ਨਵੀਂ ਦਿੱਲੀ: ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ‘ਚ ਇਸ ਸਮੇਂ ਤੇਜ਼ ਸਰਦੀ ਪੈ ਰਹੀ ਹੈ। ਪਰ ਆਉਣ ਵਾਲੇ ਦਿਨਾਂ ‘ਚ ਠੰਡ ਤੋਂ ਰਾਹਤ ਮਿਲਣ ਦੀ ਚਰਚਾ ਹੈ। ਮੌਸਮ ਵਿਭਾਗ ਦੇ ਵਿਗਿਆਨੀ ਆਰ ਕੇ ਜੇਨਾਮੀ ਨੇ ਦੱਸਿਆ ਕਿ 29 ਦਸੰਬਰ ਯਾਨੀ ਅਗਲੇ 24 ਘੰਟਿਆਂ ਵਿੱਚ ਮੌਸਮ ਵਿੱਚ ਕਾਫੀ ਸੁਧਾਰ ਹੋਵੇਗਾ, ਠੰਢ ਵੀ ਘੱਟ ਜਾਵੇਗੀ ਅਤੇ ਇਸ ਦੇ ਨਾਲ ਹੀ ਧੁੰਦ ਵੀ ਹੱਟੇਗੀ।
ਦੱਸ ਦਈਏ ਕਿ ਪਿਛਲੇ ਤਿੰਨ ਦਿਨਾਂ ਤੋਂ ਠੰਢ ਸਿਖਰਾਂ ‘ਤੇ ਸੀ। ਚੁਰੂ, ਸੀਕਰ ਵਿੱਚ ਤਾਪਮਾਨ 0 ਤੋਂ 2 ਡਿਗਰੀ ਤੱਕ ਰਿਹਾ। ਜੰਮੂ-ਕਸ਼ਮੀਰ ਅਤੇ ਹਿਮਾਚਲ ‘ਚ 29 ਦਸੰਬਰ ਨੂੰ ਬਰਫਬਾਰੀ ਦੌਰਾਨ ਕੁਝ ਥਾਵਾਂ ‘ਤੇ ਬੱਦਲ ਛਾਏ ਰਹਿਣਗੇ, 29 ਦਸੰਬਰ ਤੋਂ ਕਾਫੀ ਸੁਧਾਰ ਹੋਵੇਗਾ। ਇਸ ਮੌਸਮ ‘ਚ ਠੰਢ ਦਾ ਲਗਾਤਾਰ ਪ੍ਰਕੋਪ ਲੰਬੇ ਸਮੇਂ ਤੋਂ ਚੱਲ ਰਿਹਾ ਹੈ, ਜੋ 19 ਦਸੰਬਰ ਤੋਂ ਸ਼ੁਰੂ ਹੋ ਕੇ 28 ਦਸੰਬਰ ਤੱਕ ਜਾਰੀ ਰਹੇਗਾ ਕਿਉਂਕਿ ਪੱਛਮੀ ਗੜਬੜੀ ਨਹੀਂ ਆਈ।
ਇਸ ਸਮੇਂ ਪੰਜਾਬ, ਹਰਿਆਣਾ, ਪੱਛਮੀ ਯੂਪੀ, ਉੱਤਰੀ ਰਾਜਸਥਾਨ ਲਈ ਲਾਲ ਰੰਗ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 10 ਦਿਨਾਂ ਤੋਂ ਇਸ ਦਾ ਅਸਰ ਬਹੁਤ ਜ਼ਿਆਦਾ ਹੈ ਪਰ ਹੁਣ ਪੱਛਮੀ ਗੜਬੜੀ ਆ ਰਹੀ ਹੈ ਤਾਂ 24 ਘੰਟਿਆਂ ‘ਚ ਸਥਿਤੀ ਸੁਧਰ ਜਾਵੇਗੀ।
29 ਦਸੰਬਰ ਤੋਂ ਧੁੰਦ ਅਤੇ ਤਾਪਮਾਨ ਦੋਵਾਂ ਵਿੱਚ ਸੁਧਾਰ ਦੀ ਉਮੀਦ ਵੀ ਪ੍ਰਗਟਾਈ ਜਾ ਰਹੀ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਡ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h