ਚੰਡੀਗੜ੍ਹ: ਪੰਜਾਬ ਸਰਕਾਰ (Punjab government) ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰੇਗੀ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਪੰਚਾਇਤ ਸਕੱਤਰਾਂ ਦੀਆਂ ਜਥੇਬੰਦੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਮਗਰੋਂ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ (Panchayat Minister for Rural Development) ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਕਿ ਜਥੇਬੰਦੀ ਦੇ ਮੈਂਬਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪੰਚਾਇਤ ਸਕੱਤਰਾਂ ਨੂੰ ਆਪਣੇ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਕੰਮ ਵੀ ਸੌਂਪੇ ਜਾਂਦੇ ਹਨ, ਜਿਸ ਕਾਰਨ ਪੰਚਾਇਤ ਵਿਭਾਗ (Panchayat Department) ਦਾ ਕੰਮ ਪ੍ਰਭਾਵਿਤ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਪੰਚਾਇਤ ਸਕੱਤਰਾਂ ਨੂੰ ਗਰਾਮ ਸੇਵਕਾਂ ਦੀ ਤਰਜ਼ ‘ਤੇ ਤਨਖਾਹ ਦੇਣ ਅਤੇ ਇੱਕੋ ਕਾਡਰ ਬਣਾਉਣ ਲਈ ਸੇਵਾ ਨਿਯਮਾਂ ‘ਚ ਸੋਧ ਕਰਨ ਸਮੇਤ ਹੋਰ ਸਾਰੇ ਮੁੱਦਿਆਂ ਨੂੰ ਹੋਰਨਾਂ ਸੂਬਿਆਂ ਦੀ ਤਰਜ਼ ‘ਤੇ ਵਿਚਾਰਿਆ ਜਾਵੇਗਾ।
ਧਾਲੀਵਾਲ ਨੇ ਕਿਹਾ ਕਿ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਵਿੱਚ ਡਿਪਟੀ ਸਕੱਤਰ ਹਰਕੰਵਲਜੀਤ ਸਿੰਘ, ਡਿਪਟੀ ਡਾਇਰੈਕਟਰ ਜੋਗਿੰਦਰਜੀਤ ਸਿੰਘ, ਡੀਡੀਪੀਓ ਹਰਮਨਦੀਪ ਸਿੰਘ, ਲਾਅ ਅਫ਼ਸਰ ਕੰਵਲਜੀਤ ਸਿੰਘ, ਡੀਸੀਐਫਏ ਪਲਮਿੰਦਰ ਸਿੰਘ ਗਿੱਲ ਅਤੇ ਪੰਚਾਇਤ ਸਕੱਤਰ ਮੰਗਲ ਸਿੰਘ, ਭੁਪਿੰਦਰ ਸਿੰਘ, ਕੁਲਵੰਤ ਸਿੰਘ, ਵਰਿੰਦਰ ਕਮਾਰ ਅਤੇ ਗੁਰਪ੍ਰੀਤ ਸਿੰਘ ਆਦਿ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪੰਚਾਇਤ ਸਕੱਤਰਾਂ ਦੀਆਂ ਸਰਵਿਸ ਰੂਲਾਂ ਨਾਲ ਸਬੰਧਤ ਮੰਗਾਂ ਨੂੰ ਵਿਚਾਰੇਗੀ ਤੇ ਉਨ੍ਹਾਂ ਦਾ ਹੱਲ ਤਲਾਸ਼ੇਗੀ।
ਦੱਸ ਦਈਏ ਕਿ ਪੰਚਾਇਤ ਸਕੱਤਰ ਜਥੇਬੰਦੀ ਦੇ ਮੈਂਬਰਾਂ ਨੇ ਪੰਚਾਇਤ ਮੰਤਰੀ ਦਾ ਧੰਨਵਾਦ ਕਰਦਿਆਂ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਗਰਾਮ ਸਭਾਵਾਂ ‘ਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ: ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਐਨਆਰਆਈ ਪਰਿਵਾਰ ‘ਤੇ ਅਣਪਛਾਤਿਆਂ ਨੇ ਕੀਤਾ ਹਮਲਾ
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h