ਭਾਰਤੀ ਮੌਸਮ ਵਿਭਾਗ ਦੁਆਰਾ ਤਾਜ਼ਾ ਅਪਡੇਟ ਜਾਰੀ ਕੀਤਾ ਗਿਆ ਹੈ।ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਪੰਜਾਬ ਸਮੇਤ ਉਤਰ ਭਾਰਤ ‘ਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।ਅਗਲੇ ਕੁਝ ਦਿਨਾਂ ‘ਚ ਬਾਰਿਸ਼ ਹੋਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।ਦਿੱਲੀ ਦਾ ਤਾਪਮਾਨ ਇਸ ਸਮੇਂ ਉੱਚਾ ਹੈ।ਲੋਕ ਗਰਮੀ ਨਾਲ ਜੂਝ ਰਹੇ ਹਨ।ਜੇਕਰ ਮੀਂਹ ਪੈਂਦਾ ਹੈ ਤਾਂ ਤਾਪਮਾਨ ਤੋਂ ਰਾਹਤ ਮਿਲੇਗੀ।
ਪੰਜਾਬ ਤੇ ਹਰਿਆਣਾ ‘ਚ ਹੋਵੇਗੀ ਬਾਰਿਸ਼: ਮੌਸਮ ਵਿਭਾਗ ਨੇ ਭਾਰੀ ਮੀਂਹ ਤੇ ਤੇਜ਼ ਤੂਫਾਨ ਦੀ ਚਿਤਾਵਨੀ ਦਿੱਤੀ ਹੈ।ਪੰਜਾਬ, ਰਾਜਸਥਾਨ, ਹਰਿਆਣਾ ਅਤੇ ਚੰਡੀਗੜ੍ਹ ‘ਚ ਬਾਰਿਸ਼ ਦੀ ਭਵਿੱਖਬਾਣੀ ਹੈ।ਅਗਲੇ ਤਿੰਨ ਦਿਨਾਂ ਤੱਕ ਇੱਥੇ 30 ਤੋਂ 40 ਕਿਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਇਸਦੇ ਨਾਲ ਹੀ ਉਤਰਾਖੰਡ ਦੇ ਬਾਗੇਸ਼ਵਰ ਅਤੇ ਅਲਮੋੜਾ ‘ਚ ਬੱਦਲ ਫਟਣ ਦੀ ਸੂਚਨਾ ਮਿਲੀ ਹੈ।ਉਤਰਕਾਸ਼ੀ ‘ਚ ਗੜੇ ਪਏ ਹਨ।ਬੰਗਾਲ ‘ਚ ਵੀ ਮੌਸਮ ਖਰਾਬ ਦੱਸਿਆ ਜਾ ਰਿਹਾ ਹੈ।
ਉੱਤਰਾਖੰਡ ਵਿੱਚ ਮੀਂਹ ਕਾਰਨ ਜੰਗਲਾਂ ਵਿੱਚ ਲੱਗੀ ਅੱਗ ਬੁਝ ਗਈ ਹੈ ਪਰ ਬਾਗੇਸ਼ਵਰ ਅਤੇ ਅਲਮੋੜਾ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਕਈ ਥਾਵਾਂ ‘ਤੇ ਨਦੀਆਂ ‘ਚ ਉਛਾਲ ਹੈ, ਸੜਕਾਂ ਰੁੜ੍ਹ ਗਈਆਂ ਹਨ। ਜਨਜੀਵਨ ‘ਤੇ ਡੂੰਘਾ ਅਸਰ ਪਿਆ ਹੈ।
ਯੂਪੀ ਦੀ ਗੱਲ ਕਰੀਏ ਤਾਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇੱਥੇ ਅਗਲੇ 5 ਦਿਨਾਂ ਤੱਕ ਲਗਾਤਾਰ ਮੀਂਹ ਪੈ ਸਕਦਾ ਹੈ। ਫਿਲਹਾਲ ਦੇਸ਼ ਦੇ ਕਈ ਹਿੱਸਿਆਂ ‘ਚ ਗਰਮੀ ਦਾ ਅਸਰ ਹੈ। ਗਰਮੀ ਕਾਰਨ ਲੋਕ ਘਰਾਂ ਤੋਂ ਬਾਹਰ ਨਹੀਂ ਆ ਰਹੇ ਹਨ।
ਯੂਪੀ ਵਿੱਚ 13 ਮਈ ਤੱਕ ਮੀਂਹ ਪੈ ਸਕਦਾ ਹੈ। ਸਿੱਕਮ, ਬਿਹਾਰ, ਪੱਛਮੀ ਬੰਗਾਲ, ਝਾਰਖੰਡ ਅਤੇ ਉੜੀਸਾ ਵਿੱਚ 12 ਮਈ ਤੱਕ ਮੀਂਹ ਨਾਲ ਤੂਫਾਨ ਦਾ ਅਲਰਟ ਹੈ। ਆਸਾਮ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮੇਘਾਲਿਆ, ਮਨੀਪੁਰ, ਤ੍ਰਿਪੁਰਾ ਅਤੇ ਮਿਜ਼ੋਰਮ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।