ਪੰਜਾਬ ਦੇ ਮੌਸਮ ਸਬੰਧੀ ਅਹਿਮ ਖਬਰ ਹੈ। ਮੌਸਮ ਵਿਭਾਗ ਨੇ ਲੁਧਿਆਣਾ, ਪਟਿਆਲਾ, ਜਲੰਧਰ ਅਤੇ ਮੋਗਾ ਸਮੇਤ 21 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਵਿਭਾਗ ਨੇ 2 ਅਤੇ 3 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ 29 ਫਰਵਰੀ ਨੂੰ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਨਾਲ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ।
ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਨੂੰ ਪਾਰ ਕਰ ਗਿਆ ਹੈ।