Weather Update 18 Jan 2023: ਕੜਾਕੇ ਦੀ ਠੰਢ ਦਾ ਸਾਹਮਣਾ ਕਰ ਰਹੇ ਉੱਤਰੀ ਭਾਰਤ ਦੇ ਲੋਕਾਂ ‘ਤੇ ਸਰਦੀ ਦਾ ਕਹਿਰ ਹੋਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਇੱਕ ਹੋਰ ਪੱਛਮੀ ਗੜਬੜ ਪਾਕਿਸਤਾਨ ਦੇ ਰਸਤੇ ਉੱਤਰੀ ਪੱਛਮੀ ਭਾਰਤ ਵੱਲ ਆ ਰਹੀ ਹੈ। ਇਹ ਗੜਬੜ ਉੱਤਰ ਭਾਰਤ ਵਿੱਚ 21 ਤੋਂ 25 ਜਨਵਰੀ ਤੱਕ ਰਹੇਗਾ।
ਇਸ ਵੈਸਟਰਨ ਡਿਸਟਰਬੈਂਸ ਕਰਕੇ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਤੇ ਯੂਪੀ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣ ਵਾਲੀਆਂ ਠੰਢੀਆਂ ਹਵਾਵਾਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦੇਣਗੀਆਂ।
ਉੱਚੇ ਪਹਾੜੀ ਖੇਤਰਾਂ ‘ਚ ਹੋਵੇਗੀ ਬਾਰਿਸ਼
ਵੈਦਰ ਅਪਡੇਟ ਮੁਤਾਬਕ ਅਗਲੇ ਹਫ਼ਤੇ ਆਉਣ ਵਾਲੇ ਪੱਛਮੀ ਗੜਬੜੀ ਕਾਰਨ ਪਹਾੜੀ ਇਲਾਕਿਆਂ ‘ਚ 21 ਜਨਵਰੀ ਤੋਂ ਮੀਂਹ ਅਤੇ ਬਰਫਬਾਰੀ ਸ਼ੁਰੂ ਹੋ ਜਾਵੇਗੀ। ਮੀਂਹ ਅਤੇ ਬਰਫ਼ਬਾਰੀ ਦਾ ਇਹ ਸੀਜ਼ਨ 25 ਜਨਵਰੀ ਤੱਕ ਜਾਰੀ ਰਹੇਗਾ। ਇਸ ਦੌਰਾਨ ਇਹ 23 ਅਤੇ 24 ਜਨਵਰੀ ਨੂੰ ਆਪਣੇ ਸਿਖਰ ‘ਤੇ ਹੋਵੇਗਾ।
ਮੌਸਮ ਵਿਭਾਗ ਨੇ ਕਿਹਾ ਕਿ ਇਸ ਮੌਸਮੀ ਤਬਦੀਲੀ ਕਾਰਨ 23-24 ਜਨਵਰੀ ਨੂੰ ਦਿੱਲੀ, ਪੰਜਾਬ, ਹਰਿਆਣਾ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈ ਸਕਦਾ ਹੈ। ਜਿਸ ਨਾਲ ਲੋਕਾਂ ਨੂੰ ਪ੍ਰਦੂਸ਼ਣ ਤੇ ਸੁੱਕੀ ਠੰਢ ਤੋਂ ਰਾਹਤ ਮਿਲੇਗੀ ਪਰ ਬਰਫੀਲੀਆਂ ਹਵਾਵਾਂ ਕਾਰਨ ਸਰਦੀ ਦਾ ਕਹਿਰ ਬਣਿਆ ਰਹੇਗਾ।
ਜੰਮੂ ਕਸ਼ਮੀਰ ਅਤੇ ਲੱਦਾਖ ‘ਚ ਅਲਰਟ ਜਾਰੀ
ਸੂਬਿਆਂ ‘ਚ 18 ਤੋਂ 25 ਜਨਵਰੀ ਤੱਕ ਭਾਰੀ ਬਰਫਬਾਰੀ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਲੱਦਾਖ ਦੇ ਨਾਲ-ਨਾਲ ਜੰਮੂ-ਕਸ਼ਮੀਰ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਦੀ ਸੂਚਨਾ ਮਿਲਣ ‘ਤੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਜਾ ਸਕਣ। ਇਸ ਦੇ ਲਈ ਆਪਦਾ ਰਾਹਤ ਟੀਮਾਂ ਨੂੰ ਵੀ ਤਿਆਰ ਰੱਖਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h