ਕੇਂਦਰੀ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਯਾਨੀ ਬੁੱਧਵਾਰ ਨੂੰ ਮੁਦਰਾ ਨੀਤੀ ਕਮੇਟੀ ਦੀ ਬੈਠਕ ਵਿੱਚ ਲਏ ਗਏ ਫੈਸਲਿਆਂ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਆਰਬੀਆਈ ਗਵਰਨਰ ਨੇ ਦੱਸਿਆ ਕਿ ਹੁਣ ਭਾਰਤੀ ਰਿਜ਼ਰਵ ਬੈਂਕ QR ਆਧਾਰਿਤ ਵੈਂਡਿੰਗ ਮਸ਼ੀਨ ਪ੍ਰੋਜੈਕਟ ਲਾਂਚ ਕਰਨ ਜਾ ਰਿਹਾ ਹੈ।
ਹਾਲਾਂਕਿ, ਇਹ ਇੱਕ ਪਾਇਲਟ ਪ੍ਰੋਜੈਕਟ ਹੋਵੇਗਾ, ਜਿਸ ਦੀ ਸਫਲਤਾ ਤੋਂ ਬਾਅਦ ਇਸ ਨੂੰ ਦੇਸ਼ ਭਰ ਵਿੱਚ ਫੈਲਾਇਆ ਜਾਵੇਗਾ।
ਇਹ ਪ੍ਰੋਜੈਕਟ ਦੇਸ਼ ਵਿੱਚ ਸਿੱਕਿਆਂ ਦੀ ਉਪਲਬਧਤਾ ਵਧਾਉਣ ਲਈ ਲਿਆਂਦਾ ਜਾ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਮੁੰਬਈ ਵਿੱਚ ਮੁਦਰਾ ਨੀਤੀ ਦਾ ਐਲਾਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-2024 ਵਿੱਚ 6.4% ਅਸਲ ਜੀਡੀਪੀ ਵਿਕਾਸ ਦਰ ਦੀ ਸੰਭਾਵਨਾ ਹੈ।
ਸ਼ਕਤੀਕਾਂਤ ਦਾਸ ਨੇ ਕਿਹਾ ਕਿ 2023-24 ਦੀ ਚੌਥੀ ਤਿਮਾਹੀ ਵਿੱਚ ਮਹਿੰਗਾਈ ਔਸਤ 5.6% ਰਹਿਣ ਦੀ ਉਮੀਦ ਹੈ।