ਮੂਸਾ ਪਿੰਡ ਪਹੁੰਚੇ ਭਾਈ ਤਰਸੇਮ ਸਿੰਘ ਮੋਰਾਂਵਾਲੀ, ਪਰਿਵਾਰ ਨਾਲ ਵੰਡਾਇਆ ਦੁੱਖ, ਕਿਹਾ- ਸਿੱਧੂ…

ਪੰਜਾਬੀ ਸਿੰਗਰ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ਨੇ ਪੰਜਾਬ ਦੇ ਨਾਲ-ਨਾਲ ਗੋਰਿਆਂ-ਕਾਲਿਆਂ ਦਾ ਵੀ ਦਿਲ ਝੰਜੋੜ ਕੇ ਰੱਖ ਦਿੱਤਾ ਹੈ

ਪਰ ਸਿੱਧੂ ਦੇ ਮਾਪਿਆਂ ਦਾ ਦੁੱਖ ਬਹੁਤ ਵੱਡਾ ਹੈ।

ਭਾਈ ਤਰਸੇਮ ਸਿੰਘ ਮੋਰਾਂਵਾਲੀਆਂ ਵੱਲੋਂ ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਮੂਸੇ ਪਿੰਡ ਪੁੱਜੇ।

ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਕਿ ਸਿੱਧੂ ਇੱਕ ਚੰਗੀ ਰੂਹ ਤੇ ਇਕ ਚੰਗਾਂ ਇੰਨਸਾਨ ਸੀ।

ਉਨ੍ਹਾਂ ਕਿਹਾ ਕਿ ਇਕ ਚੰਗੀ ਰੂਹ ਹੀ ਹੁੰਦੀ ਹੈ ਜਿਸ ਨੂੰ ਕਿ ਹੋਣ ਵਾਲੀਆਂ ਗੱਲਾਂ

ਦਾ ਪਤਾ ਲੱਗ ਜਾਂਦਾ ਹੈ। ਪ੍ਰਮਾਤਮਾ ਉਸ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।

ਦੱਸ ਦੇਈਏ ਕਿ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