Lal Chand Kataruchak: ਜੰਗਲਾਤ ਕਰਮਚਾਰੀ ਵਿਭਾਗ ਦਾ ਬਹੁਤ ਹੀ ਅਹਿਮ ਹਿੱਸਾ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਹਮੇਸ਼ਾ ਤਰਜੀਹ ਦਿੰਦੀ ਹੈ। ਇਹ ਵਿਚਾਰ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਪ੍ਰਗਟ ਕੀਤੇ।
ਮੰਤਰੀ ਨੇ ਯੂਨੀਅਨ ਵੱਲੋਂ ਰੱਖੀਆਂ ਵੱਖ-ਵੱਖ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ। ਯੂਨੀਅਨ ਵੱਲੋਂ ਰੱਖੀਆਂ ਮੰਗਾਂ ਵਿੱਚ ਸੀਨੀਆਰਤਾ ਸੂਚੀਆਂ ਨੂੰ ਅੱਪਡੇਟ ਕਰਨ, ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਦਿਹਾੜੀ ਦੇ ਆਧਾਰ ‘ਤੇ ਰੋਜ਼ਗਾਰ ਦੇਣ, ਗਰਮੀਆਂ ਤੇ ਸਰਦੀਆਂ ਦੇ ਮੌਸਮ ਲਈ ਵਰਦੀਆਂ, ਮੁੱਢਲੀ ਸਹਾਇਤਾ ਦੀ ਸਹੂਲਤ, ਢੁਕਵੇਂ ਸਾਜ਼ੋ-ਸਾਮਾਨ ਅਤੇ ਐਡਹਾਕ ਮੁਲਾਜ਼ਮਾਂ ਨੂੰ ਹਰ ਮਹੀਨੇ ਦੀ 5 ਤਰੀਕ ਤੱਕ ਤਨਖ਼ਾਹ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਸਬੰਧੀ ਮੰਗਾਂ ਸ਼ਾਮਲ ਰਹੇ।
While meeting the representatives of the Democratic Janglat Mulazam Union, Forest and Wildlife Preservation Minister Lal Chand Kataruchak stated that Forest workers are a very important part of the set up of dept & their welfare is always a priority with State Govt. pic.twitter.com/sam4kcj5vF
— Government of Punjab (@PunjabGovtIndia) June 13, 2023
ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿੱਚ ਪਖਾਨੇ ਬਣਾਏ ਜਾ ਰਹੇ ਹਨ ਤਾਂ ਜੋ ਉੱਥੇ ਕੰਮ ਕਰਦੇ ਕਾਮਿਆਂ ਖਾਸ ਕਰਕੇ ਮਹਿਲਾਵਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਕਟਾਰੂਚਕ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਇੱਕ ਸਾਲ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ 29000 ਨੌਕਰੀਆਂ ਪ੍ਰਦਾਨ ਕੀਤੀਆਂ ਹਨ ਜੋ ਕਿ ਸਰਕਾਰ ਵੱਲੋਂ ਅਪਣਾਈ ਜਾ ਰਹੀ ਲੋਕ ਪੱਖੀ ਪਹੁੰਚ ਦਾ ਪ੍ਰਤੱਖ ਪ੍ਰਮਾਣ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ ਅਤੇ ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਸ਼ਾਮਲ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h