Weather Forecast Today: ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ‘ਚ ਮੀਂਹ ਦਾ ਸਿਲਸਿਲਾ ਅਜੇ ਰੁਕਣ ਦੀ ਉਮੀਦ ਨਹੀਂ ਹੈ। ਇੱਕ ਪਾਸੇ ਜਿੱਥੇ ਮੀਂਹ ਨੇ ਗਰਮੀ ਤੋਂ ਰਾਹਤ ਦਿੱਤੀ ਹੈ ਤੇ ਮੌਸਮ ਸੁਹਾਵਣਾ ਬਣਿਆ ਹੈ, ਉੱਥੇ ਹੀ ਦੂਜੇ ਪਾਸੇ ਬੇਮੌਸਮੀ ਬਰਸਾਤ ਕਿਸਾਨਾਂ ਲਈ ਆਫ਼ਤ ਬਣ ਗਈ ਹੈ। ਖੇਤਾਂ ਵਿੱਚ ਪਈ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ।
ਸੋਮਵਾਰ ਨੂੰ ਪੰਜਾਬ-ਹਰਿਆਣਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਤੇ ਗਰਜ ਨਾਲ ਗੜੇਮਾਰੀ ਹੋਈ। ਇਸ ਦੇ ਨਾਲ ਮੌਸਮ ਵਿਭਾਗ ਨੇ 21 ਮਾਰਚ ਤੋਂ ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਦੀ ਗਤੀਵਿਧੀ ‘ਚ ਕਮੀ ਆਉਣ ਤੇ ਫਿਰ 23 ਮਾਰਚ ਤੋਂ ਬਾਰਿਸ਼ ਦਾ ਨਵਾਂ ਦੌਰ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਤਾਜ਼ਾ ਰਿਪੋਰਟਾਂ ‘ਤੇ ਨਜ਼ਰ ਮਾਰੀਏ ਤਾਂ ਪੰਜਾਬ-ਹਰਿਆਣਾ ਅਤੇ ਦਿੱਲੀ ਦੇ ਆਸ-ਪਾਸ ਦੇ ਇਲਾਕਿਆਂ ‘ਚ ਮੀਂਹ ਦੀ ਸਥਿਤੀ ਬਣੀ ਹੋਈ ਹੈ।
ਪੰਜਾਬ ‘ਚ 23 ਅਤੇ 24 ਮਾਰਚ ਨੂੰ ਯੈਲੋ ਅਲਰਟ
ਮੌਸਮ ਵਿਭਾਗ ਨੇ ਹੁਣ 23 ਅਤੇ 24 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਇਨ੍ਹਾਂ ਦੋ ਦਿਨਾਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪਵੇਗਾ। ਇਸ ਦੌਰਾਨ ਕੁਝ ਥਾਵਾਂ ‘ਤੇ ਗੜੇਮਾਰੀ ਵੀ ਹੋ ਸਕਦੀ ਹੈ।
#WeatherUpdate 20March23: Current Spell of Rain/Thunderstorm/Lightning continuing over North, Central & South #Punjab, This region likely to shift towards Eastern Punjab, #Haryana & #Chandigarh by Evening. Rainfall to decrease from tomorrow. Another #WD to affect from 23March. pic.twitter.com/3xIBaTudPZ
— IMD Chandigarh (@IMD_Chandigarh) March 20, 2023
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ 21 ਅਤੇ 22 ਮਾਰਚ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਉਸ ਤੋਂ ਬਾਅਦ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਹੀ ਕਾਰਨ ਹੈ ਕਿ 23 ਅਤੇ 24 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਸੁਰੱਖਿਅਤ ਥਾਵਾਂ ‘ਤੇ ਇਕੱਠਾ ਕਰਨ।
ਕਿਸਾਨਾਂ ਨੂੰ ਪੱਕੀਆਂ ਫਸਲਾ ਦਾ ਨੁਕਸਾਨ, IMD ਨੇ ਦਿੱਤੀ ਜ਼ਰੂਰੀ ਸਲਾਹ
