Biparjoy impact on Weather: ਗੁਜਰਾਤ ਵਿੱਚ ਬਿਪਰਜੋਏ ਚੱਕਰਵਾਤ ਦਾ ਅਸਰ ਭਾਵੇਂ ਘੱਟ ਗਿਆ ਹੋਵੇ, ਪਰ ਸ਼ੁੱਕਰਵਾਰ ਤੋਂ ਇਸ ਦਾ ਪ੍ਰਭਾਵ ਅਤੇ ਪੱਛਮੀ ਗੜਬੜੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲੀ। ਬੀਤੇ ਦਿਨ ਵੀ ਦਿੱਲੀ ਵਿੱਚ ਮੌਸਮ ਨੇ ਕਰਵਟ ਲੈ ਲਿਆ।
ਕੁਝ ਇਲਾਕਿਆਂ ‘ਚ ਮੀਂਹ ਵੀ ਪਿਆ। ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਦੋ ਦਿਨਾਂ ਤੱਕ ਉੱਤਰ-ਪੱਛਮੀ ਭਾਰਤ ਅਤੇ ਆਸਪਾਸ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਇਸ ਦੌਰਾਨ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਰਹਿ ਸਕਦਾ ਹੈ।
ਇਨ੍ਹਾਂ ਸੂਬਿਆਂ ਵਿੱਚ ਬਾਰਿਸ਼
ਸਕਾਈਮੇਟ ਮੌਸਮ ਦੀ ਰਿਪੋਰਟ ਮੁਤਾਬਕ, ਅਗਲੇ 24 ਘੰਟਿਆਂ ਵਿੱਚ ਦੱਖਣੀ ਅਤੇ ਮੱਧ ਰਾਜਸਥਾਨ, ਮਨੀਪੁਰ, ਮੇਘਾਲਿਆ, ਅਸਾਮ ਅਤੇ ਤ੍ਰਿਪੁਰਾ ਦੇ ਕੁਝ ਖੇਤਰਾਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ, ਉੱਤਰੀ ਗੁਜਰਾਤ, ਉੱਤਰ-ਪੂਰਬੀ ਰਾਜਸਥਾਨ, ਹਰਿਆਣਾ ਦੇ ਕੁਝ ਹਿੱਸਿਆਂ, ਉਪ-ਹਿਮਾਲੀਅਨ ਪੱਛਮੀ ਬੰਗਾਲ, ਤੱਟਵਰਤੀ ਕਰਨਾਟਕ, ਕੇਰਲ, ਤਾਮਿਲਨਾਡੂ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਅਤੇ ਉੱਤਰ-ਪੂਰਬੀ ਭਾਰਤ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
IMD ਨੇ ਜਤਾਈ ਮੀਂਹ ਦੀ ਸੰਭਾਵਨਾ
ਇਸ ਤੋਂ ਇਲਾਵਾ ਅੰਦਰੂਨੀ ਕਰਨਾਟਕ, ਗੋਆ, ਕੋਂਕਣ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਹਿਮਾਲਿਆ, ਬਿਹਾਰ, ਛੱਤੀਸਗੜ੍ਹ, ਉੜੀਸਾ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਾਣੋ ਹੁਣ ਕਿਸ ਪਾਸੇ ਜਾ ਰਿਹਾ ਤੂਫ਼ਾਨ ਬਿਪਰਜੋਏ
ਦੱਸ ਦੇਈਏ ਕਿ ਚੱਕਰਵਾਤੀ ਤੂਫਾਨ ਬਿਪਰਜੋਏ ਉੱਤਰ-ਪੂਰਬ ਵੱਲ ਵਧਿਆ ਅਤੇ ਦੱਖਣੀ-ਪੱਛਮੀ ਰਾਜਸਥਾਨ ਵਿੱਚ ਇੱਕ ਡੂੰਘੇ ਦਬਾਅ ਵਾਲੇ ਖੇਤਰ ਵਿੱਚ ਕਮਜ਼ੋਰ ਹੋ ਗਿਆ। ਇਹ ਉੱਤਰ-ਪੱਛਮ ਦੀ ਦਿਸ਼ਾ ਵਿੱਚ ਅੱਗੇ ਵਧਦਾ ਰਹੇਗਾ। ਇਹ ਡਿਪਰੈਸ਼ਨ ਵਿੱਚ ਵੀ ਬਦਲ ਸਕਦਾ ਹੈ। ਫਿਰ ਇਸ ਤੋਂ ਬਾਅਦ ਇਹ ਘੱਟ ਦਬਾਅ ਵਾਲੇ ਖੇਤਰ ਵਿੱਚ ਬਦਲ ਸਕਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਭਾਰਤ ਦੇ ਕਈ ਰਾਜਾਂ ਵਿੱਚ ਮੌਸਮੀ ਲਹਿਰ ਰਹੀ। ਪਿਛਲੇ 24 ਘੰਟਿਆਂ ਵਿੱਚ ਕੱਛ ਅਤੇ ਸੌਰਾਸ਼ਟਰ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ। ਜਦੋਂ ਕਿ ਕੇਰਲ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ। ਜਦੋਂ ਕਿ ਉੱਤਰ-ਪੂਰਬ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕੋਂਕਣ, ਗੋਆ, ਗੁਜਰਾਤ, ਦੱਖਣੀ ਰਾਜਸਥਾਨ ਅਤੇ ਦਿੱਲੀ-ਐਨਸੀਆਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h