Weather Update in India: ਦੇਸ਼ ਦੇ ਕਈ ਹਿੱਸਿਆਂ ‘ਚ ਨਵੰਬਰ ਮਹੀਨੇ ਤੋਂ ਹੀ ਸਰਦੀਆਂ (Winter in India) ਨੇ ਕਹਿਰ ਢਾਹੁਣਾ ਸ਼ੁਰੂ ਕਰ ਦਿੱਤਾ। ਸਵੇਰੇ ਉੱਠਣ ਤੋਂ ਬਾਅਦ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਲਈ ਕਾਫੀ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਲੱਗਦਾ ਹੈ ਕਿ ਦਸੰਬਰ ‘ਚ ਰਿਕਾਰਡ ਤੋੜ ਠੰਢ (cold) ਪੈਣ ਵਾਲੀ ਹੈ। ਇਸ ਦੌਰਾਨ ਵੈਸਟਰਨ ਡਿਸਟਰਬੈਂਸ (Western Disturbance) ਕਾਰਨ ਪਹਾੜਾਂ ‘ਚ ਬਰਫਬਾਰੀ (snow Fall) ਸ਼ੁਰੂ ਹੋ ਗਈ ਹੈ, ਜਿਸ ਕਾਰਨ ਉੱਤਰੀ ਭਾਰਤ ਦੇ ਕਈ ਸ਼ਹਿਰਾਂ ਦਾ ਤਾਪਮਾਨ ਡਿੱਗ ਗਿਆ ਹੈ।
ਆਈਐਮਡੀ ਨੇ ਕਿਹਾ ਕਿ ਅੱਜ ਸਵੇਰੇ 5:30 ਵਜੇ ਸ੍ਰੀਨਗਰ ਦਾ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਜੰਮੂ ਖੇਤਰ ਵਿੱਚ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ਿਮਲਾ ਵਿੱਚ ਅੱਜ ਸਵੇਰੇ 11 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਹਾਲਾਂਕਿ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਵਿੱਚ ਮੀਂਹ ਜਾਂ ਬਰਫ਼ਬਾਰੀ ਦੀ ਕੋਈ ਸੰਭਾਵਨਾ ਨਹੀਂ ਹੈ।
ਮੌਸਮ ਵਿਭਾਗ ਦੀ ਚੇਤਾਵਨੀ
ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ‘ਚ ਮੌਸਮ ‘ਚ ਬਦਲਾਅ ਹੋਵੇਗਾ। ਤਾਪਮਾਨ 3 ਡਿਗਰੀ ਤੱਕ ਪਹੁੰਚ ਸਕਦਾ ਹੈ. ਇਸ ਕਾਰਨ ਦਿੱਲੀ ‘ਚ ਸਰਦੀ ਤੇਜ਼ੀ ਨਾਲ ਵਧੇਗੀ। IMD ਮੁਤਾਬਕ ਦਿੱਲੀ-NCR ਦਾ ਪਾਰਾ 10 ਡਿਗਰੀ ਤੋਂ ਹੇਠਾਂ ਆ ਸਕਦਾ ਹੈ।
ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਮੰਗਲਵਾਰ ਨੂੰ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਇੱਥੇ ਕੁਝ ਥਾਵਾਂ ‘ਤੇ ਪਾਰਾ ਜ਼ੀਰੋ ਤੋਂ ਵੀ ਹੇਠਾਂ ਚਲਾ ਗਿਆ ਹੈ। ਜਿਸ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪਹਾੜੀ ਇਲਾਕਿਆਂ ‘ਚ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ ਸਮੇਤ ਕਈ ਸੂਬਿਆਂ ‘ਚ ਠੰਢ ਵਧ ਗਈ ਹੈ ਤੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h