Weather Report for 12 March: ਆਉਣ ਵਾਲੇ ਦਿਨਾਂ ‘ਚ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਭਾਗ (IMD) ਦੀ ਤਾਜ਼ਾ ਚੇਤਾਵਨੀ ਮੁਤਾਬਕ ਪੂਰਬੀ ਭਾਰਤ ਦੇ ਲੋਕਾਂ ਨੂੰ ਅਗਲੇ 24 ਘੰਟਿਆਂ ਲਈ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ। ਕਿਉਂਕਿ ਗਰਜ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਅਗਲੇ 72 ਘੰਟਿਆਂ ‘ਚ ਦੇਸ਼ ਦੇ ਕਈ ਹਿੱਸਿਆਂ ‘ਚ ਮੌਸਮ ਦੇ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ। ਵਾਰਨਿੰਗ ਮੁਤਾਬਕ 14 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਅਤੇ ਗਰਜ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸੇ ਤਰ੍ਹਾਂ ਦੇਸ਼ ਦੇ ਦੱਖਣੀ ਸੂਬਿਆਂ ਵਿੱਚ 15 ਤੋਂ 17 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਯਾਨੀ ਅਗਲੇ ਤਿੰਨ ਦਿਨਾਂ ‘ਚ ਮੌਸਮ ਦੇ ਕਈ ਰੰਗ ਦੇਖਣ ਨੂੰ ਮਿਲ ਸਕਦੇ ਹਨ।
ਦੇਸ਼ ਵਿੱਚ ਮੌਸਮ ਨੇ ਇੱਕ ਵੱਖਰਾ ਮੋੜ ਲਿਆ ਹੋਇਆ ਹੈ। ਪਹਿਲੀ ਜਨਵਰੀ ਤੋਂ ਤੁਰੰਤ ਬਾਅਦ ਅਚਾਨਕ ਫਰਵਰੀ ਵਿਚ ਗਰਮੀਆਂ ਦੀ ਆਮਦ ਤੇ ਹੁਣ ਪ੍ਰੀ-ਮਾਨਸੂਨ ਬਾਰਸ਼ਾਂ ਅਤੇ ਗਰਜਾਂ ਅਤੇ ਤੇਜ਼ ਹਵਾਵਾਂ ਦਾ ਦੌਰ ਸਮੇਂ ਤੋਂ ਪਹਿਲਾਂ ਸ਼ੁਰੂ ਹੋ ਗਿਆ ਹੈ। ਮੌਸਮ ਦੇ ਇਸ ਬਦਲਾਅ ਨੂੰ ਨਾ ਤਾਂ ਲੋਕ ਸਮਝ ਰਹੇ ਹਨ ਅਤੇ ਨਾ ਹੀ ਮੌਸਮ ਵਿਗਿਆਨੀ।
12 ਮਾਰਚ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਤਾਜ਼ਾ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 12 ਅਤੇ 13 ਤਰੀਕ ਨੂੰ ਜੰਮੂ, ਕਸ਼ਮੀਰ, ਲੱਦਾਖ ਵਿੱਚ ਹਨੇਰੀ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ 13 ਅਤੇ 14 ਅਤੇ ਰਾਜਸਥਾਨ ਵਿੱਚ 13 ਮਾਰਚ ਨੂੰ ਮੌਸਮ ਖ਼ਰਾਬ ਰਹੇਗਾ। 13 ਅਤੇ 14 ਤਰੀਕ ਨੂੰ ਉੱਤਰਾਖੰਡ ‘ਚ ਬਿਜਲੀ ਦੇ ਨਾਲ-ਨਾਲ ਕਈ ਇਲਾਕਿਆਂ ‘ਚ ਗੜੇਮਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।ਆਉਣ ਵਾਲੇ ਦਿਨਾਂ ‘ਚ ਭਾਰਤ ਦੇ ਕਈ ਹਿੱਸਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਮਾਰਚ ਦੇ ਸ਼ੁਰੂ ਵਿੱਚ ਹੀ ਪ੍ਰੀ ਮਾਨਸੂਨ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਮਾਰਚ ਮਹੀਨੇ ਵਿੱਚ ਹੀ 6 ਤੋਂ 8 ਤਰੀਕ ਤੱਕ ਹੋਈ ਬੇਮੌਸਮੀ ਬਾਰਿਸ਼ ਨੇ ਤਿੰਨ ਸੂਬਿਆਂ (ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਰਾਜਸਥਾਨ) ਵਿੱਚ ਫਸਲਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿੱਚ 15 ਤੋਂ 16 ਮਾਰਚ ਦਰਮਿਆਨ ਗੜੇ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮੌਸਮ ਵਿੱਚ ਅਚਾਨਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦਸੰਬਰ ਅਤੇ ਫਰਵਰੀ 1901 ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਗਰਮ ਮਹੀਨੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h