ਬੁੱਧਵਾਰ, ਜੂਨ 11, 2025 08:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਗਲੀ ਸਰਕਾਰ ਲਈ ਨਹੀਂ, ਸਗੋਂ ਅਗਲੀ ਪੀੜ੍ਹੀ ਦਾ ਭਵਿੱਖ ਬਿਹਤਰ ਬਣਾਉਣ ਲਈ ਕਰ ਰਹੇ ਹਾਂ ਕੰਮ: ਮਾਨ

Punjab Government: ਭਗਵੰਤ ਮਾਨ ਨੇ ਕਿਹਾ ਕਿ ਅਗਲੀ ਸਰਕਾਰ ਬਣਾਉਣ ਲਈ ਜੋੜ-ਤੋੜ ਕਰਨ ਵਾਲੀਆਂ ਪਿਛਲੀਆਂ ਸਰਕਾਰ ਦੇ ਉਲਟ ਸਾਡੀ ਸਰਕਾਰ ਅਗਲੀ ਪੀੜ੍ਹੀ ਦੇ ਸਮੁੱਚੇ ਵਿਕਾਸ 'ਤੇ ਧਿਆਨ ਕੇਂਦਰਤ ਕਰ ਰਹੀ ਹੈ।

by ਮਨਵੀਰ ਰੰਧਾਵਾ
ਮਾਰਚ 16, 2023
in ਪੰਜਾਬ
0

AAP Punjab One Year: ਪਿਛਲੇ ਇਕ ਸਾਲ ਵਿੱਚ ਪੰਜਾਬ ਦੇ ਲਾਮਿਸਾਲ ਵਿਕਾਸ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ ਕਰਨ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਗਲੀ ਸਰਕਾਰ ਬਣਾਉਣ ਲਈ ਨਹੀਂ, ਸਗੋਂ ਅਗਲੀਆਂ ਪੀੜ੍ਹੀਆਂ ਦੀ ਖ਼ੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ।

ਆਪਣੀ ਸਰਕਾਰ ਦੇ ਕਾਰਜਕਾਲ ਦਾ ਇੱਕ ਵਰ੍ਹਾ ਮੁਕੰਮਲ ਹੋਣ ਮਗਰੋਂ ਪੰਜਾਬੀਆਂ ਲਈ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਵਿਆਪਕ ਫਤਵਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੇ ਸਮੁੱਚੇ ਵਿਕਾਸ ਤੇ ਖ਼ੁਸ਼ਹਾਲੀ ਲਈ ਕੀਤੀਆਂ ਸਮਰਪਿਤ ਕੋਸ਼ਿਸ਼ਾਂ ਨਾਲ ਪਿਛਲੇ ਇਕ ਸਾਲ ਦੌਰਾਨ ਸੂਬਾ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਿਆ ਹੈ।

ਮੁੱਖ ਮੰਤਰੀ ਨੇ ਵੱਡ-ਆਕਾਰੀ ਫਤਵੇ ਨਾਲ ਪੰਜਾਬ ਦੀ ਜ਼ਿੰਮੇਵਾਰੀ ਸੌਂਪਣ ਲਈ ਲੋਕਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿਖਾਏ ਭਰੋਸੇ ਤੇ ਪਿਆਰ ਨੇ ਉਨ੍ਹਾਂ ਨੂੰ ਆਪਣਾ ਫ਼ਰਜ਼ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਭਾਉਣ ਦੇ ਰਾਹ ਤੋਰਿਆ ਹੈ। ਭਗਵੰਤ ਮਾਨ ਨੇ ਨਵੇਂ ਪੰਜਾਬ ਦੇ ਨਕਸ਼ ਘੜਨ ਲਈ ਲੋਕਾਂ ਖ਼ਾਸ ਤੌਰ ਉਤੇ ਪਰਵਾਸੀ ਭਾਰਤੀਆਂ ਤੋਂ ਸਹਿਯੋਗ ਮੰਗਿਆ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਦਫ਼ਾ ਅਜਿਹੀ ਸਰਕਾਰ ਬਣੀ, ਜਿਹੜੀ ਖ਼ਾਸ ਤੌਰ ‘ਤੇ ਸੂਬੇ ਦੇ ਲੋਕਾਂ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਨਾ ਤਾਂ ਬਾਦਲ ਦੀ ਹੈ ਅਤੇ ਨਾ ਹੀ ਕੈਪਟਨ ਦੀ, ਇਹ ਸਰਕਾਰ ਹਰੇਕ ਪੰਜਾਬੀ ਦੀ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਆਸਾਂ ਮੁਤਾਬਕ ਸੂਬੇ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦੀ ਹੀ ਪੰਜਾਬ ਨਵਾਂ, ਅਗਾਂਹਵਧੂ ਤੇ ਗਤੀਸ਼ੀਲ ਸੂਬਾ ਬਣੇਗਾ।

Asserting that the state has successfully completed the first lap of unprecedented development in the last one year, Chief Minister @BhagwantMann said that the state government is working untiringly not for forming the next government but for prosperity of the next generation.

— Government of Punjab (@PunjabGovtIndia) March 16, 2023

ਸੀਐਮ ਮਾਨ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਪੰਜਾਬ ਵਿਆਪਕ ਵਿਕਾਸ ਦਾ ਗਵਾਹ ਬਣਿਆ ਹੈ ਅਤੇ ਦੂਜੇ ਸਾਲ ਵਿੱਚ ਵੀ ਵਿਕਾਸ ਤੇ ਤਰੱਕੀ ਉਤੇ ਵੱਧ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਲਈ ਸਨਅਤਾਂ ਨੂੰ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਪੰਜਾਬ ਅਗਲੇ ਦਿਨਾਂ ਵਿੱਚ ਸਨਅਤੀ ਗੜ੍ਹ ਵਜੋਂ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਜੜ੍ਹ ਵੱਢਣ ਲਈ ਆਗਾਮੀ ਦਿਨਾਂ ਵਿੱਚ ਵਿਆਪਕ ਮੁਹਿੰਮ ਵਿੱਢੀ ਜਾਵੇਗੀ।

ਹੁਣ ਤੱਕ 26,797 ਸਰਕਾਰੀ ਨੌਕਰੀਆਂ

ਪਿਛਲੇ ਇੱਕ ਸਾਲ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਕਈ ਲੋਕ-ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਹਿਜਰਤ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿਛਲੇ ਇਕ ਸਾਲ ਵਿੱਚ ਹੁਣ ਤੱਕ 26,797 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਵਿੱਚ ਇਕੋ-ਇਕ ਮਾਪਦੰਡ ਯੋਗਤਾ ਰੱਖਿਆ ਗਿਆ ਹੈ ਅਤੇ ਇਹ ਪੂਰੀ ਪ੍ਰਕਿਰਿਆ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਕ ਸਾਲ ਵਿੱਚ ਹੀ ਇੰਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦੇਣ ਤੋਂ ਸੂਬਾ ਸਰਕਾਰ ਦੀ ਰੋਜ਼ਗਾਰ ਦੇ ਮੌਕੇ ਮੁਹੱਈਆ ਕਰ ਕੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਝਲਕਦੀ ਹੈ।

600 ਯੂਨੀਟ ਬਿਜਲੀ ਫਰੀ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਹਰੇਕ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ 2022 ਵਿੱਚ ਸੂਬੇ ਦੇ 87 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਉਹ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂੰ ਹਨ।

[Live] Chief Minister Bhagwant Mann addressing media virtually.
https://t.co/gYIspPRuMd

— Government of Punjab (@PunjabGovtIndia) March 16, 2023

ਕੱਚੇ ਮੁਲਜ਼ਮਾਂ ਨੂੰ ਪੱਕਾ ਕੀਤਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 14 ਹਜ਼ਾਰ ਆਰਜ਼ੀ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ ਅਤੇ ਕੈਬਨਿਟ ਨੇ ਇੰਨੀ ਗਿਣਤੀ ਵਿੱਚ ਹੀ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਨਜ਼ੂਰੀ ਦਿੱਤੀ ਹੈ।

