ਬਾਲੀਵੁੱਡ ਐਕਚਰਸ ਸ਼ਹਿਨਾਜ਼ ਗਿੱਲ ਆਪਣੀਆਂ ਕਿਊਟ ਤੇ ਬੇਬਾਕ ਗੱਲਾਂ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ।
ਐਕਟਰਸ ਜਲਦ ਹੀ ਸਲਮਾਨ ਖ਼ਾਨ ਦੀ ਫਿਲਮ ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ।
ਪੰਜਾਬ ਦੀ ਕੈਟਰੀਨਾ ਸ਼ਹਿਨਾਜ਼ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਤੋਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ
ਜਿਨ੍ਹਾਂ ਨੂੰ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਉਹ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਜਿਸ ‘ਚ ਸ਼ਹਿਨਾਜ਼ ਦੇ ਨਾਲ ਸ਼ਾਹਿਦ ਕਪੂਰ ਵੀ ਨਜ਼ਰ ਆ ਰਹੇ ਹਨ।
ਤਸਵੀਰਾਂ ਨੂੰ ਦੇਖ ਕੇ ਸਾਫ ਹੈ ਕਿ ਦੋਵੇਂ ਸੈੱਟ ‘ਤੇ ਕਾਫੀ ਮਸਤੀ ਕਰ ਰਹੇ ਹਨ।
ਸ਼ਾਹਿਦ ਕਪੂਰ ਆਪਣੀ ਆਉਣ ਵਾਲੀ ਫਿਲਮ ‘ਫਰਜ਼ੀ’ ਦੇ ਪ੍ਰਮੋਸ਼ਨ ਲਈ ਸ਼ੋਅ ‘ਚ ਨਜ਼ਰ ਆਉਣ ਵਾਲੇ ਹਨ।
ਸ਼ਹਿਨਾਜ਼ ਗਿੱਲ ਅਤੇ ਸ਼ਾਹਿਦ ਕਪੂਰ ਦੋਵੇਂ ਮੈਚਿੰਗ ਕਲਰ ਆਊਟਫਿਟਸ ‘ਚ ਨਜ਼ਰ ਆਏ।
ਸ਼ਾਹਿਦ ਅਤੇ ਸ਼ਹਿਨਾਜ਼ ਦੀ ਬਾਂਡਿੰਗ ਫੈਨਸ ਨੂੰ ਕਾਫੀ ਪਸੰਦ ਆ ਰਹੀ ਹੈ।