Gurmeet Singh Meet Hayer: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ ਹੈ ਇਹ ਪ੍ਰਗਟਾਵਾ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ ਹਨ, ਵਿਭਾਗ ਕੋਲ ਕੁੱਲ 5025 ਕੇਸ ਬਕਾਇਆ ਪਏ ਸੀ, ਹੁਣ ਬਾਕੀ ਰਹਿੰਦੇ 1614 ਕੇਸ ਵੀ ਜਲਦ ਨਿਪਟਾਏ ਜਾਣਗੇ, ਜਿਸ ਸੰਬੰਧੀ ਮੀਤ ਹੇਅਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਨਿਬੇੜਨ ਦੇ ਕੰਮ ਉਤੇ ਜਲ ਸਰੋਤ ਵਿਭਾਗ ਦੇ ਤਕਨੀਕੀ ਅਮਲੇ ਅਤੇ ਮਾਲ ਸਟਾਫ਼ ਪਟਵਾਰੀ, ਜ਼ਿਲੇਦਾਰ ਤੇ ਡਿਪਟੀ ਕੁਲੈਕਟਰ ਨੂੰ ਨਿਗਰਾਨੀ ‘ਤੇ ਲਗਾਇਆ ਗਿਆ ਹੈ ਜਲ ਸਰੋਤ ਵਿਭਾਗ ਕੋਲ ਕਈ ਸਾਲਾਂ ਤੋਂ ਕਿਸਾਨਾਂ ਦੇ ਨਹਿਰੀ ਪਾਣੀ ਦੇ ਝਗੜੇ ਦੇ ਕੇਸ ਲੰਬਿਤ ਪਏ ਸਨ। ਕਈ ਕੇਸ ਤਾਂ ਦਹਾਕਿਆਂ ਦੇ ਲੰਬਿਤ ਪਏ ਸੀ।
For the convenience of farmers, the Water Resources Dept disposed of 3222 cases of canal water disputes in last 9 months. Out of total 5025 pending cases, only 1614 are left with department, which will also be disposed off soon, disclosed by Water Resources Minister @Meet_Hayer. pic.twitter.com/0WQGL4089P
— Government of Punjab (@PunjabGovtIndia) May 23, 2023
ਉਨ੍ਹਾਂ ਕਿਹਾ ਜਲ ਸ੍ਰੋਤ ਵਿਭਾਗ ਵੱਲੋਂ ਇਸ ਕੰਮ ਨੂੰ ਤਰਜੀਹ ਦਿੰਦਿਆਂ ਅਜਿਹੇ ਕੇਸਾਂ ਸੰਬੰਧੀ ਕਿਸਾਨਾਂ ਦੀਆਂ ਵੱਡੀ ਗਿਣਤੀ ਅਰਜ਼ੀਆਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣ ਦੇ ਉਪਰਾਲੇ ਕੀਤੇ ਗਏ। ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਵਿਭਾਗ ਦੇ ਕਰਮਚਾਰੀਆਂ ਦੀ ਵੱਧ ਲੋੜ ਹੈ, ਉੱਥੇ ਦੂਜੇ ਸਥਾਨਾਂ ਦੇ ਕਰਮਚਾਰੀਆਂ ਨੂੰ ਕੰਮ ਸੌਂਪਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h