ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਅਹਿਮ ਸੁਣਵਾਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਪਾਉਣ ਵਾਲੇ ਬਲਵੰਤ ਸਿੰਘ ਰਾਜੋਆਣਾ
ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਉਨ੍ਹਾਂ ਦੇ ਵਕੀਲ ਵੱਲੋਂ ਅਰਜੀ ਦਾਇਰ ਕੀਤੀ ਗਈ ਸੀ
ਜਿਸ ‘ਤੇ ਸੁਪਰੀਮ ਕੋਰਟ ‘ਚ ਇਸ ਮਾਮਲੇ ਦੀ ਅੰਤਿਮ ਸੁਣਵਾਈ 1 ਨਵੰਬਰ ਨੂੰ ਹੋਵੇਗੀ।
ਸੁਪਰੀਮ ਕੋਰਟ ਵਿੱਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਕਿਹਾ ਸੀ ਕਿ ਮੇਰਾ ਮੁਵੱਕਿਲ 26 ਸਾਲਾਂ ਤੋਂ ਜੇਲ੍ਹ ਵਿੱਚ ਹੈ।
ਇਸ ਲਈ ਉਨ੍ਹਾਂ ਦੀ ਫਾਸੀ ਦੀ ਸਜਾ ਮੁਆਫ ਹੋਣੀ ਚਾਹੀਦੀ ਹੈ।
ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਫੈਸਲਾ ਲੈਣ ਲਈ ਆਜ਼ਾਦ ਹੈ।
ਹਾਲਾਂਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕੀਤਾ ਹੈ।
ਕੇਂਦਰ ਸਰਕਾਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਫੈਸਲਾ ਨਹੀਂ ਲਿਆ ਜਾ ਸਕਦਾ ਹੈ।
More See...