ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਤੇ ਗੁਰਨਾਮ ਭੁੱਲਰ ਦੀ ਜੋੜੀ ਵੱਡੇ ਪਰਦੇ 'ਤੇ ਫਿਰ ਤੋਂ ਧਮਾਲਾਂ ਪਾਉਣ ਲਈ ਤਿਆਰ ਹੈ।

ਸਰਗੁਣ ਤੇ ਗੁਰਨਾਮ ਦੀ ਫਿਲਮ 'ਨਿਗ੍ਹਾ ਮਾਰਦਾ ਆਈ ਵੇ' ਦਾ ਪੋਸਟਰ ਹਾਲ ਹੀ 'ਚ ਸਾਹਮਣੇ ਆਇਆ ਸੀ।

ਪਰਦੇ 'ਤੇ ਦਰਸ਼ਕਾਂ ਨੂੰ ਮੁੜ ਤੋਂ ਸਰਗੁਣ-ਗੁਰਨਾਮ ਦੀ ਰੋਮਾਂਟਿਕ ਕੈਮਸਟਰੀ ਦੇਖਣ ਨੂੰ ਮਿਲੇਗੀ।

ਕਾਬਿਲੇਗ਼ੌਰ ਹੈ ਕਿ ਸਰਗੁਣ ਤੇ ਗੁਰਨਾਮ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। 

ਇਸ ਤੋਂ ਪਹਿਲਾਂ ਇਹ ਜੋੜੀ 'ਸੁਰਖੀ ਬਿੰਦੀ' ਤੇ 'ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ' 'ਚ ਨਜ਼ਰ ਆਈ ਸੀ।

ਸਰਗੁਣ ਮਹਿਤਾ ਤੇ ਗੁਰਨਾਮ ਦਾ ਨਵਾਂ ਗਾਣਾ ਆ ਚੁੱਕਾ ਹੈ

ਕਾਬਿਲੇਗ਼ੌਰ ਹੈ ਕਿ ਸਰਗੁਣ ਤੇ ਗੁਰਨਾਮ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।

 ਹੁਣ ਦਰਸ਼ਕ ਬੇਸਬਰੀ ਨਾਲ ਇਸ ਜੋੜੀ ਦੀ ਨਵੀਂ ਫਿਲਮ ਦੀ ਉਡੀਕ ਕਰ ਰਹੇ ਹਨ।

 ਦਸ ਦਈਏ ਕਿ ਇਹ ਫਿਲਮ 17 ਮਾਰਚ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।