ਬੁੱਧਵਾਰ, ਮਈ 21, 2025 04:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ: ਚੇਤਨ ਸਿੰਘ ਜੌੜਾਮਾਜਰਾ

by Gurjeet Kaur
ਦਸੰਬਰ 14, 2023
in ਪੰਜਾਬ
0

ਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ: ਚੇਤਨ ਸਿੰਘ ਜੌੜਾਮਾਜਰਾ

ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ, ਕੈਬਨਿਟ ਮੰਤਰੀ ਨੇ ਦਿੱਤੀਆਂ ਸਖ਼ਤ ਹਦਾਇਤਾਂ

ਪੰਜਾਬ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਪੂਰਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਲੀਚੀ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ।

ਇੱਥੇ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਵੱਲੋਂ ਲੀਚੀ ਦੇ ਬਾਗ਼ਾਂ ਲਈ ਅਪ੍ਰੈਲ ਅਤੇ ਮਈ ਦੇ ਪੀਕ ਸੀਜ਼ਨ ਦੌਰਾਨ ਰਾਤ ਸਮੇਂ ਨਿਰੰਤਰ 10 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਚੀਫ਼ ਇੰਜੀਨੀਅਰ   ਸਤਿੰਦਰ ਸ਼ਰਮਾ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਮੰਗ ਨੂੰ ਤਰਜੀਹੀ ਤੌਰ ‘ਤੇ ਪੂਰੀ ਕਰਨ। ਕੈਬਨਿਟ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਸਕੱਤਰ   ਚੰਦਰ ਗੇਂਦ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਨਹਿਰਾਂ ਅਤੇ ਮਾਈਨਰਾਂ ਆਦਿ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਗਰਮੀਆਂ ਦੇ ਮੌਸਮ ਵਿੱਚ ਲੀਚੀ ਬਾਗ਼ਬਾਨਾਂ ਨੂੰ ਨਿਰਵਿਘਨ ਨਹਿਰੀ ਪਾਣੀ ਸਪਲਾਈ ਹੋ ਸਕੇ। ਉਨ੍ਹਾਂ ਕਿਹਾ ਕਿ ਮਾਰਚ ਅਤੇ ਅਪ੍ਰੈਲ ਦੌਰਾਨ ਨਹਿਰੀ ਵਿਭਾਗ ਵਲੋਂ ਨਹਿਰਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਨਾਲ ਬਾਗ਼ਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਨਹੀਂ ਮਿਲਦੀ ਅਤੇ ਫਲ ਦੀ ਉਪਜ ਪ੍ਰਭਾਵਤ ਹੁੰਦੀ ਹੈ।

 

ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਐਗਰੋ ਦੇ ਜਨਰਲ ਮੈਨੇਜਰ ਸ੍ਰੀ ਰਣਬੀਰ ਸਿੰਘ ਨੂੰ ਹਦਾਇਤ ਕੀਤੀ ਗਈ ਕਿ ਉਹ ਲੀਚੀ ਦੇ ਨਿਰਯਾਤ ਦੀਆਂ ਸੰਭਾਵਨਾਵਾਂ ਤਲਾਸ਼ਣ ਤਾਂ ਜੋ ਸੂਬੇ ਦੇ ਨਾਲ-ਨਾਲ ਦੇਸ਼-ਵਿਦੇਸ਼ ਵਿੱਚ ਲੀਚੀ ਦਾ ਮੰਡੀਕਰਨ ਯਕੀਨੀ ਬਣਾਇਆ ਜਾ ਸਕੇ ਅਤੇ ਬਾਗ਼ਬਾਨ ਵਧ ਮੁਨਾਫ਼ਾ ਕਮਾ ਸਕਣ। ਇਸੇ ਤਰ੍ਹਾਂ ਉਨ੍ਹਾਂ ਮੀਟਿੰਗ ‘ਚ ਮੌਜੂਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੂੰ ਲੀਚੀ ਦੀਆਂ ਨਵੀਆਂ ਕਿਸਮਾਂ ਲਿਆਉਣ ਅਤੇ ਨਿਰਯਾਤ ਆਧਾਰਤ ਪੈਕੇਜਿੰਗ ਨੂੰ ਡਿਜ਼ਾਈਨ ਕਰਨ ਅਤੇ ਉਪਲਬਧ ਕਰਵਾਉਣ ਲਈ ਕਿਹਾ।

