ਕਈ ਲੋਕ ਅੰਬ ਖਾਣ ਦੇ ਬਹੁਤ ਸ਼ੌਕੀਨ ਹੁੰਦੇ ਹਨ ਪਰ ਕਈ ਵਾਰ ਉਹ ਕੈਲੋਰੀਜ਼ ਕਾਰਨ ਇਤੁਹਾਨੂੰ ਦੱਸ ਦੇਈਏ ਕਿ ਅੰਬ 'ਚ ਫਾਈਬਰ, ਪੋਟਾਸ਼ੀਅਮ, ਵਿਟਾਮਿਨ ਸੀ, ਵਿਟਾਮਿਨ ਏ, ਬੀਟਾ ਕੈਰੋਟੀਨ, ਫੋਲੇਟ, ਪ੍ਰੋਟੀਨ, ਫੈਟ ਅਤੇ ਕਾਰਬੋਹਾਈਡ੍ਰੇਟ ਵਰਗੇ ਪੋਸ਼ਕ ਤੱਤ ਵੀ ਹੁੰਦੇ ਹਨਸ ਨੂੰ ਖਾਣ ਤੋਂ ਬਚਦੇ ਹਨ।
ਦਿਲ ਨੂੰ ਸਿਹਤਮੰਦ ਰੱਖਣ 'ਚ ਹੈ ਮਦਦਗਾਰ : ਅੰਬ ਦਾ ਸੇਵਨ ਕਰਨ ਨਾਲ ਦਿਲ ਦੇ ਦੌਰੇ ਜਾਂ ਦਿਲ ਦੀ ਬੀਮਾਰੀ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ। ਦਰਅਸਲ, ਅੰਬ ਫਾਈਬਰ, ਪੋਟਾਸ਼ੀਅਮ ਅਤੇ ਕਈ ਤਰ੍ਹਾਂ ਦੇ ਵਿਟਾਮਿਨਾਂ ਨਾਲ ਭਰਪੂਰ ਹੁੰਦਾ ਹੈ। ਅਜਿਹੇ 'ਚ ਡਾਈਟ 'ਚ ਅੰਬ ਨੂੰ ਸ਼ਾਮਲ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ, ਜਿਸ ਨਾਲ ਦਿਲ ਦਾ ਕੰਮ ਬਿਹਤਰ ਹੁੰਦਾ ਹੈ।
ਚਮੜੀ ਅਤੇ ਵਾਲਾਂ ਲਈ ਫਾਇਦੇਮੰਦ : ਡਾਈਟ 'ਚ ਅੰਬ ਨੂੰ ਸ਼ਾਮਲ ਕਰਨ ਨਾਲ ਤੁਹਾਡੀ ਚਮੜੀ ਅਤੇ ਵਾਲਾਂ ਨੂੰ ਵੀ ਕਈ ਫਾਇਦੇ ਮਿਲ ਸਕਦੇ ਹਨ। ਅਜਿਹਾ ਇਸ ਲਈ ਕਿਉਂਕਿ ਅੰਬ ਵਿਟਾਮਿਨ ਏ ਅਤੇ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ।