Punjab Floods: ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾਕਟਰ ਹਿਮਾਂਸ਼ੂ ਅਗਰਵਾਲ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਗੁਰਦਾਸਪੁਰ ਮੁਕੇਰੀਆਂ ਰੋਡ ਦੇ ਬਿਆਸ ਦਰਿਆ ਕਿਨਾਰੇ ਸਥਿਤ ਪਿੰਡਾਂ ਵਿੱਚ ਪਾਣੀ ਆ ਜਾਣ ਤੋਂ ਬਾਅਦ ਲਗਾਤਾਰ ਸਥਿਤੀ ਤੇ ਨਜ਼ਰ ਬਣਾਏ ਰਖੇ ਹੋਏ ਹਨ।
ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਅੱਜ ਵੀ ਉਹ ਇਹਨਾਂ ਖੇਤਰਾਂ ਵਿੱਚ ਲਗਾਤਾਰ ਵਿਚਰ ਰਹੇ ਹਨ ਅਤੇ ਇਹਨਾਂ ਖੇਤਰਾਂ ਦੀ ਤਾਜਾ ਸਥਿਤੀ ਅਤੇ ਪ੍ਰਸ਼ਾਸ਼ਨ ਦੇ ਪ੍ਰਬੰਧਾ ਬਾਰੇ ਜਾਣਕਾਰੀ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੌਂਗ ਡੈਮ ਵਿੱਚੋਂ ਪਾਣੀ ਦੀ ਨਿਕਾਸੀ ਘਟਾਏ ਜਾਣ ਤੋਂ ਬਾਅਦ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਘੱਟ ਗਿਆ ਹੈ, ਇਸਤੋਂ ਬਾਅਦ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਵੀ ਪਾਣੀ ਘੱਟ ਹੋਇਆ ਹੈ।
ਬੀਤੀ ਕੱਲ ਦੇਰ ਸ਼ਾਮ ਤੱਕ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਹਾਇਕ ਰਾਹਤ ਟੀਮਾਂ ਵੱਲੋਂ 500 ਵਿਅਕਤੀਆਂ ਨੂੰ ਰੈਸਕਿਊ ਕੀਤਾ ਗਿਆ ਸੀ। ਹੜ੍ਹਾਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਅੱਜ ਵੀ ਅਭਿਆਨ ਜਾਰੀ ਰਹੇਗਾ।
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਸਥਾਪਤ ਕੀਤੇ ਗਏ ਰੀਲੀਫ ਸੈਂਟਰ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਜੇਕਰ ਕਿਸੇ ਨੂੰ ਮਦਦ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਰੀ ਤੌਰ `ਤੇ ਮਦਦ ਪਹੁੰਚਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h