ਕਿਸਾਨਾਂ ਵੱਲੋਂ ਬਾਗ਼ਾਂ ਵਿੱਚ ਸੋਲਰ ਸਿਸਟਮ ਲਾਉਣ ਦੀ ਮੰਗ ਸਬੰਧੀ ਕੈਬਨਿਟ ਮੰਤਰੀ ਨੇ ਪੇਡਾ ਦੇ ਜੁਆਇੰਟ ਡਾਇਰੈਕਟਰ ਸ੍ਰੀ ਰਾਜੇਸ਼ ਬਾਂਸਲ ਨੂੰ ਹਦਾਇਤ ਕੀਤੀ ਕਿ ਉਹ ਬਾਗ਼ਾਂ ਲਈ ਸੋਲਰ ਪੰਪ ਮੁਹੱਈਆ ਕਰਾਉਣ ਲਈ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ ਦੀ ਸਿਫ਼ਾਰਸ਼ ‘ਤੇ ਬਾਗ਼ਬਾਨਾਂ ਲਈ 500 ਤੋਂ 1000 ਸੋਲਰ ਪੰਪਾਂ ਦੀ ਗਿਣਤੀ ਨਿਰਧਾਰਤ ਕੀਤੀ ਜਾਵੇ।

 

ਕੈਬਨਿਟ ਮੰਤਰੀ ਨੇ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਲੀਚੀ ਅਸਟੇਟ ਵਿਖੇ ਵਿਸ਼ੇਸ਼ ਆਊਟਲੈਟ ਰਾਹੀਂ ਕਿਸਾਨਾਂ ਨੂੰ ਸਿਫਾਰਸ਼ ਕੀਤੀਆਂ ਵੱਖ-ਵੱਖ ਕੀਟਨਾਸ਼ਕ/ਉੱਲੀਨਾਸ਼ਕ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਮੰਤਰੀ ਨੇ ਕਿਹਾ ਕਿ ਉਹ ਲੀਚੀ ਅਸਟੇਟ ਨੂੰ ਵਾਧੂ ਫ਼ੰਡ ਮੁਹੱਈਆ ਕਰਵਾਉਣ ਲਈ ਅਗਲੇ ਦਿਨਾਂ ‘ਚ ਵਿੱਤ ਮੰਤਰੀ ਨਾਲ ਮੀਟਿੰਗ ਕਰਨਗੇ। ਉਨ੍ਹਾਂ ਡਾਇਰੈਕਟਰ ਬਾਗ਼ਬਾਨੀ ਨੂੰ ਲੀਚੀ ਉਤਪਾਦਕਾਂ ਲਈ ਬੀਮਾ ਸਕੀਮ ਬਣਾਉਣ ਲਈ ਨੇੜ ਭਵਿੱਖ ਵਿੱਚ ਬੀਮਾ ਕੰਪਨੀਆਂ ਨਾਲ ਮੀਟਿੰਗ ਕਰਾਉਣ ਲਈ ਵੀ ਕਿਹਾ।

ਜੌੜਾਮਾਜਰਾ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਲੀਚੀ ਦੇ ਬਾਗ਼ਾਂ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਾਉਣ ਦੀ ਯੋਜਨਾ ਤਿਆਰ ਕਰਨ ਆਖਿਆ।

 

ਬਾਗ਼ਬਾਨੀ ਮੰਤਰੀ ਨੇ ਕਿਸਾਨਾਂ ਨੂੰ ਕਲੱਸਟਰ ਬਣਾਉਣ ਅਤੇ ਸਾਂਝੇ ਤੌਰ ‘ਤੇ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਇਸ ਤਰ੍ਹਾਂ ਕਰਨ ਨਾਲ ਉਨ੍ਹਾਂ ਨੂੰ ਉਪਜ ਦੇ ਲਾਗਤ ਖ਼ਰਚੇ ਘਟਾਉਣ ਵਿੱਚ ਮਦਦ ਮਿਲੇਗੀ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਚੰਦਰ ਗੇਂਦ, ਡਾਇਰੈਕਟਰ ਬਾਗ਼ਬਾਨੀ ਸ਼੍ਰੀਮਤੀ ਸ਼ੈਲੇਂਦਰ ਕੌਰ, ਸਕੱਤਰ ਮੰਡੀ ਬੋਰਡ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਬਾਗ਼ਬਾਨੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੱਯਮ ਅਗਰਵਾਲ, ਸਹਾਇਕ ਡਾਇਰੈਕਟਰ ਬਾਗ਼ਬਾਨੀ ਡਾ. ਹਰਪ੍ਰੀਤ ਸਿੰਘ, ਜਲ ਸਰੋਤ ਵਿਭਾਗ ਦੇ ਮੁੱਖ ਇੰਜੀਨੀਅਰ (ਨਹਿਰਾਂ) ਸ੍ਰੀ ਜੇ.ਪੀ. ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Tags: aappro punjab tvpunjabpunjab governmentPunjabiNewsਚੇਤਨ ਸਿੰਘ ਜੌੜਾਮਾਜਰਾ
Share207Tweet129Share52

Related Posts

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025
Load More

Recent News

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.