Weather Update: ਸੰਘਣੀ ਧੁੰਦ ਨੇ ਬਹੁਤ ਸਾਰੇ ਰਾਜਾਂ ਵਿੱਚ ਵਿਜ਼ੀਬਿਲਟੀ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਹੈ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰ ਖੇਤਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਤੋਂ ਸਿਰਫ਼ 200 ਮੀਟਰ ਤੱਕ ਹੈ। ਕੜਾਕੇ ਦੀ ਠੰਢ ਦੇ ਨਾਲ-ਨਾਲ ਧੁੰਦ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਔਖੇ ਹਾਲਾਤ ਪੈਦਾ ਕਰ ਦਿੱਤੇ ਹਨ। ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ‘ਚ ਵੀ ਅਜਿਹੀ ਹੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ।
ਦੇਸ਼ ਦੇ ਕਈ ਰਾਜਾਂ ਵਿਚ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਅਤੇ ਠੰਢ ਦਾ ਕਹਿਰ ਬੇਰੋਕ (Weather Update) ਜਾਰੀ ਹੈ। ਅਗਲੇ ਕੁਝ ਦਿਨਾਂ ਤੱਕ ਉੱਤਰ-ਪੱਛਮੀ ਅਤੇ ਨਾਲ ਲੱਗਦੇ ਮੱਧ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ, ਜੋ ਫਿਰ ਹੌਲੀ-ਹੌਲੀ ਪੂਰਬੀ ਭਾਰਤ ਵੱਲ ਵਧੇਗੀ।
ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਪ੍ਰਮੁੱਖ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਕੁਝ ਖੇਤਰਾਂ ਵਿੱਚ ਤਾਪਮਾਨ 6-9 °C ਦੇ ਵਿਚਕਾਰ ਹੈ। ਇਸ ਦੌਰਾਨ, ਦਿੱਲੀ ਅਤੇ ਦੱਖਣੀ ਰਾਜਸਥਾਨ ਵਰਗੇ ਖੇਤਰਾਂ ਵਿੱਚ ਘੱਟੋ-ਘੱਟ ਤਾਪਮਾਨ 10-12 ਡਿਗਰੀ ਸੈਲਸੀਅਸ ਦੇ ਆਸਪਾਸ ਰਿਕਾਰਡ ਕੀਤਾ ਜਾ ਰਿਹਾ ਹੈ।
ਮੌਸਮ ਵਿਗਿਆਨੀਆਂ ਨੇ 4 ਜਨਵਰੀ ਤੱਕ ਸੰਘਣੀ ਧੁੰਦ ਤੇ ਠੰਢ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਇਸ ਲਈ ਪਹਿਲੀ ਜਨਵਰੀ ਵਾਸਤੇ ਰੈੱਡ ਅਲਰਟ ਅਤੇ 2, 3 ਤੇ 4 ਜਨਵਰੀ ਲਈ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ।