Weather Update on 08 January 2023: ਦਿੱਲੀ-ਐਨਸੀਆਰ ਸਮੇਤ ਪੂਰਾ ਉੱਤਰੀ ਭਾਰਤ ਬਰਫੀਲੀਆਂ ਹਵਾਵਾਂ ਨਾਲ ਕੰਬ ਰਿਹਾ ਹੈ। ਦਿੱਲੀ-ਐੱਨਸੀਆਰ ‘ਚ ਸੀਤ ਲਹਿਰ ਅਤੇ ਧੁੰਦ ਦਾ ਦੋਹਰਾ ਅਟੈਕ ਹੋ ਰਿਹਾ ਹੈ, ਉੱਥੇ ਹੀ ਪਹਾੜਾਂ ‘ਤੇ ਪੈ ਰਹੀ ਠੰਢ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਰਹੀ ਹੈ। ਪਾਰਾ ਮਾਈਨਸ ਤੱਕ ਪਹੁੰਚ ਗਿਆ ਹੈ। ਦੱਸ ਦਈਏ ਕਿ ਸ੍ਰੀਨਗਰ ਵਿੱਚ ਤਾਪਮਾਨ ਸਿਫ਼ਰ ਤੋਂ ਹੇਠਾਂ ਹੈ।
ਉਧਰ ਪੰਜਾਬ ਦੇ ਬਠਿੰਡਾ ਅਤੇ ਦੂਜੇ ਪਾਸੇ ਜੰਮੂ ਵਿੱਚ ਧੁੰਦ ਇੰਨੀ ਸੰਘਣੀ ਹੈ ਕਿ ਵਿਜ਼ੀਬਿਲਟੀ 25 ਮੀਟਰ ਤੋਂ ਵੀ ਘੱਟ ਹੋ ਗਈ ਹੈ। ਆਗਰਾ ‘ਚ ਵਿਜ਼ੀਬਿਲਟੀ ਜ਼ੀਰੋ ਹੋਣ ਕਾਰਨ ਸੜਕ ‘ਤੇ ਪੈਦਲ ਚੱਲਣਾ ਵੀ ਮੁਸ਼ਕਿਲ ਹੋ ਗਿਆ ਹੈ। ਸੰਘਣੀ ਧੁੰਦ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਦਿੱਲੀ ਸਮੇਤ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਲਈ ‘ਔਰੇਂਜ’ ਅਲਰਟ ਜਾਰੀ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਸੰਘਣੀ ਧੁੰਦ, ਠੰਢ ਤੇ ਸ਼ੀਤ ਲਹਿਰ ਦੇ ਹਾਲਾਤ ਜਾਰੀ ਰਹਿਣਗੇ। ਸ਼ਨੀਵਾਰ ਨੂੰ ਦਿੱਲੀ ਸਮੇਤ ਪੂਰੇ ਉੱਤਰ ਭਾਰਤ ‘ਚ ਸੀਤ ਲਹਿਰ ਦਾ ਪ੍ਰਕੋਪ ਦੇਖਣ ਨੂੰ ਮਿਲਿਆ ਅਤੇ ਰਾਜਧਾਨੀ ਦੇ ਕਈ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ 1.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਆਈਐਮਡੀ ਮੁਤਾਬਕ ਭਾਰਤ ਦੇ ਮੈਦਾਨੀ ਖੇਤਰਾਂ ਵਿੱਚ ਸੰਘਣੀ ਧੁੰਦ ਜਾਰੀ ਰਹਿ ਸਕਦੀ ਹੈ, ਹਾਲਾਂਕਿ ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਅਤੇ ਹਰਿਆਣਾ ਵਿੱਚ ਇਸਦੀ ਤੀਬਰਤਾ ਘੱਟ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਅਤੇ ਪੱਛਮੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਜਾਰੀ ਰਹਿ ਸਕਦੀ ਹੈ।
ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 1-3 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਰਿਆਣਾ, ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ 3-7 ਡਿਗਰੀ ਸੈਲਸੀਅਸ ਦੇ ਨੇੜੇ ਰਹਿ ਸਕਦਾ ਹੈ।
ਪੰਜਾਬ ਹਰਿਆਣਾ ‘ਚ ਧੁੰਦ ਤੇ ਠੰਢ ਦਾ ਕਹਿਰ ਰਹੇਗਾ ਜਾਰੀ
ਐਤਵਾਰ ਨੂੰ ਹਰਿਆਣਾ ਵਿੱਚ ਬੱਦਲਵਾਈ ਰਹੇਗੀ। ਦੂਜੇ ਪਾਸੇ ਇੱਥੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ, ਜਦੋਂ ਕਿ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਨਾਲ ਹੀ ਪੰਜਾਬ ਵਿੱਚ ਸੀਤ ਲਹਿਰ ਜਾਰੀ ਰਹੇਗੀ ਇੱਥੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h