋਨੇ ਦੀ ਇੱਕ-ਇੱਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਅਕਤੂਬਰ 26, 2025

ਕੈਨੇਡਾ ’ਚ ਪੰਜਾਬ ਕੁੜੀ ਦਾ ਕਤਲ

ਅਕਤੂਬਰ 26, 2025

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਅਕਤੂਬਰ 26, 2025

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ : ਸਪੀਕਰ

ਅਕਤੂਬਰ 26, 2025
Load More

Recent News

“ਭਾਰਤ ਵਾਪਸ ਜਾਓ…” ਬ੍ਰਿਟੇਨ ‘ਚ ਹਮਲਾਵਰਾਂ ਨੇ ਭਾਰਤੀ ਮੂਲ ਦੀ ਔਰਤ ਨਾਲ ਕੀਤਾ ਬਲਾਤਕਾਰ

ਅਕਤੂਬਰ 27, 2025

ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

ਅਕਤੂਬਰ 26, 2025

AQI ਵੱਧਣ ਦਾ ਸਰੀਰ ‘ਤੇ ਸਭ ਤੋਂ ਜ਼ਿਆਦਾ ਅਸਰ ਕਿਹੜੇ ਲੋਕਾਂ ‘ਤੇ ਪੈ ਸਕਦਾ ਹੈ ? ਜਾਣੋ

ਅਕਤੂਬਰ 26, 2025

ਮਾਨ ਸਰਕਾਰ ਕਿਸਾਨਾਂ ਦੇ ਨਾਲ : ਝੋਨੇ ਦੀ ਇੱਕ-ਇੱਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਅਕਤੂਬਰ 26, 2025

ਕੈਨੇਡਾ ’ਚ ਪੰਜਾਬ ਕੁੜੀ ਦਾ ਕਤਲ

ਅਕਤੂਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.