Punjab CM: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਹਾਲਾਤ ‘ਤੇ ਪਲ-ਪਲ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਭਰ ਤੋਂ ਬਾਕਾਇਦਾ ਰਿਪੋਰਟ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਅਤੇ ਪਾਣੀ ਦੇ ਪੱਧਰ ਬਾਰੇ ਸੂਬੇ ਭਰ ਵਿੱਚ ਜ਼ਿਲ੍ਹਾ ਪ੍ਰਸ਼ਾਸਨਾਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਅਤੇ ਇਸ ਕਾਰਜ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਬੈਠੇ ਆਖ਼ਰੀ ਵਿਅਕਤੀ ਤੱਕ ਰਾਹਤ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਪੁੱਜਣੀ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।
ਸੀਐਮ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਚਲਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਗ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਬੁੱਧਵਾਰ ਸ਼ਾਮ ਤੱਕ ਸੂਬੇ ਵਿੱਚ ਹਾਲਾਤ ਵਿੱਚ ਸੁਧਾਰ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਤੇ ਅਫ਼ਸਰ ਪਹਿਲਾਂ ਹੀ ਆਪੋ-ਆਪਣੇ ਕਾਰਜ ਖ਼ੇਤਰਾਂ ਵਿੱਚ ਤਾਇਨਾਤ ਹਨ ਅਤੇ ਸੰਕਟ ਦੀ ਇਸ ਘੜੀ ਵਿੱਚ ਲੋੜਵੰਦਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ਤੇ ਪ੍ਰਸ਼ਾਸਨ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ..ਜ਼ਿਆਦਾ ਪ੍ਰਭਾਵਿਤ ਇਲਾਕਿਆਂ ਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ..ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਨੇ..ਉਮੀਦ ਹੈ ਪੰਜਾਬ ਚ ਅੱਜ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ..ਕਿਸੇ ਵੀ ਕਿਸਮ ਦੇ…
— Bhagwant Mann (@BhagwantMann) July 12, 2023
ਪੰਜਾਬ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਪੱਧਰ ਨੂੰ ਦੇਖਦਿਆਂ ਲੋਕਾਂ ਦੇ ਜਾਨ ਤੇ ਮਾਲ ਦੀ ਰਾਖੀ ਕਰਨ ਲਈ ਮਸ਼ੀਨਰੀ ਦਾ ਵਿਆਪਕ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆ ਰਹੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਵਿੱਚ ਲੋਕਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੰਤਰੀ, ਵਿਧਾਇਕ ਤੇ ਅਧਿਕਾਰੀ ਨੀਵੇਂ ਤੇ ਹੜ੍ਹਾਂ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਕਿ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h