ਐਤਵਾਰ, ਅਗਸਤ 17, 2025 05:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

PGI ਦੀ ਤਰਜ ’ਤੇ ਗੁਰੂ ਨਾਨਕ ਦੇਵ ਹਸਪਤਾਲ ਦਾ ਕਰਾਂਗੇ ਵਿਕਾਸ: ਸਿਹਤ ਮੰਤਰੀ

ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾ ਪੀ:ਜੀ:ਆਈ ਤਰਜ ਤੇ ਵਿਕਾਸ ਕੀਤਾ ਜਾਵੇਗਾ ਅਤੇ ਸਾਰੀਆਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਸ ਹਸਪਤਾਲ ਤੋਂ ਕਿਸੇ ਮਰੀਜ ਨੂੰ ਦੂਜੇ ਹਸਪਤਾਲਾਂ ਵਿੱਚ ਰੈਫਰ ਨਾ ਕੀਤਾ ਜਾਵੇ ਸਗੋਂ ਇਥੇ ਮਰੀਜ ਦਾ ਇਲਾਜ ਹੋ ਸਕੇ

by Bharat Thapa
ਅਕਤੂਬਰ 4, 2022
in Featured, Featured News, ਪੰਜਾਬ
0

ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾ ਪੀ:ਜੀ:ਆਈ ਤਰਜ ਤੇ ਵਿਕਾਸ ਕੀਤਾ ਜਾਵੇਗਾ ਅਤੇ ਸਾਰੀਆਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਸ ਹਸਪਤਾਲ ਤੋਂ ਕਿਸੇ ਮਰੀਜ ਨੂੰ ਦੂਜੇ ਹਸਪਤਾਲਾਂ ਵਿੱਚ ਰੈਫਰ ਨਾ ਕੀਤਾ ਜਾਵੇ ਸਗੋਂ ਇਥੇ ਮਰੀਜ ਦਾ ਇਲਾਜ ਹੋ ਸਕੇ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਚੇਤਨ ਸਿੰਘ ਜੌੜਾਮਾਜਰਾ, ਸਿਹਤ ਮੰਤਰੀ ਪੰਜਾਬ ਨੇ ਮੈਡੀਕਲ ਕਾਲਜ ਵਿਖੇ ਡਾਕਟਰਾਂ ਨਾਲ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਮੁੱਖ ਲੋੜ ਸਿਖਿਆ ਅਤੇ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਜਰੂਰਤ ਹੈ ਕਿ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਜਾਵੇ ਅਤੇ ਇਨ੍ਹਾਂ ਵਿੱਚ ਪਾਈਆਂ ਜਾਂਦੀਆਂ ਕਮੀਆਂ ਨੂੰ ਦੂਰ ਕੀਤਾ ਜਾਵੇ। ਸਿਹਤ ਮੰਤਰੀ ਨੇ ਡਾਕਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਮਰੀਜ ਸਰਕਾਰੀ ਹਸਪਤਾਲ ਵਿੱਚ ਆਉਂਦਾ ਹੈ ਤਾਂ ਉਸ ਨੂੰ ਆਪਣੇ ਕਲਾਵੇ ਵਿੱਚ ਲਵੋ ਨਾ ਕਿ ਦੁਤਕਾਰੋ। ਉਨ੍ਹਾਂ ਕਿਹਾ ਕਿ ਮਧ ਵਰਗ ਅਤੇ ਗਰੀਬ ਵਰਗ ਦੇ ਲੋਕ ਹੀ ਸਰਕਾਰੀ ਹਸਪਤਾਲਾਂ ਵਿੱਚ ਆਉਂਦੇ ਹਨ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਉਨ੍ਹਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆਂ ਕਰਵਾ ਸਕੀਏ। ਸ੍ਰ ਜੌੜਾ ਮਾਜਰਾ ਨੇ ਕਿਹਾ ਕਿ ਸਾਨੂੰ ਸਮੇਂ ਦੇ ਹਾੜੀ ਬਣਨਾ ਚਾਹੀਦਾ ਹੈ ਅਤੇ ਪੁਰਾਣੇ ਢਾਂਚੇ ਨੂੰ ਖਤਮ ਕਰੀਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਤੁਹਾਡੀਆਂ ਜੋ ਵੀ ਜਰੂਰਤਾਂ ਹਨ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਜਲਦ ਹੀ ਸੁਪਰਸਪੈਸ਼ਲਿਟੀ ਡਾਕਟਰਾਂ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ ਅਤੇ ਸਿਹਤ ਵਿਭਾਗ ਵਿੱਚ ਜੋ ਅਸਾਮੀਆਂ ਖਾਲੀ ਪਈਆਂ ਹਨ ਦੀ ਭਰਤੀ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਹਸਪਤਾਲਾਂ ਦੀ ਜੋ ਨਵੀਂਆਂ ਇਮਾਰਤਾਂ ਬਣ ਰਹੀਆਂ ਹਨ ਉਹ ਪੂਰੀ ਤਰ੍ਹਾਂ ਸੈਂਟਰਲ ਏ:ਸੀ ਹੋਣ ਅਤੇ ਉਨ੍ਹਾਂ ਦੇ ਸੋਲਰ ਸਿਸਟਮ ਜਰੂਰ ਲੱਗਾ ਹੋਵੇ। ਪ੍ਰਿੰਸੀਪਲ ਮੈਡੀਕਲ ਕਾਲਜ ਨੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਮੈਡੀਕਲ ਕਾਲਜ ਦੀਆਂ ਕਈ ਥਾਂਵਾਂ ਤੇ ਨਜਾਇਜ ਕਬਜੇ ਹੋਏ ਹਨ ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਜਮੀਨ ਦੀ ਨਿਸ਼ਾਨਦੇਹੀ ਕਰਵਾਈ ਜਾਵੇਗੀ ਅਤੇ ਲੋਕਾਂ ਵੱਲੋਂ ਜੋ ਨਜਾਇਜ ਕਬਜੇ ਕੀਤੇ ਹੋਏ ਹਨ ਨੂੰ ਛੁਡਾਇਆ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਡਿਊਟੀ ਤੋਂ ਬਾਹਰ ਕੱਢ ਦਿੱਤਾ ਗਿਆ ਸੀ ਨੂੰ ਵੀ ਜਲਦੀ ਐਡਜਸਟ ਕੀਤਾ ਜਾਵੇਗਾ। ਉਨ੍ਹਾਂ ਨੌਕਰੀ ਵਿੱਚੋ ਕੱਢੇ ਕਰਮਚਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀ ਧਰਨੇ ਨਾ ਲਗਾਓ ਅਤੇ ਨਾ ਹੀ ਕਾਹਲੀ ਕਰੋ ਤੁਹਾਨੂੰ ਸਭ ਨੂੰ ਜਰੂਰ ਪੱਕਿਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਅਜੇ ਸੱਤਾ ਵਿੱਚ ਆੲੈੇ 6 ਮਹੀਨੇ ਹੀ ਹੋਏ ਹਨ ਅਤੇ ਅਸੀਂ 6 ਮਹੀਨਿਆਂ ਵਿੱਚ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਹ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜੋ ਵੀ ਸਰਕਾਰੀ ਹਸਪਤਾਲਾਂ ਦੀਆਂ ਇਮਾਂਰਤਾਂ ਬਣੀਆਂ ਹਨ ਦੀ ਵੀ ਜਾਂਚ ਕੀਤੀ ਜਾਵੇਗੀ। ਸਿਹਤ ਮੰਤਰੀ ਵੱਲੋਂ ਹਰੇਕ ਡਾਕਟਰ ਨਾਲ ਗੱਲਬਾਤ ਕਰਕੇ ਮੁਸ਼ਕਲਾਂ ਨੂੰ ਸੁਣਿਆ।
ਇਸ ਉਪਰੰਤ ਸਿਹਤ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਬੇਬੇ ਨਾਨਕੀ ਵਾਰਡ ਅਤੇ ਐਮਰਜੈਂਸੀ ਵਾਰਡ ਦਾ ਦੌਰਾ ਵੀ ਕੀਤਾ ਗਿਆ। ਸਿਹਤ ਮੰਤਰੀ ਵੱਲੋਂ ਵਾਸ਼ਰੂਮਾਂ ਦੀ ਜਾਂਚ ਕਰਨ ਉਪਰੰਤ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੀ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੀੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਸਿਹਤ ਮੰਤਰੀ ਵੱਲੋਂ ਦੌਰੇ ਦੌਰਾਨ ਮਰੀਜਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਸਿਹਤ ਮੰਤਰੀ ਵੱਲੋਂ ਹਸਪਤਾਲ ਵਿਖੇ ਚੱਲ ਰਹੀਂ ਕੰਟੀਨ ਦਾ ਵੀ ਦੌਰਾ ਕੀਤਾ ਅਤੇ ਉਥੇ ਸਾਫ ਸਫਾਈ ਦੇ ਪ੍ਰਬੰਧ ਨੂੰ ਲੈ ਕੇ ਮੈਡੀਕਲ ਸੁਪਰਡੰਟ ਨੂੰ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਵੀਨਾ ਚਤਰਥ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਡਾ: ਰਾਜੀਵ ਦੇਵਗਨ, ਮੈਡੀਕਲ ਸੁਪਰਡੰਟ ਡਾ: ਕਰਮਜੀਤ ਸਿੰਘ, ਡਾ: ਕੇ:ਡੀ:ਸਿੰਘ, ਡਾ: ਜੇ:ਐਸ ਕੁਲਾਰ, ਡਾ: ਨਰਿੰਦਰ ਸਿੰਘ, ਡਾ: ਕੰਵਲਜੀਤ ਸਿੰਘ, ਸ੍ਰੀਮਤੀ ਸੀਮਾ ਸੋਢੀ ਪ੍ਰਧਾਨ ਮਹਿਲਾ ਵਿੰਗ ਤੋਂ ਇਲਾਵਾ ਹੋਰ ਡਾਕਟਰ ਵੀ ਹਾਜਰ ਸਨ।

Tags: Guru Nanak Dev HospitalHEALTH MINISTERpgipropunjabtv
Share220Tweet137Share55

Related Posts

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

ਹੁਣ ਨੌਜਵਾਨਾਂ ਦੇ ਹਿਸਾਬ ਨਾਲ ਬਦਲੇਗੀ ਸਰਕਾਰ ਆਪਣੇ ਨਿਯਮ, Task Froce ਇੰਝ ਕਰੇਗੀ Reform

ਅਗਸਤ 16, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.