Lok Sabha Election 2024 Phase 3 Voting: ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ 11 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਅੱਜ ਗੁਜਰਾਤ ਦੀਆਂ 25, ਉੱਤਰ ਪ੍ਰਦੇਸ਼ ਦੀਆਂ 10, ਮਹਾਰਾਸ਼ਟਰ ਦੀਆਂ 11 ਅਤੇ ਕਰਨਾਟਕ ਦੀਆਂ 14 ਸੀਟਾਂ ਸਮੇਤ ਕੁੱਲ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੋਟਰਾਂ ਨੂੰ ਰਿਕਾਰਡ ਗਿਣਤੀ ‘ਚ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਦੇ ਨਿਸ਼ਾਨ ਹਾਇਰ ਸੈਕੰਡਰੀ ਸਕੂਲ ਵਿੱਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਗੁਜਰਾਤ ਦੇ ਵੱਖ-ਵੱਖ ਕੇਂਦਰਾਂ ‘ਤੇ ਆਪਣੀ ਵੋਟ ਪਾਉਣਗੇ।
7 ਮਈ ਨੂੰ 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸ਼ਾਮਲ ਕਰਨ ਵਾਲੀਆਂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਕੁੱਲ 93 ਹਲਕਿਆਂ ਵਿੱਚ ਵੋਟਿੰਗ ਹੋ ਰਹੀ ਹੈ। ਦੱਸ ਦੇਈਏ ਕਿ ਗੁਜਰਾਤ ਦੀ ਸੂਰਤ ਸੀਟ ਭਾਜਪਾ ਪਹਿਲਾਂ ਹੀ ਬਿਨਾਂ ਮੁਕਾਬਲਾ ਜਿੱਤ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਵਿੱਚ ਆਪਣੀ ਵੋਟ ਪਾਈ।