Weather Update on 26 December 2022: ਹਰ ਗੁਜ਼ਰਦੇ ਦਿਨ ਦੇ ਨਾਲ ਉਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਧੁੰਦ ਅਤੇ ਠੰਢ (Winter) ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਕੜਾਕੇ ਦੀ ਠੰਢ ਦਾ ਸਮਾਂ ਆ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਉੱਤਰੀ ਭਾਰਤ ‘ਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਅਗਲੇ 3-4 ਦਿਨਾਂ ‘ਚ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ‘ਚ ਸੰਘਣੀ ਧੁੰਦ (Punjab, Haryana dense fog) ਵਰਗੀ ਸਥਿਤੀ ਬਣੀ ਰਹਿ ਸਕਦੀ ਹੈ।
ਭਾਰਤ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਰਹੀ ਹੈ, ਇਸ ਲਈ ਅਗਲੇ 2 ਦਿਨਾਂ ਵਿੱਚ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੱਛ ਵਿੱਚ ਤੇਜ਼ ਸੀਤ ਲਹਿਰ ਦੀ ਸੰਭਾਵਨਾ ਹੈ। ਸੀਤ ਲਹਿਰ ਦੀ ਸਥਿਤੀ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਅਗਲੇ 3-4 ਦਿਨ ਰਾਹਤ ਦੀ ਕੋਈ ਉਮੀਦ ਨਹੀਂ ਹੈ। ਦਿੱਲੀ ‘ਚ ਮੌਸਮ ਬੇਹੱਦ ਠੰਡਾ ਬਣਿਆ ਹੋਇਆ ਹੈ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਦੇਰ ਸਵੇਰ ਤੱਕ ਕਈ ਇਲਾਕਿਆਂ ‘ਚ ਸੰਘਣੀ ਧੁੰਦ ਛਾਈ ਰਹੀ। ਪੱਛਮੀ ਅਤੇ ਉੱਤਰੀ-ਪੱਛਮੀ ਹਵਾਵਾਂ ਕਾਰਨ ਲੋਕ ਠੰਢਕ ਰਹੇ।
ਦਿੱਲੀ ਠੰਢ ਦੀ ਲਪੇਟ ‘ਚ
ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਐਤਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਜਾਰੀ ਰਹੀ ਅਤੇ ਰਿਜ ਖੇਤਰ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਆਈਐਮਡੀ ਮੁਤਾਬਕ ਰਾਜਧਾਨੀ ਦੇ ਕੁਝ ਸਥਾਨਾਂ ‘ਤੇ ਠੰਢਾ ਦਿਨ ਵੀ ਦਰਜ ਕੀਤਾ ਗਿਆ।
ਸੋਮਵਾਰ ਨੂੰ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ‘ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਰਹਿਣ ਦੀ ਸੰਭਾਵਨਾ ਹੈ। ਦਿੱਲੀ ਦੇ ਸਫਦਰਜੰਗ ਆਬਜ਼ਰਵੇਟਰੀ ਦੇ ਪ੍ਰਾਇਮਰੀ ਮੌਸਮ ਕੇਂਦਰ ਵਿੱਚ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ। ਆਈਐਮਡੀ ਦੀ ਮੰਨੀਏ ਤਾਂ “ਬਹੁਤ ਸੰਘਣੀ” ਧੁੰਦ ਉਦੋਂ ਹੁੰਦੀ ਹੈ ਜਦੋਂ ਦ੍ਰਿਸ਼ਟੀ 0 ਤੋਂ 50 ਮੀਟਰ, 51 ਅਤੇ 200 ਮੀਟਰ “ਸੰਘਣੀ”, 201 ਅਤੇ 500 “ਮੱਧਮ” ਅਤੇ 501 ਅਤੇ 1,000 “ਘੱਟ” ਦੇ ਵਿਚਕਾਰ ਹੁੰਦੀ ਹੈ।
ਮੈਦਾਨੀ ਇਲਾਕਿਆਂ ਵਿੱਚ ਜੇਕਰ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਘੱਟ ਜਾਂਦਾ ਹੈ, ਤਾਂ IMD ਸ਼ੀਤ ਲਹਿਰ ਐਲਾਨ ਕਰਦਾ ਹੈ। ਸ਼ੀਤ ਲਹਿਰ ਉਦੋਂ ਵੀ ਐਲਾਨ ਕੀਤੀ ਜਾਂਦੀ ਹੈ ਜਦੋਂ ਘੱਟੋ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਜਾਂ ਘੱਟ ਹੁੰਦਾ ਹੈ ਤੇ ਆਮ ਨਾਲੋਂ 4.5 ਡਿਗਰੀ ਘੱਟ ਹੁੰਦਾ ਹੈ।
ਦੱਖਣੀ ਭਾਰਤ ਵਿੱਚ ਭਾਰੀ ਮੀਂਹ
ਜਿੱਥੇ ਤਾਪਮਾਨ ਵਿੱਚ ਗਿਰਾਵਟ ਕਾਰਨ ਜ਼ਿਆਦਾਤਰ ਭਾਰਤ ਕੰਬ ਰਿਹਾ ਹੈ, ਉੱਥੇ ਹੀ ਅੱਜ ਤੇ ਕੱਲ੍ਹ ਦੱਖਣੀ ਤੱਟਵਰਤੀ ਤਾਮਿਲਨਾਡੂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਸ਼੍ਰੀਨਗਰ, ਪਹਿਲਗਾਮ ਅਤੇ ਕੁਪਵਾੜਾ ਖੇਤਰਾਂ ਵਿੱਚ ਐਤਵਾਰ ਨੂੰ -5.8 ਡਿਗਰੀ ਸੈਲਸੀਅਸ ਦੇ ਤਾਪਮਾਨ ਦੇ ਨਾਲ ਕਸ਼ਮੀਰ ਘਾਟੀ ਵਿੱਚ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ।
ਕਸ਼ਮੀਰ ਵਿੱਚ 40 ਦਿਨਾਂ ਦੀ ਸਭ ਤੋਂ ਜ਼ਿਆਦਾ ਠੰਢ ਜਿਸ ਨੂੰ ਚਿੱਲਈ ਕਲਾਂ ਕਿਹਾ ਜਾਂਦਾ ਹੈ, ਸ਼ੁਰੂ ਹੋ ਗਿਆ ਹੈ। ਚਿੱਲਈ ਕਲਾਂ ਇੱਕ ਫਾਰਸੀ ਸ਼ਬਦ ਹੈ ਜਿਸਦਾ ਅਰਥ ਹੈ ‘ਵਧੇਰੇ ਠੰਢ’। ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਸੀਤ ਲਹਿਰ ਆਪਣੇ ਸਿਖਰ ‘ਤੇ ਹੁੰਦੀ ਹੈ। ਕਸ਼ਮੀਰ ਦੇ ਪਹਾੜ ਹਫ਼ਤਿਆਂ ਤੱਕ ਬਰਫ਼ ਨਾਲ ਢਕੇ ਰਹਿੰਦੇ ਹਨ ਅਤੇ ਮਸ਼ਹੂਰ ਡਲ ਝੀਲ ਵੀ ਠੰਢਕ ਦੇ ਬਿੰਦੂ ਤੱਕ ਪਹੁੰਚ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h