ਦੱਸ ਦੇਈਏ ਕਿ ਸੂਬਿਆਂ ਦੇ ਕਿਸਾਨ ਅਜੇ ਤੱਕ ਫਸਲਾਂ ਦੀ ਬਿਜਾਈ ਦੇ ਨੁਕਸਾਨ ਤੋਂ ਉਭਰ ਵੀ ਨਹੀਂ ਸਕੇ ਸੂ ਕਿ ਸੋਮਵਾਰ ਨੂੰ ਫਿਰ ਮੌਸਮ ਨੇ ਉਨ੍ਹਾਂ ਦੀ ਕਮਰ ਤੋੜ ਦਿੱਤੀ। ਖੇਤੀਬਾੜੀ ਵਿਭਾਗ ਮੁਤਾਬਕ ਪੰਜਾਬ ਦੇ ਕੁੱਲ ਰਕਬੇ ਦੀ ਕਰੀਬ 16 ਫ਼ੀਸਦੀ ਰਕਬੇ ’ਚ ਕਣਕ ਦੀ ਫ਼ਸਲ ਵਿਛ ਗਈ ਹੈ। ਇਸ ਦਾ ਰਕਬਾ ਲਗਪਗ 35 ਹਜ਼ਾਰ ਹੈਕਟੇਅਰ ਹੈ। ਇਸ ਕਾਰਨ ਕਣਕ ਦਾ ਝਾੜ 20 ਫੀਸਦੀ ਘਟਣ ਦੀ ਸੰਭਾਵਨਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰ ਸਿੰਘ ਨੇ ਦੱਸਿਆ ਕਿ ਮੀਂਹ ਪੈਣ ਕਾਰਨ ਕਣਕ ਦੀ ਵਾਢੀ ਵਿੱਚ ਦੇਰੀ ਹੋਵੇਗੀ। ਇਸ ਦੇ ਨਾਲ ਹੀ ਕਟਾਈ ਦਾ ਖਰਚਾ ਵੀ ਜ਼ਿਆਦਾ ਆਵੇਗਾ, ਕਿਉਂਕਿ ਜ਼ਮੀਨ ‘ਤੇ ਡਿੱਗੀ ਫਸਲ ਨੂੰ ਹੱਥੀਂ ਵੱਢਣਾ ਪਵੇਗਾ ਅਤੇ ਇਸ ‘ਚ ਸਮਾਂ ਵੀ ਜ਼ਿਆਦਾ ਲੱਗੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਦਾ ਜਲਦੀ ਤੋਂ ਜਲਦੀ ਪ੍ਰਬੰਧ ਕਰਨ ਕਿਉਂਕਿ ਇਸ ਨਾਲ ਫ਼ਸਲਾਂ ਦੇ ਸੜਨ ਦਾ ਖਤਰਾ ਬਣਿਆ ਰਹਿੰਦਾ ਹੈ।
ਨਾਲ ਹੀ ਆਈਐਮਡੀ ਨੇ ਕਿਸਾਨਾਂ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਫਸਲਾਂ ਦੀ ਵਾਢੀ ਨੂੰ ਮੁਲਤਵੀ ਕਰਨ ਅਤੇ ਪਹਿਲਾਂ ਹੀ ਕਟਾਈ ਕੀਤੀ ਉਪਜ ਨੂੰ ਸੁਰੱਖਿਅਤ ਥਾਂ ‘ਤੇ ਰੱਖਣ ਜਾਂ ਪਹਿਲਾਂ ਹੀ ਕਟਾਈ ਕੀਤੀ ਉਪਜ ਦੇ ਢੇਰ ਨੂੰ ਢੱਕਣ ਲਈ ਆਪਣੀ ਸਲਾਹ ਨੂੰ ਦੁਹਰਾਇਆ ਹੈ। ਗਿੱਲੇ ਹੋਣ ਤੋਂ ਬਚਣ ਲਈ ਖੇਤਾਂ ਵਿੱਚ ਤਰਪਾਲ ਦੀ ਚਾਦਰ ਵਿਛਾਓ।
ਜਾਣੋ ਹਰਿਆਣਾ-ਪੰਜਾਬ ‘ਚ ਤਾਪਮਾਨ ਦੀ ਤਾਜ਼ਾ ਸਥਿਤੀ
ਪਿਛਲੇ 24 ਘੰਟਿਆਂ ‘ਚ ਹਰਿਆਣਾ ‘ਚ ਵੱਧ ਤੋਂ ਵੱਧ ਤਾਪਮਾਨ ਰੋਹਤਕ ‘ਚ 25.5 ਡਿਗਰੀ ਸੈਲਸੀਅਸ ਤੋਂ ਅੰਬਾਲਾ ‘ਚ 29 ਡਿਗਰੀ ਸੈਲਸੀਅਸ ਜਦਕਿ ਮਹਿੰਦਰਗੜ੍ਹ ਅਤੇ ਕੈਥਲ ‘ਚ ਕੁਰੂਕਸ਼ੇਤਰ ‘ਚ ਘੱਟੋ-ਘੱਟ ਤਾਪਮਾਨ 13.8 ਡਿਗਰੀ ਸੈਲਸੀਅਸ ਤੋਂ 18 ਡਿਗਰੀ ਸੈਲਸੀਅਸ ਤੱਕ ਰਿਹਾ।
ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਬਰਨਾਲਾ ਵਿੱਚ 26.3 ਡਿਗਰੀ ਸੈਲਸੀਅਸ ਤੋਂ ਲੈ ਕੇ ਪਠਾਨਕੋਟ ਵਿੱਚ 28.4 ਡਿਗਰੀ ਸੈਲਸੀਅਸ, ਲੁਧਿਆਣਾ ਅਤੇ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 15.8 ਡਿਗਰੀ ਸੈਲਸੀਅਸ ਤੋਂ ਪਠਾਨਕੋਟ ਵਿੱਚ 19.9 ਡਿਗਰੀ ਸੈਲਸੀਅਸ ਰਿਹਾ। ਆਈਐਮਡੀ ਮੁਤਾਬਕ, ਅਗਲੇ 4-5 ਦਿਨਾਂ ਵਿੱਚ ਇਨ੍ਹਾਂ ਦੋਵਾਂ ਰਾਜਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਦੀ ਉਮੀਦ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h