Weather Update : IMD ਨੇ ਜਾਰੀ ਕੀਤਾ Orange Alert

ਭਾਰਤ ਦੇ ਇਹਨਾਂ 25 ਰਾਜਾਂ ‘ਚ ਹੋਵੇਗੀ ਭਾਰੀ ਬਾਰਿਸ਼

ਬੰਗਾਲ ਦੀ ਖਾੜੀ ‘ਤੇ ਘੱਟ ਦਬਾਅ ਵਾਲੇ ਖੇਤਰ ਅਤੇ ਪੱਛਮੀ ਗੜਬੜੀ ਕਾਰਨ ਭਾਰਤ ਦੇ ਕਈ ਰਾਜ ਭਾਰੀ ਮੀਂਹ ਨਾਲ ਜੂਝ ਰਹੇ ਹਨ।

ਆਈਐਮਡੀ (IMD) ਅਨੁਸਾਰ, ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਅੱਜ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ।

ਇਨ੍ਹਾਂ ਰਾਜਾਂ ਵਿੱਚ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਭਾਰਤ ਦੇ 25 ਤੋਂ ਵੱਧ ਰਾਜਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਓਡੀਸ਼ਾ ਦੇ ਕਈ ਪੱਛਮੀ ਅਤੇ ਅੰਦਰੂਨੀ ਜ਼ਿਲ੍ਹਿਆਂ ਲਈ ਵੀਰਵਾਰ ਸਵੇਰ ਤੱਕ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਰਾਜ ਦੇ ਤੱਟਵਰਤੀ ਅਤੇ ਦੱਖਣੀ ਖੇਤਰਾਂ ਵਿੱਚ ਲਗਾਤਾਰ ਦੋ ਦਿਨਾਂ ਤੱਕ ਘੱਟ ਦਬਾਅ ਦੇ ਬਣਨ ਕਾਰਨ ਭਾਰੀ ਮੀਂਹ ਪਿਆ।

ਆਈਐਮਡੀ ਨੇ ਤਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਹੈ