IMD Alert for Rain and Heatwave: ਪੂਰੇ ਉੱਤਰ ਭਾਰਤ ‘ਚ ਗਰਮੀ ਪੈ ਰਹੀ ਹੈ ਤੇ ਲੋਕਾਂ ਨੂੰ ਹੀਟਵੇਵ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਚੱਕਰਵਾਤੀ ਤੂਫਾਨ ਬਿਪਰਜੋਏ ਦੇ ਕਾਰਨ ਕੁਝ ਸੂਬਿਆਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਵੀ ਮੌਨਸੂਨ ਨੂੰ ਲੈ ਕੇ ਇੱਕ ਅਪਡੇਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦੇ ਅਲਰਟ ਮੁਤਾਬਕ ਅਗਲੇ ਦੋ-ਤਿੰਨ ਦਿਨਾਂ ਵਿੱਚ ਮੌਨਸੂਨ ਪੂਰਬੀ ਭਾਰਤ ਵਿੱਚ ਦਸਤਕ ਦੇ ਸਕਦਾ ਹੈ। ਇਸ ਦੇ ਨਾਲ ਹੀ ਬਿਪਰਜੋਏ ਕਾਰਨ ਰਾਜਸਥਾਨ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਆਈਐਮਡੀ ਨੇ ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਸੂਬਿਆਂ ਲਈ ਹੀਟਵੇਵ ਚੇਤਾਵਨੀ
ਭਾਰਤੀ ਮੌਸਮ ਵਿਭਾਗ (IMD) ਨੇ ਕਈ ਰਾਜਾਂ ਲਈ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ ਤੇ ਲੋਕਾਂ ਨੂੰ ਗਰਮੀ ਤੋਂ ਦੂਰ ਰਹਿਣ ਦਾ ਸੁਝਾਅ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਛੱਤੀਸਗੜ੍ਹ, ਬਿਹਾਰ, ਝਾਰਖੰਡ ਅਤੇ ਉੜੀਸਾ ਤੋਂ ਇਲਾਵਾ ਅਗਲੇ ਤਿੰਨ ਦਿਨਾਂ ਤੱਕ ਵਿਦਰਭ ਵਿੱਚ ਹੀਟਵੇਵ ਦੇਖਣ ਨੂੰ ਮਿਲ ਸਕਦੀ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਕੁਝ ਹਿੱਸੇ ਵੀ ਤਿੰਨ ਦਿਨਾਂ ਤੱਕ ਹੀਟਵੇਵ ਦੀ ਲਪੇਟ ‘ਚ ਰਹਿਣਗੇ। ਇਸ ਦੇ ਨਾਲ ਹੀ ਆਈਐਮਡੀ ਨੇ ਕਿਹਾ ਹੈ ਕਿ ਪੱਛਮੀ ਬੰਗਾਲ, ਪੂਰਬੀ ਮੱਧ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਵੀ ਗਰਮੀ ਦੀ ਲਹਿਰ ਜਾਰੀ ਰਹੇਗੀ।
ਇਨ੍ਹਾਂ ਸੂਬਿਆਂ ‘ਚ ਭਾਰੀ ਬਾਰਿਸ਼ ਹੋਵੇਗੀ
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਆਸਾਮ ਵਿੱਚ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਇਸ ਸਬੰਧੀ ‘ਰੈੱਡ’ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੇ ਅਨੁਸਾਰ, ਧੂਬਰੀ, ਕਾਮਰੂਪ, ਕਾਮਰੂਪ ਮੈਟਰੋਪੋਲੀਟਨ, ਨਲਬਾੜੀ, ਦੀਮਾ ਹਸਾਓ, ਕਛਰ, ਗੋਲਪਾੜਾ ਅਤੇ ਕਰੀਮਗੰਜ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਅਸਾਮ ਦੇ ਕਈ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।
ਇਸ ਦੇ ਨਾਲ ਹੀ ਚੱਕਰਵਾਤੀ ਤੂਫ਼ਾਨ ਬਿਪਰਜੋਏ ਕਾਰਨ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਾਲੀ, ਸਿਰੋਹੀ, ਰਾਜਸਮੰਦ ਅਤੇ ਉਦੈਪੁਰ ਵਿੱਚ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਵੀ ਬਿਪਰਜੋਈ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਮੌਸਮ ਵਿਭਾਗ ਨੇ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਕਿਵੇਂ ਰਹੇਗਾ ਰਾਜਧਾਨੀ ਦਿੱਲੀ ਦਾ ਮੌਸਮ ?
ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ 28.6 ਡਿਗਰੀ ਸੈਲਸੀਅਸ ਸੀ, ਜੋ ਕਿ ਸੀਜ਼ਨ ਦੇ ਆਮ ਨਾਲੋਂ ਇੱਕ ਡਿਗਰੀ ਵੱਧ ਹੈ। IMD ਨੇ ਰਾਸ਼ਟਰੀ ਰਾਜਧਾਨੀ ‘ਚ ਸੋਮਵਾਰ ਨੂੰ ਬੱਦਲਵਾਈ ਦੇ ਨਾਲ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਆਈਐਮਡੀ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸਾਪੇਖਿਕ ਨਮੀ 54 ਤੋਂ 75 ਪ੍ਰਤੀਸ਼ਤ ਦੇ ਵਿਚਕਾਰ ਸੀ। ਮੌਸਮ ਵਿਗਿਆਨੀਆਂ ਨੇ ਸੋਮਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 39 ਅਤੇ 27 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h