ਗਾਜਰ ਦਾ ਜੂਸ ਪੇਟ ਅਤੇ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ਇਸ 'ਚ ਫਾਈਬਰ, ਪ੍ਰੋਟੀਨ, ਆਇਰਨ, ਕੈਲਸ਼ੀਅਮ, ਕਾਰਬੋਹਾਈਡ੍ਰੇਟ, ਜ਼ਿੰਕ, ਪੋਟਾਸ਼ੀਅਮ, ਫਾਸਫੋਰਸ, ਥਿਆਮੀਨ, ਕਾਪਰ, ਕਈ ਤਰਾਂ ਦੇ ਤੱਤ ਹੁੰਦੇ ਹਨ।

ਗਾਜਰ 'ਚ ਵਿਟਾਮਿਨ ਏ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਅੱਖਾਂ ਨੂੰ ਸਿਹਤਮੰਦ ਰੱਖਦਾ ਹੈ। ਗਾਜਰ ਦਾ ਜੂਸ ਪੀਣ ਨਾਲ ਆਕਸੀਡੇਟਿਵ ਤਣਾਅ ਅਤੇ ਸੋਜ ਘੱਟ ਹੁੰਦੀ ਹੈ। 

ਗਾਜਰ 'ਚ ਬੀਟਾ-ਕੈਰੋਟੀਨ ਨਾਂ ਦਾ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੁੰਦਾ ਹੈ, ਜੋ ਕੈਂਸਰ, ਦਿਲ ਦੀਆਂ ਬੀਮਾਰੀਆਂ ਦੀ ਸੰਭਾਵਨਾ ਨੂੰ ਕਾਫੀ ਹੱਦ ਤੱਕ ਘੱਟ ਕਰ ਸਕਦਾ ਹੈ। 

ਗਾਜਰ ਦੇ ਜੂਸ ਵਿੱਚ ਲੂਟੀਨ ਨਾਮਕ ਮਿਸ਼ਰਣ ਹੁੰਦਾ ਹੈ, ਇਹ ਇੱਕ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੈ, ਜੋ ਮੈਕੂਲਰ ਡੀਜਨਰੇਸ਼ਨ ਦੇ ਜੋਖਮ ਨੂੰ ਘਟਾਉਂਦਾ ਹੈ।

ਗਾਜਰ ਦਾ ਜੂਸ ਪੀਣ ਨਾਲ ਚਮੜੀ ਦੀ ਸਿਹਤ ਵੀ ਠੀਕ ਰਹਿੰਦੀ ਹੈ, ਗਾਜਰ ਕੈਰੋਟੀਨੋਇਡਸ ਨਾਲ ਭਰਪੂਰ ਹੁੰਦੀ ਹੈ, ਜੋ ਚਮੜੀ ਨੂੰ ਲਾਭ ਪਹੁੰਚਾਉਂਦੀ ਹੈ। 

ਗਾਜਰ 'ਚ ਫਾਈਬਰ ਹੁੰਦਾ ਹੈ, ਜੋ ਭਾਰ ਘਟਾਉਣ ਵਿਚ ਕਾਰਗਰ ਸਾਬਤ ਹੋ ਸਕਦਾ ਹੈ। 

ਗਾਜਰ ਦਾ ਜੂਸ ਪੀਣ ਨਾਲ ਦਿਮਾਗ ਵੀ ਤੰਦਰੁਸਤ ਰਹਿੰਦਾ ਹੈ, ਕਿਉਂਕਿ, ਇਸ ਜੂਸ ਵਿੱਚ ਬੀਟਾ-ਕੈਰੋਟੀਨ ਹੁੰਦਾ ਹੈ, ਜੋ ਬੋਧ ਨੂੰ ਵਧਾਉਂਦਾ ਹੈ। 

ਗਾਜਰ ਦਾ ਜੂਸ ਪਾਚਨ ਤੰਤਰ ਨੂੰ ਮਜ਼ਬੂਤ ਰੱਖਣ 'ਚ ਮਦਦ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਕਬਜ਼, ਪਾਚਨ ਨਾਲ ਜੁੜੀਆਂ ਸਮੱਸਿਆਵਾਂ ਹਨ, ਉਨ੍ਹਾਂ ਨੂੰ ਗਾਜਰ ਦਾ ਜੂਸ ਜ਼ਰੂਰ ਪੀਣਾ ਚਾਹੀਦਾ ਹੈ।

ਜੇਕਰ ਤੁਸੀਂ ਦਿਲ ਦੇ ਰੋਗਾਂ ਤੋਂ ਬਚਣਾ ਚਾਹੁੰਦੇ ਹੋ ਤਾਂ ਗਾਜਰ ਦਾ ਜੂਸ ਪੀਓ। ਇਸ ਦੇ ਨਿਯਮਤ ਸੇਵਨ ਨਾਲ ਕੋਲੈਸਟ੍ਰਾਲ ਦਾ ਪੱਧਰ ਵੀ ਸੰਤੁਲਿਤ ਰਹਿੰਦਾ ਹੈ।