ਐਤਵਾਰ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੜੇਮਾਰੀ ਅਤੇ ਬਾਰਿਸ਼ ਲਈ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਮੀਂਹ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਹੇਠਾਂ ਜਾ ਸਕਦਾ ਹੈ ਪਰ ਇਸ ਤੋਂ ਬਾਅਦ ਸੋਮਵਾਰ ਤੋਂ ਵੱਧ ਤੋਂ ਵੱਧ ਤਾਪਮਾਨ ਫਿਰ ਵਧ ਜਾਵੇਗਾ। ਮਾਰਚ ਦੇ ਆਖਰੀ ਦਿਨਾਂ ‘ਚ ਪੰਜਾਬ ਅਤੇ ਹਰਿਆਣਾ ‘ਚ ਮੌਸਮ ਨੇ ਕਰਵਟ ਲੈ ਲਈ ਹੈ।
ਮੀਂਹ ਦੇ ਨਾਲ ਹੀ ਦੋਵਾਂ ਰਾਜਾਂ ਦੇ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਹੋਈ। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਪੰਜਾਬ ਦੀ ਗੱਲ ਕਰੀਏ ਤਾਂ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ ਆਇਆ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ।