Weather Update for full Week: ਰਾਸ਼ਟਰੀ ਰਾਜਧਾਨੀ ਸਮੇਤ ਉੱਤਰੀ ਭਾਰਤ ਨੇ ਸਾਲ ਦੇ ਪਹਿਲੇ ਦਿਨ ਧੁੱਪ ਦੇਖੀ ਹੋਵੇਗੀ ਪਰ ਇਸ ਹਫ਼ਤੇ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਇਲਾਕੇ ਸ਼ੀਤ ਲਹਿਰ ਦੀ ਲਪੇਟ ‘ਚ ਰਹਿਣਗੇ, ਜਦਕਿ ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ‘ਚ ਅਗਲੇ ਦੋ-ਤਿੰਨ ਦਿਨਾਂ ਤੱਕ ਸੰਘਣੀ ਧੁੰਦ ਛਾਈ ਰਹੇਗੀ। ਇਨ੍ਹਾਂ ਰਾਜਾਂ ਦੇ ਕੁਝ ਇਲਾਕਿਆਂ ਦੇ ਨਾਲ-ਨਾਲ ਮੱਧ ਪ੍ਰਦੇਸ਼ ਦੇ ਪੱਛਮੀ ਹਿੱਸੇ ‘ਚ ਅਗਲੇ ਦੋ ਦਿਨਾਂ ਤੱਕ ਠੰਢ ਵਧਣ ਦੀ ਸੰਭਾਵਨਾ ਹੈ।
ਭਾਰਤ ਮੌਸਮ ਵਿਭਾਗ (IMD) ਮੁਤਾਬਕ ਹਲਕੀ ਹਵਾਵਾਂ ਤੇ ਸਿੰਧੁ-ਭਾਰਤ-ਗੰਗਾ ਦੇ ਮੈਦਾਨੀ ਖੇਤਰਾਂ ਵਿੱਚ ਸਤ੍ਹਾ ਦੇ ਨੇੜੇ ਉੱਚ ਨਮੀ ਕਾਰਨ ਇਸ ਸਮੇਂ ਧੁੰਦ ਆਮ ਹੈ। ਹਿਮਾਚਲ ਤੋਂ ਆਉਣ ਵਾਲੀਆਂ ਪੱਛਮੀ ਹਵਾਵਾਂ ਕਾਰਨ ਅਗਲੇ ਦੋ ਦਿਨਾਂ ਦੌਰਾਨ ਉੱਤਰੀ ਭਾਰਤ, ਉੱਤਰੀ ਪੱਛਮੀ ਅਤੇ ਨਾਲ ਲੱਗਦੇ ਮੱਧ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-4 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਇਸ ਦੇ ਪ੍ਰਭਾਵ ਹੇਠ ਮੰਗਲਵਾਰ ਤੱਕ ਰਾਜਸਥਾਨ ਦੇ ਉੱਤਰੀ ਖੇਤਰਾਂ ‘ਚ ਵਧੇਰੇ ਠੰਢੀਆਂ ਹਵਾਵਾਂ ਚੱਲ ਸਕਦੀਆਂ ਹਨ। ਪਿਛਲੇ ਹਫ਼ਤੇ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਕੜਾਕੇ ਦੀ ਠੰਢ ਤੋਂ ਕੁਝ ਰਾਹਤ ਮਿਲੀ ਸੀ। ਦਸੰਬਰ ਦੇ ਆਖ਼ਰੀ ਦਿਨਾਂ ਨੂੰ ਛੱਡ ਕੇ ਪਿਛਲੇ ਹਫ਼ਤੇ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਦਿਨ ਵੇਲੇ ਬਹੁਤੀ ਠੰਢ ਮਹਿਸੂਸ ਨਹੀਂ ਹੋਈ। ਸੰਘਣੀ ਧੁੰਦ ਤੋਂ ਵੀ ਰਾਹਤ ਮਿਲੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਕਾਰਨ ਠੰਢ ਤੋਂ ਕੁਝ ਰਾਹਤ ਮਿਲੀ।
4 ਤੇ 5 ਜਨਵਰੀ ਨੂੰ ਫਿਰ ਤੋਂ ਕੜਾਕੇ ਦੀ ਠੰਢ
ਮੌਸਮ ਵਿਭਾਗ ਮੁਤਾਬਕ ਜਨਵਰੀ ਮਹੀਨੇ ‘ਚ ਠੰਢ ਵਧਣ ਦੀ ਸੰਭਾਵਨਾ ਹੈ। ਖੇਤਰੀ ਮੌਸਮ ਵਿਗਿਆਨ ਕੇਂਦਰ ਅਨੁਸਾਰ 3 ਜਨਵਰੀ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ। ਉੱਥੇ ਹੀ, ਸਵੇਰੇ ਹਲਕੀ ਧੁੰਦ ਛਾਈ ਰਹੇਗੀ ਅਤੇ ਦਿਨ ਵਿੱਚ ਧੁੱਪ ਨਿਕਲਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਦਿੱਲੀ ‘ਚ 4 ਅਤੇ 5 ਜਨਵਰੀ ਨੂੰ ਫਿਰ ਤੋਂ ਕੜਾਕੇ ਦੀ ਠੰਡ ਹੋਵੇਗੀ। ਇਸ ਦਿਨ ਸੂਬੇ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਇਸ ਤੋਂ ਇਲਾਵਾ ਬੁੱਧਵਾਰ ਅਤੇ ਵੀਰਵਾਰ ਨੂੰ ਸੀਤ ਲਹਿਰ ਵਾਲੇ ਇਲਾਕਿਆਂ ‘ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਸ਼ੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ
6 ਜਨਵਰੀ ਨੂੰ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਉੱਥੇ ਹੀ, ਸਵੇਰੇ ਹਲਕੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿੱਲੀ ਵਿੱਚ 7 ਜਨਵਰੀ ਨੂੰ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹੇਗਾ। ਇਸ ਤੋਂ ਇਲਾਵਾ ਆਈਐਮਡੀ ਦੇ ਤਾਜ਼ਾ ਪੂਰਵ ਅਨੁਮਾਨ ਅਨੁਸਾਰ ਰਾਜਸਥਾਨ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ 5 ਜਨਵਰੀ ਤੱਕ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h