ਜਲੰਧਰ ਪੁਲਿਸ ਨੂੰ ਪੰਜਾਬੀ ਗਾਇਕ ਹੈਪੀ ਰਾਏਕੋਟੀ ਖਿਲਾਫ ਸ਼ਿਕਾਇਤ ਦਿੱਤੀ ਗਈ ਹੈ।

ਇਸ ‘ਚ ਰਾਏਕੋਟੀ ‘ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ।

ਸ਼ਹਿਰ ਸਥਿਤ ਐਨਜੀਓ ‘ਮਿਸ਼ਨ 6213’ ਦੇ ਮੈਂਬਰਾਂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਧਰਨਾ ਦੇ ਕੇ ‘ਫੋਟੋਸ਼ੂਟ’ ਗੀਤ ਦੇ ਗੀਤਕਾਰ ਅਤੇ ਪੰਜਾਬੀ ਗਾਇਕ ਹੈਪੀ ਰਾਏਕੋਟੀ

 ਖ਼ਿਲਾਫ਼ ਨੌਜਵਾਨਾਂ ਵਿੱਚ ਬੰਦੂਕ ਸੱਭਿਆਚਾਰ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ।

ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਊ ਗੀਤ ਨਾ ਗਾਉਣ।

ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕਾਂ ਨੂੰ ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਅਜਿਹੇ ਗੀਤ ਸੁਣਨ ਨਾਲ ਨੌਜਵਾਨਾਂ ਦਾ ਹੌਂਸਲਾ ਵਧ ਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਹਿੰਸਾ ਦੀ ਭਾਵਨਾ ਵੀ ਵਧ ਜਾਂਦੀ ਹੈ।

ਅਦਾਲਤ ਵੱਲੋਂ ਇਹ ਵੀ ਕਿਹਾ ਗਿਆ ਕਿ ਗੀਤਾਂ ਵਿੱਚ ਹਥਿਆਰਾਂ ਅਤੇ ਨਸ਼ਿਆਂ ਦਾ ਪ੍ਰਚਾਰ ਨਾ ਕੀਤਾ ਜਾਵੇ।