ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ ਮੌਨਸੂਨ ਪਹੁੰਚਣ ਦੇ ਨਾਲ ਹੀ ਮੌਸਮ ਵਿਗਿਆਨ ਵਿਭਾਗ ਨੇ ਕਈ ਸੂੁਬਿਆਂ ’ਚ ਅਗਲੇ ਪੰਜ ਦਿਨਾਂ ’ਚ ਭਾਰੀ ਬਾਰਿਸ਼ ਦੀ ਭਵਿੱਖਵਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਅਨੁਮਾਨ ਰਿਪੋਰਟ ’ਚ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ, ਚੰਡੀਗਡ਼੍ਹ ਤੇ ਰਾਜਸਥਾਨ ’ਚ ਭਾਰੀ (64.5 ਮਿਲੀਮੀਟਰ ਤੋਂ 114.5 ਮਿਲੀਮੀਟਰ) ਤੋਂ ਜ਼ਿਆਦਾ (115.6 ਮਿਲੀਮੀਟਰ ਤੋਂ 204.4 ਮਿਲੀਮੀਟਰ) ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਤਿੰਨ ਦਿਨਾਂ ਤਕ ਗਰਜ ਨਾਲ ਬਾਰਿਸ਼ ਹੋਣ ਤੇ ਆਸਮਾਨੀ ਬਿਜਲੀ ਡਿੱਗਣ ਦਾ ਵੀ ਖਦਸ਼ਾ ਹੈ।
ਮਹਾਰਾਸ਼ਟਰ, ਗੁਜਰਾਤ ਅਤੇ ਕਰਨਾਟਕ ਸਮੇਤ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।
ਮੌਸਮ ਵਿਭਾਗ (IMD) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਅਗਲੇ 5 ਦਿਨਾਂ ਦੌਰਾਨ ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਕੇਰਲ, ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਕਰਨਾਟਕ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਦੇ ਨਾਲ ਤੂਫਾਨ ਦੀ ਸੰਭਾਵਨਾ ਹੈ।
ਇਸ ਦੌਰਾਨ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਪੈ ਰਿਹਾ ਹੈ। ਆਈਐਮਡੀ ਨੇ ਮੱਧ ਪ੍ਰਦੇਸ਼ ਦੇ ਅੱਠ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ।