ਸ਼ੁੱਕਰਵਾਰ, ਨਵੰਬਰ 6, 2026 04:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

by Gurjeet Kaur
ਜਨਵਰੀ 5, 2024
in ਪੰਜਾਬ
0
10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ ‘ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਮਾਮਲਾ ਈਸ਼ਰ ਨਗਰ ਲੁਧਿਆਣਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਆਪਣੀ ਔਨਲਾਈਨ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ 07.11.2023 ਨੂੰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਦਫ਼ਤਰ ਤੋਂ ਨਿਊ ਜਨਤਾ ਨਗਰ, ਲੁਧਿਆਣਾ ਸਥਿਤ ਆਪਣੇ ਪਲਾਟ ਦੀ ਰਜਿਸਟਰੀ ਦਰਜ ਕਰਵਾਈ ਸੀ। ਉਪਰੋਕਤ ਡੀਡ ਰਾਈਟਰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਮੁਲਾਜ਼ਮਾਂ ਤੋਂ ਉਸਦਾ ਇਹ ਕੰਮ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਸੀ। ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਜਸਪਾਲ ਸਿੰਘ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਔਨਲਾਈਨ ਸ਼ਿਕਾਇਤ ਆਡੀਓ ਸਬੂਤਾਂ ਸਮੇਤ ਵਿਜੀਲੈਂਸ ਬਿਊਰੋ ਕੋਲ ਦਰਜ ਕਰਵਾ ਦਿੱਤੀ।
ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਸ਼ਿਕਾਇਤਕਰਤਾ ਤੋਂ ਪਲਾਟ ਦੀ ਵਿਕਰੀ ਡੀਡ ਕਰਵਾਉਣ ਬਦਲੇ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ ‘ਤੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਬ ਰਜਿਸਟਰਾਰ (ਕੇਂਦਰੀ) ਲੁਧਿਆਣਾ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags: arrestedPunjab Vigilance beureoਵਿਜੀਲੈਂਸ ਬਿਊਰੋ
Share212Tweet133Share53

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.