Gurdaspur Flood News:ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਅਜਿਹਾ ਸਤਲੁਜ ਦਰਿਆ ‘ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ ਦੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਹੋਇਆ ਹੈ।
ਹਿਮਾਚਲ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਡੈਮ ‘ਚ ਪਾਣੀ ਲਗਾਤਾਰ ਵਧ ਰਿਹਾ ਹੈ। ਇੱਥੇ ਪਾਣੀ ਖ਼ਤਰੇ ਦੇ ਪੱਧਰ ਤੋਂ ਸਿਰਫ਼ 5 ਫੁੱਟ ਹੇਠਾਂ ਹੈ। ਇਸ ਕਾਰਨ ਅਗਲੇ 5 ਦਿਨਾਂ ਤੱਕ ਡੈਮ ਦੇ ਗੇਟ 8-8 ਫੁੱਟ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ਦੇ ਪੌਂਗ ਡੈਮ ਪਾਣੀ ਛੱਡੇ ਜਾਣ ਤੋਂ ਬਾਅਦ ਇਸ ਦਾ ਅਸਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਜਿਥੇ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਕਾਰਨ ਪ੍ਰਸ਼ਾਸਨ ਵੱਲੋਂ ਐਨਡੀਆਰਐਫ ਐਸਡੀਆਰਐਫ ਦੀਆਂ ਟੀਮਾਂ ਨੂੰ ਲੋਕਾਂ ਨੂੰ ਰੈਸੇਕਿਊ ਕਰਨ ਲਈ ਲਗਾ ਦਿੱਤਾ ਗਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਲੋਕਾਂ ਦੀ ਸੁਰੱਖਿਆ ਵਿਵਸਥਾ ਲਈ ਇੱਕ ਟੋਲ ਫ੍ਰੀ ਨੰਬਰ ਵੀ ਜਾਰੀ ਕੀਤਾ ਗਿਆ ਹੈ।
ਇਸ ਉਤੇ ਲੋਕ ਫੋਨ ਕਰਕੇ ਆਪਣੇ ਬਾਰੇ ਵਿੱਚ ਜਾਣਕਾਰੀ ਦੇ ਸਕਦੇ ਹਨ। ਕਾਬਿਲੇਗੌਰ ਹੈ ਕਿ ਮੰਗਲਵਾਰ ਦੁਪਹਿਰ ਪੌਂਗ ਡੈਮ ਵਿਚੋਂ ਪਾਣੀ ਛੱਡ ਜਾਣ ਤੋਂ ਬਾਅਦ ਗੁਰਦਾਸਪੁਰ ਦਾ ਪੁਰਾਣਾ ਸ਼ਾਲਾ ਮੁਕੇਰੀਆਂ ਰੋਡ ਪੂਰੀ ਤਰ੍ਹਾਂ ਨਾਲ ਟੁੱਟ ਗਿਆ ਹੈ। ਇਸ ਦੀ ਸੂਚਨਾ ਸਥਾਨਕ ਲੋਕਾਂ ਨੂੰ ਮਿਲੀ ਤਾਂ ਉਨ੍ਹਾਂ ਨੇ ਬੰਨ੍ਹ ਬੰਨਣਾ ਸ਼ੁਰੂ ਕਰ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h