ਪੰਜਾਬ ਦੇ ਅਜਨਾਲਾ ਥਾਣੇ ‘ਚ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ ਦੌਰਾਨ ਵਾਪਰੀ ਹਿੰਸਾ
ਮਾਮਲੇ ‘ਚ ਹੁਣ ਬਾਲੀਵੁੱਡ ਐਕਟਰਸ ਕੰਗਨਾ ਰਣੌਤ ਦੀ ਐਂਟਰੀ ਹੋ ਗਈ ਹੈ।
ਕੰਗਨਾ ਨੇ ਸੋਸ਼ਲ ਮੀਡੀਆ ਰਾਹੀਂ ਪੰਜਾਬ ‘ਤੇ ਨਿਸ਼ਾਨਾ ਸਾਧਿਆ ਹੈ।
ਦੱਸ ਦਈਏ ਕਿ 23 ਫਰਵਰੀ ਨੂੰ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਥਾਣੇ ‘ਤੇ ਤਲਵਾਰਾਂ ਨਾਲ ਖਾਲਿਸਤਾਨ ਸਮਰਥਕਾਂ ਨੇ ਹਮਲਾ ਕੀਤਾ ਸੀ।
ਇਹ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਸੀ।
ਅੰਮ੍ਰਿਤਪਾਲ ਖੁਦ ਵੀ ਉੱਥੇ ਪਹੁੰਚੇ। ਇਹ ਲੋਕ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੀ।
ਜ਼ਿਕਰ ਕਰਦਿਆਂ ਹੁਣ ਬਾਲੀਵੁੱਡ ਐਕਟਰਸ ਕੰਗਨਾ ਰਣੌਤ ਨੇ ਲਿਖਿਆ- ਪੰਜਾਬ ਵਿੱਚ ਅੱਜ ਕੀ ਹੋ ਰਿਹਾ ਹੈ
ਮੈਂ 2 ਸਾਲ ਪਹਿਲਾਂ ਦੱਸ ਦਿੱਤਾ ਸੀ। ਮੇਰੇ ਖਿਲਾਫ ਕਈ ਕੇਸ ਦਰਜ ਕੀਤੇ ਗਏ।
ਪੰਜਾਬ ਦੇ ਅਜਨਾਲਾ ਥਾਣੇ ‘ਚ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ ਦੌਰਾਨ ਵਾਪਰੀ ਹਿੰਸਾ