ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਵਾਸੀ ਨਿਤਿਨ ਦੱਤ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਨੂੰ ਭੁਪੇਸ਼ ਜੋਸ਼ੀ, ਵਾਸੀ ਚੰਦਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਾਇਆ ਕਿ ਉਕਤ ਵਸੀਕਾ ਨਵੀਸ ਨੇ ਉਸ ਦੇ 50 ਗਜ਼ ਦੇ ਮਕਾਨ ਦੀ ਰਜਿਸਟਰੀ ਕਰਵਾਉਣ ਲਈ ਉਸ ਪਾਸੋਂ 70,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਵਸੀਕਾ ਨਵੀਸ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।
ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h