Money laundering case 'ਚ ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਅੰਤਰਿਮ ਜ਼ਮਾਨਤ

ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਅਦਾਲਤ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ।

ਇਸ ਤੋਂ ਬਾਅਦ ਅਦਾਕਾਰਾ ਜੈਕਲੀਨ ਫਰਨਾਂਡੀਜ਼ ਪਟਿਆਲਾ ਹਾਊਸ ਕੋਰਟ ਪਹੁੰਚੀ।

ਐਡੀਸ਼ਨਲ ਸੈਸ਼ਨ ਜੱਜ ਸ਼ੈਲੇਂਦਰ ਮਲਿਕ ਨੇ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਦੀ ਜ਼ਮਾਨਤ ਪਟੀਸ਼ਨ ‘ਤੇ ਈਡੀ ਤੋਂ ਜਵਾਬ ਮੰਗਿਆ ਹੈ।

ਉਦੋਂ ਤੱਕ ਉਸ ਦੀ ਨਿਯਮਤ ਜ਼ਮਾਨਤ ਅਦਾਲਤ ਵਿੱਚ ਪੈਂਡਿੰਗ ਹੈ।

ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਦੇ ਵਕੀਲ ਦੀ ਬੇਨਤੀ ‘ਤੇ ਅਦਾਲਤ ਨੇ ਜੈਕਲੀਨ ਨੂੰ 50,000 ਰੁਪਏ ਦੀ ਜ਼ਮਾਨਤ ‘ਤੇ ਅੰਤਰਿਮ ਜ਼ਮਾਨਤ ਦੇ ਦਿੱਤੀ।

200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 22 ਅਕਤੂਬਰ ਤੈਅ ਕੀਤੀ ਗਈ ਹੈ।

ਅੱਜ ਅਦਾਕਾਰਾ ਜੈਕਲੀਨ ਫਰਨਾਂਡੀਜ਼ ਆਪਣੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ ਵਕੀਲ ਦੇ ਪਹਿਰਾਵੇ ‘ਚ ਪਟਿਆਲਾ ਹਾਊਸ ਕੋਰਟ ਪਹੁੰਚੀ।