Weather Update Today: ਦੇਸ਼ ਭਰ ਵਿੱਚ ਮੌਸਮ ਵਿੱਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਪਹਾੜੀ ਇਲਾਕਿਆਂ ‘ਚ ਠੰਢ (Winter) ਦੇ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ, ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਦਿੱਲੀ ਦੀ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਸ਼੍ਰੇਣੀ (air quality) ਵਿੱਚ ਹੈ।
ਦਿੱਲੀ ‘ਚ ਹਲਕੀ ਠੰਢ ਸ਼ੁਰੂ ਹੋਣ ਦੇ ਨਾਲ ਹੀ ਪ੍ਰਦੂਸ਼ਣ ਦਾ ਕਹਿਰ ਵਧਦਾ ਜਾ ਰਿਹਾ ਹੈ। ਕਈ ਖੇਤਰਾਂ ਦਾ AQI ਬਹੁਤ ਮਾੜੀ ਸ਼੍ਰੇਣੀ ‘ਚ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਮੌਨਸੂਨ ਦੇਸ਼ ਦੇ ਨੀਵੇਂ ਇਲਾਕਿਆਂ ‘ਚ ਦਸਤਕ ਦੇ ਰਿਹਾ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦਾ ਹਾਲ।
ਜਾਣੋ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੌਸਮ ਦਾ ਹਾਲ
ਮੌਸਮ ਦੀ ਭਵਿੱਖਬਾਣੀ ਮੁਤਾਬਕ 31 ਅਕਤੂਬਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸਦੇ ਆਸਪਾਸ ਦੇ ਖੇਤਰਾਂ ਵਿੱਚ ਸਵੇਰ ਅਤੇ ਸ਼ਾਮ ਨੂੰ ਠੰਢ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਨੋਇਡਾ, ਗਾਜ਼ੀਆਬਾਦ ਅਤੇ ਫਰੀਦਾਬਾਦ ਸਮੇਤ ਰਾਸ਼ਟਰੀ ਰਾਜਧਾਨੀ ‘ਚ ਵੀ ਤਾਪਮਾਨ ‘ਚ ਉਤਰਾਅ-ਚੜ੍ਹਾਅ ਦੇਖਿਆ ਜਾ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ ਅਤੇ ਅਗਲੇ ਦੋ ਦਿਨਾਂ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਪਰ ਪ੍ਰਦੂਸ਼ਣ ਨੇ ਦਿੱਲੀ ਵਾਸੀਆਂ ਨੂੰ ਸਾਹ ਲੈਣਾ ਔਖਾ ਕੀਤਾ ਹੋਇਆ ਹੈ। ਦੀਵਾਲੀ ਤੋਂ ਬਾਅਦ ਪ੍ਰਦੂਸ਼ਣ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਰਕੇ ਮੰਨਿਆ ਜਾ ਰਿਹਾ ਹੈ ਕਿ ਸੋਮਵਾਰ, ਯਾਨੀ 31 ਅਕਤੂਬਰ ਨੂੰ ਦਿੱਲੀ ਅਤੇ ਐਨਸੀਆਰ ਦਾ ਏਕਿਊਆਈ ਬਹੁਤ ਮਾੜੀ ਤੋਂ ਗੰਭੀਰ ਸ਼੍ਰੇਣੀ ਵਿੱਚ ਰਹਿ ਸਕਦਾ ਹੈ।
ਜਾਣੋ ਕੁਝ ਸ਼ਹਿਰਾਂ ਦਾ ਘੱਟੋ-ਘੱਟ ਅਤੇ ਅਧਿਕਤਮ ਤਾਪਮਾਨ
- ਸ਼੍ਰੀਨਗਰ 6.0 18.0
- ਚੰਡੀਗੜ੍ਹ 16.0 30.0
- ਦੇਹਰਾਦੂਨ 14.0 29.0
- ਸ਼ਿਮਲਾ 12.0 23.0
- ਮੁੰਬਈ 19.0 34.0
- ਜੰਮੂ 17.0 28.0
- ਲੇਹ -4.0 10.0
ਪਹਾੜੀ ਇਲਾਕਿਆਂ ਵਿੱਚ ਠੰਢ ‘ਚ ਵਾਧਾ
ਪਹਾੜੀ ਸੂਬਿਆਂ ਵਿੱਚ ਹਲਕੀ ਠੰਢ ਸ਼ੁਰੂ ਹੋ ਗਈ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ 1 ਨਵੰਬਰ ਤੋਂ ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋਵੇਗੀ। ਦੋ-ਤਿੰਨ ਦਿਨਾਂ ਬਾਅਦ, ਮੀਂਹ ਅਤੇ ਬਰਫਬਾਰੀ ਦੀਆਂ ਗਤੀਵਿਧੀਆਂ ਤੇਜ਼ ਹੋ ਜਾਣਗੀਆਂ ਅਤੇ ਹੋਰ ਥਾਵਾਂ ‘ਤੇ ਫੈਲ ਜਾਣਗੀਆਂ।
ਇਨ੍ਹਾਂ ਇਲਾਕਿਆਂ ‘ਚ ਪੈ ਸਕਦਾ ਮੀਂਹ
ਉੱਤਰ-ਪੂਰਬੀ ਮੌਨਸੂਨ ਦੀ ਸ਼ੁਰੂਆਤ ਦੇ ਨਾਲ, ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼, ਤੱਟਵਰਤੀ ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ‘ਤੇ ਅਲੱਗ-ਥਲੱਗ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਸੰਭਵ ਹੈ। ਤਾਮਿਲਨਾਡੂ, ਦੱਖਣੀ ਅੰਦਰੂਨੀ ਕਰਨਾਟਕ ਅਤੇ ਕੇਰਲ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੱਸ ਦੇਈਏ ਕਿ ਤਾਮਿਲਨਾਡੂ ਵਿੱਚ ਅਕਤੂਬਰ ਤੋਂ ਦਸੰਬਰ ਤੱਕ ਉੱਤਰ-ਪੂਰਬੀ ਮੌਨਸੂਨ ਦੌਰਾਨ ਸਭ ਤੋਂ ਵੱਧ ਬਾਰਿਸ਼ ਹੁੰਦੀ ਹੈ।
ਇਹ ਵੀ ਪੜ੍ਹੋ:
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h