Weather Report Today, 18 May 2023: ਦਿੱਲੀ-ਐਨਸੀਆਰ ‘ਚ ਮੌਸਮ ਹਰ ਪਲ ਬਦਲ ਰਿਹਾ ਹੈ। ਬੁੱਧਵਾਰ ਸਵੇਰੇ ਬੱਦਲਵਾਈ ਅਤੇ ਠੰਢੀਆਂ ਹਵਾ, ਦਿਨ ‘ਚ ਧੁੱਪ ਅਤੇ ਸ਼ਾਮ ਨੂੰ ਫਿਰ ਤੋਂ ਬੱਦਲਾਂ ਨੇ ਮੌਸਮ ਦਾ ਰੂਪ ਬਦਲ ਦਿੱਤਾ। ਇਸ ਕਾਰਨ ਕਰੀਬ ਪੰਜ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਮਾਮੂਲੀ ਰਾਹਤ ਮਿਲੀ ਹੈ।
ਇੱਥੇ ਰਾਤ ਸਮੇਂ ਕੁਝ ਥਾਵਾਂ ‘ਤੇ ਬਾਰਿਸ਼ ਵੀ ਹੋਈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਦਿਨ ‘ਚ ਇਕ-ਦੋ ਥਾਵਾਂ ‘ਤੇ ਬਾਰਿਸ਼ ਪੈਣ ਅਤੇ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ ਮੁਤਾਬਕ ਬੀਤੇ ਕੱਲ੍ਹ ਦਿਨ ਵਿਚ ਧੁੱਪ ਨਿਕਲਣ ਕਾਰਨ ਗਰਮੀ ਦਾ ਕਹਿਰ ਜਾਰੀ ਰਿਹਾ। ਇਸ ਕਾਰਨ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਵੱਧ 41.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ, ਘੱਟੋ-ਘੱਟ ਤਾਪਮਾਨ 25.4 ਡਿਗਰੀ ਸੈਲਸੀਅਸ ‘ਤੇ ਰਿਹਾ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਦਿੱਲੀ ਦੇ ਸਪੋਰਟਸ ਕੰਪਲੈਕਸ ਵਿੱਚ ਸਭ ਤੋਂ ਵੱਧ ਤਾਪਮਾਨ 43.4 ਅਤੇ ਘੱਟੋ-ਘੱਟ ਤਾਪਮਾਨ 29.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਨਜਫਗੜ੍ਹ ‘ਚ 43 ਡਿਗਰੀ ਅਤੇ ਰਿੱਜ ‘ਚ 42.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਵੀਰਵਾਰ ਨੂੰ ਤਾਪਮਾਨ 40 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਅਗਲੇ 3 ਤੋਂ 4 ਦਿਨਾਂ ਤੱਕ ਹਰਿਆਣਾ ਤੇ ਪੰਜਾਬ ਦੇ ਮੌਸਮ ਦਾ ਹਾਲ
ਵਿਭਾਗ ਮੁਤਾਬਕ ਰਾਜਸਥਾਨ ‘ਚ ਧੂੜ ਭਰੀ ਤੂਫਾਨ ਦਾ ਅਸਰ ਅਗਲੇ 3 ਤੋਂ 4 ਦਿਨਾਂ ਤੱਕ ਦਿੱਲੀ, ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ‘ਚ ਦੇਖਣ ਨੂੰ ਮਿਲੇਗਾ। ਇਸ ਕਾਰਨ 18 ਮਈ ਨੂੰ ਵੀ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ। 22 ਮਈ ਨੂੰ ਬੱਦਲ ਛਾਏ ਰਹਿਣਗੇ ਅਤੇ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
20 ਮਈ ਤੋਂ ਤਾਪਮਾਨ ‘ਚ ਵਾਧਾ ਹੋਵੇਗਾ। 20 ਤੋਂ 23 ਮਈ ਤੱਕ ਤਾਪਮਾਨ 42-43 ਡਿਗਰੀ ਦੇ ਵਿਚਕਾਰ ਪਹੁੰਚ ਜਾਵੇਗਾ। ਇਸ ਦੌਰਾਨ ਘੱਟੋ-ਘੱਟ ਤਾਪਮਾਨ ‘ਚ ਵੀ ਵਾਧਾ ਦਰਜ ਕੀਤਾ ਜਾਵੇਗਾ। 23 ਮਈ ਨੂੰ ਇੱਕ-ਦੋ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h