ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' ਹਾਲ ਹੀ 'ਚ ਰਿਲੀਜ਼ ਹੋਈ ਸੀ, ਜਿਸ ਨੂੰ ਪੰਜਾਬੀਆਂ ਨੇ ਭਰਵਾਂ ਹੁੰਗਾਰਾ ਦਿੱਤਾ।
ਉਨ੍ਹਾਂ ਨੇ ਇਸ ਦਾ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਵੀਡੀਓ ਗਿੱਪੀ ਪੁੱਤਰ ਗੁਰਬਾਜ਼ ਦਾ ਹੱਥ ਫੜੀ ਸਮੁੰਦਰ ਕਿਨਾਰੇ ਭੱਜਦੇ ਨਜ਼ਰ ਆ ਰਹੇ ਹਨ।
ਉਨ੍ਹਾਂ ਨੇ ਹਾਲ ਹੀ 'ਚ ਆਪਣੀ ਫਿਲਮ 'ਕੈਰੀ ਆਨ ਜੱਟਾ 3', 'ਵਾਰਨਿੰਗ 2' ਤੇ ਮੌਜਾਂ ਹੀ ਮੌਜਾਂ ਵਰਗੀਆਂ ਫਿਲਮਾਂ ਦੀ ਸ਼ੂਟਿੰਗ ਖਤਮ ਕੀਤੀ ਹੈ।