ਕਿਸਾਨਾਂ ਵਲ ਖਾਸ ਧਿਆਨ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢਣ ਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਮੂੰਗੀ ਨੂੰ ਤੀਜੀ ਫ਼ਸਲ ਵਜੋਂ ਉਤਸ਼ਾਹਤ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮੂੰਗੀ ਦੀ 7275 ਰੁਪਏ ਦੇ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਉਤੇ ਖ਼ਰੀਦ ਕੀਤੀ ਗਈ ਹੈ, ਜਿਸ ਨਾਲ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਵਾਧੂ ਆਮਦਨ ਹੋਈ ਹੈ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਵਿੱਤੀ ਸਹਾਇਤਾ ਮੁਹੱਈਆ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਗੰਨਾ ਉਤਪਾਦਕਾਂ ਦੇ ਪਿਛਲੇ ਸਾਲਾਂ ਦੇ ਲਟਕਦੇ ਸਾਰੇ ਬਕਾਏ ਦਾ ਭੁਗਤਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਮੇਰੀ ਸਰਕਾਰ ਨੇ ਪਹਿਲੀ ਵਾਰ ਦਿਹਾੜੀਦਾਰ ਕਾਮਿਆਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਹੈ।

ਮੁੱਖ ਮੰਤਰੀ ਨੇ ਅੱਗੇ ਆਖਿਆ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਭਰ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਇਲਾਜ ਤੇ ਡਾਈਗਨੌਸਟਿਕ ਸੇਵਾਵਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਕੁੱਝ ਮਹੀਨਿਆਂ ਵਿੱਚ ਹੀ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ 12 ਤੋਂ 15 ਲੱਖ ਮਰੀਜ਼ਾਂ ਨੂੰ ਲਾਭ ਮਿਲਿਆ ਹੈ।

ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਥਾਰਪਤ ਕੀਤੇ ਸਕੂਲ ਆਫ ਐਮੀਨੈਂਸ ਸਥਾਪਤ

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ 23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਮੁੱਚੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ।

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ, ਜਦੋਂ ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਸਾਂ ਵਿੱਚ ਇਨਸਾਫ਼ ਬਹੁਤੀ ਦੂਰ ਨਹੀਂ ਕਿਉਂਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਅਦਾਲਤ ਵਿੱਚ ਪਹਿਲਾਂ ਹੀ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਹੁਣ ਦੂਰ ਨਹੀਂ, ਜਦੋਂ ਇਸ ਘਿਨਾਉਣੇ ਜੁਰਮ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi PartyAAP performanceaap punjabAAP Punjab Complete One YearBhagwant Mannpro punjab tvpunjab governmentpunjab newspunjab politicspunjabi news
Share209Tweet131Share52

Related Posts

ਪੰਜਾਬ ਸਰਕਾਰ ਉਦਯੋਗੀਆਂ ਲਈ ਕੀਤਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 10, 2025

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025
Load More

Recent News

ਗੁਰੂ ਨਾਨਕ ਦੇਵ ਜੀ ਦੇ ਮੁੱਖ ਤਿੰਨ ਉਪਦੇਸ਼ ਕਿਹੜੇ ਸਨ?

ਜੂਨ 11, 2025

ਭਾਰਤੀ ਵਿਦਿਆਰਥੀ ਨਾਲ ਕੁੱਟਮਾਰ ‘ਤੇ US ਅੰਬੈਸੀ ਦਾ ਜਵਾਬ, ਦਿੱਤੀ ਵੱਡੀ ਚੇਤਾਵਨੀ

ਜੂਨ 10, 2025

ਪੰਜਾਬ ਸਰਕਾਰ ਉਦਯੋਗੀਆਂ ਲਈ ਕੀਤਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 10, 2025

ਹਨੀਮੂਨ ਕਪਲ ਮਾਮਲੇ ‘ਚ ਅਪਡੇਟ, ਪਤਨੀ ਸੋਨਮ ਨੇ ਦਿੱਤਾ ਅਜਿਹਾ ਬਿਆਨ ਕਿਹਾ…

ਜੂਨ 10, 2025

Health Tips: ਖਾਣੇ ਤੋਂ ਤੁਰੰਤ ਬਾਅਦ ਦੀਆਂ ਇਹ ਆਦਤਾਂ ਸਿਹਤ ‘ਤੇ ਪਾਉਂਦੀਆਂ ਹਨ ਬੁਰਾ ਅਸਰ, ਜਾਣੋ ਕਿਵੇਂ ਕਰ ਸਕਦੇ ਹਾਂ ਸੁਧਾਰ

ਜੂਨ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.